ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 15 ਜੁਲਾਈ
ਡੈਮੋਕਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਪੰਜਾਬ ਦੀ ਜ਼ਿਲ੍ਹਾ ਇਕਾਈ ਵੱਲੋਂ ਸੰਘਰਸ਼ਾਂ ਦੌਰਾਨ ਮੋਹਰੀ ਭੂਮਿਕਾ ਨਿਭਾਉਣ ਵਾਲੇ ਅਧਿਆਪਕ ਆਗੂ ਹਰਿੰਦਰ ਪਟਿਆਲਾ ਅਤੇ ਨਵਲਦੀਪ ਸ਼ਰਮਾ ਦੇ ਪੱਖਪਾਤੀ ਢੰਗ ਨਾਲ ਰੋਕੇ ਰੈਗੂਲਰ ਆਰਡਰ ਜਾਰੀ ਕਰਵਾਉਣ ਲਈ ਡੀਈਓ ਕੁਲਤਰਨਜੀਤ ਸਿੰਘ ਰਾਹੀਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਇਸ ਮਾਮਲੇ ਵਿੱਚ ਡੀਪੀਆਈ (ਸੈਕੰਡਰੀ ਸਿੱਖਿਆ) ਵੱਲੋਂ ਬੇਲੋੜੀ ਦੇਰੀ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਜਥੇਬੰਦੀ ਵੱਲੋਂ ਮੁਹਾਲੀ ਵਿੱਚ ਐਲਾਨੇ ਸੂਬਾਈ ਗੁਪਤ ਐਕਸ਼ਨ ਵਿੱਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ।