ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁਆਵਜ਼ੇ ਲਈ ਲਾਇਆ ਪੱਕਾ ਮੋਰਚਾ

ਭਾਰਤ ਮਾਲਾ ਪ੍ਰਾਜੈਕਟ ਤਹਿਤ ਤਿੰਨ ਪਿੰਡਾਂ ਦੇ ਕਿਸਾਨਾਂ ਨੂੰ ਛੇ ਕਰੋਡ਼ ਨਾ ਦੇਣ ਦਾ ਦੋਸ਼
ਪਿੰਡ ਖੇੜੀ ਚੰਦਵਾਂ ਵਿੱਚ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।
Advertisement

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਦੀ ਅਗਵਾਈ ਹੇਠ ਬਲਾਕ ਦੇ ਪਿੰਡ ਖੇੜੀ ਚੰਦਵਾਂ, ਜਲਾਣ ਅਤੇ ਸੰਤੋਖਪੁਰਾ ਵਿੱਚ ਭਾਰਤ ਮਾਲਾ ਪ੍ਰਾਜੈਕਟ ਤਹਿਤ ਆਈਆਂ ਕਿਸਾਨਾਂ ਦੀਆਂ ਜ਼ਮੀਨਾਂ ਦੇ ਰਹਿੰਦੇ ਲਗਪਗ ਛੇ ਕਰੋੜ ਰੁਪਏ ਦੇ ਮੁਆਵਜ਼ੇ ਨੂੰ ਲੈ ਕੇ ਭਾਰਤ ਮਾਲਾ ਰੋਡ ’ਤੇ ਚਲਦੇ ਕੰਮ ਨੂੰ ਰੋਕ ਕੇ ਪੱਕਾ ਮੋਰਚਾ ਲਗਾਇਆ ਗਿਆ।

ਇਸ ਮੌਕੇ ਕਿਸਾਨ ਆਗੂ ਮਨਜੀਤ ਸਿੰਘ ਘਰਾਚੋਂ, ਬਲਵਿੰਦਰ ਸਿੰਘ ਘਨੌੜ, ਜਸਵੀਰ ਸਿੰਘ ਗੱਗੜਪੁਰ, ਕੁਲਦੀਪ ਸਿੰਘ ਬਖੋਪੀਰ, ਗੁਰਦੇਵ ਸਿੰਘ ਆਲੋਅਰਖ ਅਤੇ ਰਘਵੀਰ ਸਿੰਘ ਘਰਾਚੋਂ ਨੇ ਕਿਹਾ ਕਿ ਪਿਛਲੇ ਸਮੇਂ ਜੋ ਭਾਰਤ ਮਾਲਾ ਪ੍ਰਾਜੈਕਟ ਅਧੀਨ ਦਿੱਲੀ-ਜੰਮੂ ਕਟੜਾ ਹਾਈਵੇਅ ਪੰਜਾਬ ਦੀਆਂ ਜ਼ਮੀਨਾਂ ਵਿੱਚੋਂ ਦੀ ਨਿਕਲਿਆ ਸੀ। ਇਸ ਪ੍ਰਾਜੈਕਟ ਵਿੱਚ ਆਈ ਜ਼ਮੀਨ ਦਾ ਪੰਜਾਬ ਦੇ ਕਈ ਪਿੰਡਾਂ ਦੇ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ।

Advertisement

ਉਨ੍ਹਾਂ ਕਿਹਾ ਕਿ ਕਾਫੀ ਸਮੇਂ ਬਾਅਦ ਵੀ ਉਕਤ ਪਿੰਡਾਂ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਦੀ ਅਦਾਇਗੀ ਨਹੀਂ ਹੋਈ, ਜਿਸ ਕਾਰਨ ਉਨ੍ਹਾਂ ਵਿੱਚ ਰੋਸ ਹੈ। ਉਨ੍ਹਾਂ ਕਿਹਾ ਕਿ ਅੱਜ ਬੀ ਕੇ ਯੂ ਉਗਰਾਹਾਂ ਵੱਲੋਂ ਮੋਰਚਾ ਮੁੜ ਸ਼ੁਰੂ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਦੇ ਖਾਤਿਆਂ ਵਿੱਚ ਪੂਰਾ ਮੁਆਵਜ਼ਾ ਨਹੀਂ ਪਾਉਂਦੀ, ਉਦੋਂ ਤੱਕ ਰੋਡ ’ਤੇ ਕਿਸੇ ਵੀ ਤਰ੍ਹਾਂ ਦਾ ਕੰਮ ਨਹੀਂ ਚੱਲਣ ਦਿੱਤਾ ਜਾਵੇਗਾ।

 

Advertisement
Show comments