ਹਰਦੀਪ ਸਿੰਘ ਭੰਗੂ
ਭਾਦਸੋਂ, 11 ਮਈ
ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ’ਤੇ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਭਾਦਸੋਂ ਤੋਂ ਕਿਸਾਨਾਂ ਦਾ ਜਥਾ ਰਵਾਨਾ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਗੁਰਜੰਟ ਸਿੰਘ ਰੰਨੋ, ਮੀਤ ਪ੍ਰਧਾਨ ਸਰਬਜੀਤ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਜਗਮੇਲ ਸਿੰਘ ਸੁਧੇਵਾਲ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਿਹਾ ਸੰਘਰਸ਼ ਪੂਰੀ ਤਰ੍ਹਾਂ ਮਜ਼ਬੂਤ ਹੈ ਪਰ ਮੋਦੀ ਸਰਕਾਰ ਸੰਘਰਸ਼ ਨੂੰ ਖਤਮ ਕਰਨ ਦੇ ਹਰ ਤਰ੍ਹਾਂ ਦੇ ਹੱਥਕੰਡੇ ਅਪਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਕਿਸਾਨ ਵਿਰੋਧੀ ਬਿੱਲ ਰੱਦ ਨਹੀਂ ਹੁੰਦੇ ਕਿਸਾਨੀ ਸੰਘਰਸ਼ ਇਸੇ ਤਰ੍ਹਾਂ ਚਲਦਾ ਰਹੇਗਾ। ਇਸ ਮੌਕੇ ਉਨ੍ਹਾਂ ਨਾਲ ਗੁਰਜੀਤ ਸਿੰਘ ਦਰਗਾਪੁਰ, ਮਨਜਿੰਦਰ ਸਿੰਘ ਘੁੰਡਰ, ਦਰਸ਼ਨ ਸਿੰਘ ਸਮਲਾ, ਹਰਦੀਪ ਸਿੰਘ ਹਕੀਮਪੁਰਾ, ਬਿੱਲੂ ਭਾਦਸੋਂ, ਨਿਰਮਲ ਸਿੰਘ, ਜਗਤਾਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।