ਅਮਰਗੜ੍ਹ (ਰਾਜਿੰਦਰ ਜੈਦਕਾ) ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਵਿੱਚ ਚੱਲ ਰਹੇ ਸੰਘਰਸ਼ ਵਿੱਚ ਜਾਣ ਲਈ ਪਿੰਡ ਲਾਡੇਵਾਲ ਦੇ ਕਿਸਾਨਾਂ ਦਾ ਜਥਾ ਟਰੈਕਟਰ ’ਤੇ ਰਾਸ਼ਨ ਲੈ ਕੇ ਦਿੱਲੀ ਲਈ ਰਵਾਨਾ ਹੋਇਆ। ਇਸ ਮੌਕੇ ਜਥੇ ਨਰੰਗ ਸਿੰਘ, ਪ੍ਰਧਾਨ ਬਲਵਿੰਦਰ ਸਿੰਘ, ਮਾ ਚਰਨ ਸਿੰਘ, ਦੀਦਾਰ ਸਿੰਘ, ਧੰਨਾ ਸਿੰਘ, ਹਰਜਿੰਦਰ ਸਿੰਘ ਆਦਿ ਨੇ ਕਿਹਾ ਕਿ ਖੇਤੀ ਕਾਨੂੰਨ ਪੰਜਾਬ ਨੂੰ ਬਰਬਾਦ ਕਰਕੇ ਰੱਖ ਦੇਣਗੇ। ਕਾਲੇ ਕਾਨੂੰਨ ਰੱਦ ਕਰਵਾਉਣ ਲਈ ਅਜਿਹਾ ਕਿਸਾਨੀ ਸੰਘਰਸ਼ ਚੱਲ ਰਿਹਾ ਹੈ ਜਿਸਨੇ ਇਤਿਹਾਸ ਸਿਰਜਣਾ ਹੈ। ਕਿਸਾਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਲੰਮੇ ਸਮੇਂ ਤੋਂ ਪੋਹ ਮਾਘ ਦੀਆਂ ਰਾਤਾਂ ਖੁੱਲ੍ਹੇ ਅਸਮਾਨ ਥੱਲੇ ਕੱਟਦੇ ਹੋਏ ਦਿੱਲੀ ਦੀਆਂ ਸਰਹੱਦਾਂ ’ਤੇ ਹਨ ਪਰ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ। ਜਿੰਨੀ ਦੇਰ ਕਾਲੇ ਕਾਨੂੰਨ ਵਾਪਿਸ ਨਹੀਂ ਲਏ ਜਾਂਦੇ ਉਨੀ ਦੇਰ ਲਾਡੇਵਾਲ ਪਿੰਡ ਵਿੱਚੋਂ ਹਰ ਹਫ਼ਤੇ ਜਥੇ ਰਾਸ਼ਨ ਲੈਕੇ ਦਿੱਲੀ ਜਾਂਦੇ ਰਹਿਣਗੇ। ਇਸ ਮੌਕੇ ਹਰਦੀਪ ਸਿੰਘ, ਗੁਰਪ੍ਰੀਤ ਸਿੰਘ, ਸਾਬਕਾ ਸਰਪੰਚ ਟਹਿਲ ਸਿੰਘ, ਹਰਦੀਪ ਸਿੰਘ, ਗੁਰਪ੍ਰੀਤ ਸਿੰਘ ਗੁਰੀ, ਹਾਕਮ ਸਿੰਘ, ਮੇਜਰ ਸਿੰਘ ਟਿਵਾਣਾ, ਜਸਪਾਲ ਸਿੰਘ ਪੰਚ, ਦਰਸ਼ਨ ਸਿੰਘ, ਜੋਗਿੰਦਰ ਸਿੰਘ ਆਦਿ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਜੱਥਾ ਰਵਾਨਾ ਕੀਤਾ।