
ਸੰਗਰੂਰ ’ਚ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਕਿਸਾਨ ਆਗੂ। -ਫੋਟੋ: ਲਾਲੀ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 21 ਮਾਰਚ
ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਵੱਲੋਂ ਖੇਤੀ ਸੰਕਟ ਦੇ ਹੱਲ ਲਈ ਨਵੀਂ ਖੇਤੀ ਨੀਤੀ ਬਣਾਉਣ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਇੱਥੇ ਮੁੱਖ ਮੰਤਰੀ ਪੰਜਾਬ ਦੀ ਕੋਠੀ ਅੱਗੇ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ ਗਿਆ। ਕਿਸਾਨਾਂ ਨੇ ਮੌਜੂਦਾ ਕਾਰਪੋਰੇਟ ਪੱਖੀ ਖੇਤੀ ਨੀਤੀ ਨੂੰ ਨਕਾਰਦਿਆਂ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।
ਮੁੱਖ ਮੰਤਰੀ ਦੀ ਕੋਠੀ ਅੱਗੇ ਯੂਨੀਅਨ ਦੇ ਪਲੇਠੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਜਸਵਿੰਦਰ ਸਿੰਘ ਲੌਂਗੋਵਾਲ, ਦਿਲਬਾਗ ਸਿੰਘ ਹਰੀਗੜ੍ਹ ਅਤੇ ਮਨਜੀਤ ਸਿੰਘ ਨਿਆਲ ਨੇ ਕਿਹਾ ਕਿ ਮੌਜੂਦਾ ਕਾਰਪੋਰੇਟ ਪੱਖੀ ਖੇਤੀ ਮਾਡਲ ਨੇ ਕੁਦਰਤੀ ਸਰੋਤ ਪਾਣੀ, ਮਿੱਟੀ, ਹਵਾ ਆਦਿ ਪਲੀਤ ਕਰਕੇ ਰੱਖ ਦਿੱਤੇ ਹਨ ਜਿਸ ਕਾਰਨ ਅੱਜ ਖੇਤੀ ਕਿੱਤਾ ਲਾਹੇਵੰਦ ਨਹੀਂ ਰਿਹਾ। ਰੋਜ਼ਾਨਾ ਹੀ ਕਰਜ਼ੇ ਦੇ ਬੋਝ ਹੇਠ ਦਬੇ ਕਿਸਾਨ-ਮਜ਼ਦੂਰ ਖੁਦਕੁਸ਼ੀਆਂ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਖੇਤੀ ਸੰਕਟ ਦੇ ਹੱਲ ਲਈ ਨਵੀਂ ਖੇਤੀ ਨੀਤੀ ਸਮੇਂ ਦੀ ਮੁੱਖ ਲੋੜ ਹੈ। ਇਹ ਖੇਤੀ ਨੀਤੀ ਕੁਦਰਤੀ ਸਰੋਤ ਸੰਭਾਲਣ ਤੋਂ ਇਲਾਵਾ ਕਿਸਾਨ-ਮਜ਼ਦੂਰ ਪੱਖੀ ਹੋਣੀ ਚਾਹੀਦੀ ਹੈ।ਧਰਨੇ ਦੌਰਾਨ ਯੂਨੀਅਨ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਐੱਸਡੀਐੱਮ ਨੂੰ ਸੌਂਪਿਆ ਗਿਆ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ