ਪੱਤਰ ਪ੍ਰੇਰਕ
ਸ਼ੇਰਪੁਰ, 14 ਮਈ
ਸ਼ੇਰਪੁਰ-ਧੂਰੀ ਸੜਕ ’ਤੇ ਪਿੰਡ ਘਨੌਰੀ ਕਲਾਂ ਤੋ ਫੈਕਟਰੀ ਜਾ ਰਹੀ ਪਰਾਲੀ ਦੀ ਭਰੀ ਟਰਾਲੀ ਨੂੰ ਅੱਗ ਲੱਗ ਗਈ ਪਰ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਹਿ ਗਿਆ। ਪ੍ਰਾਪਤੀ ਜਾਣਕਾਰੀ ਅਨੁਸਾਰ ਪਰਾਲੀ ਦੀ ਓਵਰਲੋਡ ਦੱਸੀ ਟਰਾਲੀ ਨੂੰ ਅੱਗ ਲੱਗਣ ਦਾ ਕਾਰਨ ਤਾਰਾਂ ਨਾਲ ਟਕਰਾਉਣ ’ਤੇ ਹੋਏ ਸਪਾਰਕ ਨੂੰ ਦੱਸਿਆ ਜਾ ਰਿਹਾ ਹੈ।
ਉਂਜ ਇਸ ਦੀ ਕਿਸੇ ਸਮਰੱਥ ਅਧਿਕਾਰੀ ਤੋਂ ਪੁਸ਼ਟੀ ਨਹੀਂ ਹੋ ਸਕੀ। ਦੱਸਿਆ ਜਾਂਦਾ ਹੈ ਜਿਉਂ ਹੀ ਟਰੈਕਟਰ ਚਲਾ ਰਹੇ ਡਰਾਈਵਰ ਨੂੰ ਅੱਗ ਲੱਗਣ ਦਾ ਪਤਾ ਲੱਗਿਆ ਤਾਂ ਉਸ ਨੇ ਟਰਾਲੀ ਵਿੱਚੋਂ ਟਰੈਕਟਰ ਕੱਢ ਲਿਆ ਅਤੇ ਆਪਣੀ ਜਾਨ ਬਚਾਈ।
ਦੱਸਿਆ ਜਾ ਰਿਹਾ ਹੈ ਅੱਗ ਲੱਗਣ ਨਾਲ ਟਰਾਲੀ ਦੇ ਟਾਇਰਾਂ ਦੇ ਨੁਕਸਾਨ ਤੋਂ ਇਲਾਵਾ ਟਰਾਲੀ ਦੇ ਲੋਹੇ ਨੂੰ ਨੁਕਸਾਨ ਪਹੁੰਚਿਆ ਹੈ।