ਭਵਾਨੀਗੜ੍ਹ: ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮੁੱਖ ਅਧਿਆਪਕਾ ਸ੍ਰੀਮਤੀ ਸ਼ੀਨੂੰ ਦੀ ਯੋਗ ਅਗਵਾਈ ਹੇਠ ਸਰਕਾਰੀ ਹਾਈ ਸਮਾਰਟ ਸਕੂਲ ਬਲਿਆਲ ਵਿੱਚ ਦੋ ਰੋਜ਼ਾ ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਮੇਲਾ ਲਗਾਇਆ ਗਿਆ। ਦੋ ਰੋਜ਼ਾ ਮੇਲੇ ਦੌਰਾਨ 6ਵੀਂ ਤੋਂ 10ਵੀਂ ਤੱਕ ਦੇ ਵਿਦਿਆਰਥੀਆਂ ਨੇ ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਦੇ ਵੱਖ-ਵੱਖ ਵਰਕਿੰਗ ਮਾਡਲ ਪੇਸ਼ ਕੀਤੇ।ਵਿਦਿਆਰਥੀਆਂ ਦੇ ਮਾਪਿਆਂ ਨੇ ਮੇਲੇ ਵਿਚ ਪਹੁੰਚ ਕੇ ਆਪਣੇ ਬੱਚਿਆਂ ਦਾ ਮਾਣ ਵਧਾਇਆ। ਇਮ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਹਰਵਿੰਦਰ ਕੌਰ, ਅਧਿਆਪਕਾ ਰਮਨਵੀਰ ਕੌਰ, ਰਿਟਾਇਰਡ ਸ.ਸ ਮਾਸਟਰ ਹਰਮਿੰਦਰ ਸਿੰਘ, ਜਸਵੀਰ ਕੌਰ ਅਤੇ ਮੋਨੀਕਾ ਹਾਜ਼ਰ ਸਨ। ਵਧੀਆ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। -ਪੱਤਰ ਪ੍ਰੇਰਕ