ਫੱਗੂਵਾਲਾ ਦੇ ਨੌਜਵਾਨ ਦੀ Electrocution ਕਾਰਨ ਮੌਤ
ਮੱਧ ਪ੍ਰਦੇਸ਼ ਵਿੱਚ ਕੰਬਾਈਨ ’ਤੇ ਕੰਮ ਕਰਨ ਲਈ ਗਏ ਨੇੜਲੇ ਪਿੰਡ ਫੱਗੂਵਾਲਾ ਦੇ ਨੌਜਵਾਨ ਰਾਜਵਿੰਦਰ ਸਿੰਘ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਸ ਸਬੰਧੀ ਮ੍ਰਿਤਕ ਦੇ ਛੋਟੇ ਭਰਾ ਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਦੋਵੇਂ ਭਰਾ ਮੱਧ ਪ੍ਰਦੇਸ਼ ਦੇ...
Advertisement
ਮੱਧ ਪ੍ਰਦੇਸ਼ ਵਿੱਚ ਕੰਬਾਈਨ ’ਤੇ ਕੰਮ ਕਰਨ ਲਈ ਗਏ ਨੇੜਲੇ ਪਿੰਡ ਫੱਗੂਵਾਲਾ ਦੇ ਨੌਜਵਾਨ ਰਾਜਵਿੰਦਰ ਸਿੰਘ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਸ ਸਬੰਧੀ ਮ੍ਰਿਤਕ ਦੇ ਛੋਟੇ ਭਰਾ ਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਦੋਵੇਂ ਭਰਾ ਮੱਧ ਪ੍ਰਦੇਸ਼ ਦੇ ਸਹੌਰ ਜ਼ਿਲ੍ਹੇ ਦੇ ਪਿੰਡ ਦੋਦੀ ਵਿੱਚ ਕੰਬਾਈਨ ’ਤੇ ਕੰਮ ਕਰਦੇ ਸਨ ਅਤੇ ਕਰੀਬ ਡੇਢ ਮਹੀਨਾ ਪਹਿਲਾਂ ਘਰੋਂ ਰੋਜ਼ੀ-ਰੋਟੀ ਕਮਾਉਣ ਲਈ ਉੱਥੇ ਗਏ ਹੋਏ ਸਨ। ਉਨ੍ਹਾਂ ਦੱਸਿਆ ਕਿ ਰਾਜਵਿੰਦਰ ਸਿੰਘ ਕੰਬਾਈਨ ’ਤੇ ਹੈਲਪਰ ਦੇ ਤੌਰ ’ਤੇ ਕੰਮ ਕਰਦਾ ਸੀ। ਲੰਘੇ ਦਿਨ ਕੰਬਾਈਨ ਦੀ ਸਫ਼ਾਈ ਦੌਰਾਨ ਉਸ ਨੂੰ ਤੇਜ਼ ਕਰੰਟ ਲੱਗ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਨ੍ਹਾਂ ਹੋਰ ਦੱਸਿਆ ਕਿ ਉੱਥੇ ਪੁਲੀਸ ਕਾਰਵਾਈ ਪੂਰੀ ਕਰਨ ਉਪਰੰਤ ਮ੍ਰਿਤਕ ਦੀ ਦੇਹ ਪਿੰਡ ਫੱਗੂਵਾਲਾ ਲਿਆਂਦੀ ਗਈ।
Advertisement
Advertisement
×

