DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Aam Aadmi Party: ਹਡਾਣਾ ਨੇ ਧਰਮਸ਼ਾਲਾ ਦੇ ਸ਼ੈੱਡ ਦਾ ਨੀਂਹ ਪੱਥਰ ਰੱਖਿਆ

‘ਆਪ’ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਿੰਡ ਬੱਤਾ ਵਿੱਚ ਵਾਲਮੀਕਿ ਧਰਮਸ਼ਾਲਾ ਵਿੱਚ ਨਵੇਂ ਬਣਨ ਵਾਲੇ ਸ਼ੈੱਡ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦਾ ਪਿੰਡ ਪੁੱਜਣ ’ਤੇ ਗ੍ਰਾਮ ਪੰਚਾਇਤ ਅਤੇ ਇਲਾਕਾ ਵਾਸੀਆਂ ਵੱਲੋਂ ਸਵਾਗਤ ਕੀਤਾ ਗਿਆ। ਸ੍ਰੀ ਹਡਾਣਾ ਨੇ ਆਖਿਆ...

  • fb
  • twitter
  • whatsapp
  • whatsapp
featured-img featured-img
ਧਰਮਸ਼ਾਲਾ ਦੇ ਸ਼ੈੱਡ ਦਾ ਨੀਂਹ ਪੱਥਰ ਰੱਖਦੇ ਹੋਏ ਰਣਜੋਧ ਸਿੰਘ ਹਡਾਣਾ ਅਤੇ ਹੋਰ।
Advertisement

‘ਆਪ’ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਿੰਡ ਬੱਤਾ ਵਿੱਚ ਵਾਲਮੀਕਿ ਧਰਮਸ਼ਾਲਾ ਵਿੱਚ ਨਵੇਂ ਬਣਨ ਵਾਲੇ ਸ਼ੈੱਡ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦਾ ਪਿੰਡ ਪੁੱਜਣ ’ਤੇ ਗ੍ਰਾਮ ਪੰਚਾਇਤ ਅਤੇ ਇਲਾਕਾ ਵਾਸੀਆਂ ਵੱਲੋਂ ਸਵਾਗਤ ਕੀਤਾ ਗਿਆ।

ਸ੍ਰੀ ਹਡਾਣਾ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਪਿੰਡਾਂ ਅੰਦਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਧਰਮਸ਼ਾਲਾਵਾਂ ਪਿੰਡ ਦੇ ਸਾਂਝੇ ਸਮਾਗਮਾਂ ਦਾ ਕੇਂਦਰ ਹੁੰਦੀਆਂ ਹਨ ਅਤੇ ਇੱਥੇ ਸ਼ੈੱਡ ਬਣਨ ਨਾਲ ਪਿੰਡ ਵਾਸੀਆਂ ਨੂੰ ਖਰਾਬ ਮੌਸਮ ਧੁੱਪ-ਮੀਂਹ ਵਿੱਚ ਪ੍ਰੋਗਰਾਮ ਕਰਨ ਸਮੇਂ ਵੱਡੀ ਰਾਹਤ ਮਿਲੇਗੀ। ਸ੍ਰੀ ਹਡਾਣਾ ਨੇ ਕਿਹਾ ਕਿ ਹਲਕਾ ਸਨੌਰ ਦੇ ਹਰ ਪਿੰਡ ਵਿੱਚ ਬਿਨਾਂ ਕਿਸੇ ਪੱਖਪਾਤ ਤੋਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨਾ ਸਾਡੀ ਤਰਜੀਹ ਹੈ।

Advertisement

ਇਸ ਮੌਕੇ ਸਰਪੰਚ ਕਰਮਜੀਤ ਕੌਰ, ਅਜੈਬ ਸਿੰਘ, ਨਾਇਬ ਸਿੰਘ, ਸੁਖਵਿੰਦਰ ਸਿੰਘ, ਬਲਬੀਰ ਸਿੰਘ, ਕਾਕਾ ਸਿੰਘ ਹਾਜ਼ਰ ਸਨ।

Advertisement

Advertisement
×