ਕੂੜੇ ਦੇ ਢੇਰਾਂ ਲਈ ‘ਆਪ’ ਅਤੇ ਕਾਂਗਰਸ ਦੀ ਸੈਟਿੰਗ ਜ਼ਿੰਮੇਵਾਰ: ਖੰਨਾ
ਸ਼ਹਿਰ ਵਿੱਚ ਡੇਗੂ ਅਤੇ ਚਿਕਨਗੁਨੀਆ ਸਣੇ ਹੋਰ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਲੋਕਾਂ ਅਤੇ ਸ਼ਹਿਰ ਵਿੱਚ ਲੱਗੇ ਕੂੜੇ ਦੇ ਢੇਰਾਂ ਸਬੰਧੀ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਨੇ ਤਿੱਖੇ ਸਵਾਲ ਖੜ੍ਹੇ ਕਰਦਿਆਂ ਅਜਿਹੇ ਹਾਲਾਤ ਲਈ ਆਮ ਆਦਮੀ ਪਾਰਟੀ ਤੇ...
ਸ਼ਹਿਰ ਵਿੱਚ ਡੇਗੂ ਅਤੇ ਚਿਕਨਗੁਨੀਆ ਸਣੇ ਹੋਰ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਲੋਕਾਂ ਅਤੇ ਸ਼ਹਿਰ ਵਿੱਚ ਲੱਗੇ ਕੂੜੇ ਦੇ ਢੇਰਾਂ ਸਬੰਧੀ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਨੇ ਤਿੱਖੇ ਸਵਾਲ ਖੜ੍ਹੇ ਕਰਦਿਆਂ ਅਜਿਹੇ ਹਾਲਾਤ ਲਈ ਆਮ ਆਦਮੀ ਪਾਰਟੀ ਤੇ ਕਾਂਗਰਸ ਪਾਰਟੀ ਦੀ ਸਿਆਸੀ ਸੈਟਿੰਗ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਖੰਨਾ ਨੇ ਕਿਹਾ ਕਿ ਸ਼ਹਿਰ ਵਿੱਚ ਸਫ਼ਾਈ ਦੀ ਵਿਵਸਥਾ ਬਿਲਕੁਲ ਹੀ ਡਾਵਾਂਡੋਲ ਹੋ ਚੁੱਕੀ ਹੈ ਅਤੇ ਹਰ ਪਾਸੇ ਕੂੜੇ ਦੇ ਵੱਡੇ-ਵੱਡੇ ਢੇਰ ਲੱਗੇ ਹਨ। ਸ਼ਹਿਰ ਦੀ ਹਰ ਬਸਤੀ, ਮੁਹੱਲੇ, ਕਲੋਨੀਆਂ ਅਤੇ ਮਾਰਕੀਟਾਂ ਵਿੱਚ ਸੀਵਰੇਜ ਸਿਸਟਮ ਜਾਮ ਹੋ ਰਿਹਾ ਹੈ ਅਤੇ ਕਈ ਮੁਹੱਲਿਆਂ ਵਿੱਚ ਗੰਦਾ ਪਾਣੀ ਗਲੀਆਂ ’ਚ ਫੈਲ ਰਿਹਾ ਹੈ। ਸ਼ਹਿਰ ਦੇ ਹਰ ਘਰ ਅਤੇ ਕੋਨੇ ਵਿੱਚ ਲੋਕ ਡੇਂਗੂ ਅਤੇ ਚਿਕਨਗੁਨੀਆ ਤੋਂ ਪੀੜਤ ਹੋ ਰਹੇ ਹਨ ਪਰ ਸੱਤਾਧਾਰੀ ਪਾਰਟੀ ਅਤੇ ਨਗਰ ਕੌਂਸਲ ਕੁੰਭਕਰਨੀ ਨੀਂਦ ਸੁੱਤੇ ਹਨ। ਸ੍ਰੀ ਖੰਨਾ ਨੇ ਕਿਹਾ ਕਿ ਸਰਕਾਰ ਦੇ ਮੌਜੂਦਾ ਮੰਤਰੀਆਂ ਅਤੇ ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀਆਂ ਕਾਰਨ ਹੀ ਸ਼ਹਿਰ ਐਨੇ ਮਾੜੇ ਹਾਲਾਤ ਵਿੱਚੋਂ ਗੁਜ਼ਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀ ਆੜ ’ਚ ਕਾਂਗਰਸ ਅਤੇ ਸੱਤਾਧਾਰੀ ਪਾਰਟੀ ਦੀ ਸਿਆਸੀ ਮਿਲੀਭੁਗਤ ਸਪੱਸ਼ਟ ਨਜ਼ਰ ਆ ਰਹੀ ਹੈ। ਸ੍ਰੀ ਖੰਨਾ ਨੇ ਸੰਗਰੂਰ ਸ਼ਹਿਰ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਆਲ ਪਾਰਟੀ ਮੀਟਿੰਗ ਦੀ ਮੰਗ ਕੀਤੀ ਅਤੇ ਕਿਹਾ ਕਿ ਭਾਜਪਾ ਸ਼ਹਿਰ ਦੇ ਲੋਕਾਂ ਨਾਲ ਡਟ ਕੇ ਖੜ੍ਹੀ ਹੈ।

