DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੌਂਸਲ ਚੋਣਾਂ ਲਈ AAP ਨੇ Candidate ਐਲਾਨਿਆ

ਵਾਰਡ ਨੰਬਰ 2 ਤੋਂ ਹਰਪ੍ਰੀਤ ਸਿੰਘ ਲਾਲੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ

  • fb
  • twitter
  • whatsapp
  • whatsapp
featured-img featured-img
ਨਗਰ ਕੌਂਸਲ ਚੋਣਾਂ ਲਈ ਉਮੀਦਵਾਰ ਦਾ ਐਲਾਨ ਕਰਦੀ ਹੋਈ ਵਿਧਾਇਕਾ ਨੀਨਾ ਮਿੱਤਲ।
Advertisement

ਨਗਰ ਕੌਂਸਲ ਚੋਣਾਂ ਦੇ ਭਖਦੇ ਮਾਹੌਲ ਦਰਮਿਆਨ ਆਮ ਆਦਮੀ ਪਾਰਟੀ ਨੇ ਆਪਣੀ ਚੋਣ ਸਰਗਰਮੀ ਤੇਜ਼ ਕਰਦਿਆਂ ਪਹਿਲੇ ਉਮੀਦਵਾਰ ਦੇ ਨਾਂ ’ਤੇ ਮੋਹਰ ਲਾ ਦਿੱਤੀ ਹੈ। ਹਲਕਾ ਵਿਧਾਇਕਾ ਨੀਨਾ ਮਿੱਤਲ ਨੇ ਹਰਪ੍ਰੀਤ ਸਿੰਘ ਲਾਲੀ ਨੂੰ ਨਵੇਂ ਬਣੇ ਵਾਰਡ ਨੰਬਰ 2 ਤੋਂ ਪਾਰਟੀ ਦੀ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਨ ਦਾ ਰਸਮੀ ਐਲਾਨ ਕੀਤਾ। ਇਸ ਮੌਕੇ ਵਾਰਡ ਨਿਵਾਸੀਆਂ ਨੇ ਵਿਧਾਇਕਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਲਾਲੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਪਾਰਟੀ ਦੀ ਝੋਲੀ ਜਿੱਤ ਪਾਉਣਗੇ। ਆਗੂਆਂ ਨੇ ਕਿਹਾ ਕਿ ਹਰਪ੍ਰੀਤ ਸਿੰਘ ਲਾਲੀ ਇਲਾਕੇ ਦਾ ਸਰਗਰਮ ਅਤੇ ਹਰਮਨ ਪਿਆਰਾ ਚਿਹਰਾ ਹਨ, ਜੋ ਲੋਕਾਂ ਦੀਆਂ ਉਮੀਦਾਂ ਉੱਤੇ ਪੂਰਾ ਉਤਰਨਗੇ।

ਇਸ ਦੌਰਾਨ ਐਡਵੋਕੇਟ ਲਵਿਸ਼ ਮਿੱਤਲ, ਬਲਾਕ ਪ੍ਰਧਾਨ ਗੁਰਵੀਰ ਸਰਾਓ, ਟਿੰਕੂ ਬੰਸਲ, ਜਤਿੰਦਰ ਕੁਮਾਰ, ਰਾਜੇਸ਼ ਕੁਮਾਰ ਅਤੇ ਕੌਂਸਲਰ ਬਿਕਰਮਜੀਤ ਸਿੰਘ ਸਮੇਤ ਕਈ ਆਗੂ ਹਾਜ਼ਰ ਸਨ। ਇਸ ਤੋਂ ਇਲਾਵਾ ਕੌਂਸਲਰ ਸਵਰਨ ਸਿੰਘ ਅਤੇ ਦੀਪਕ ਸ਼ਰਮਾ ਨੇ ਵੀ ਸ਼ਿਰਕਤ ਕਰਦਿਆਂ ਚੋਣ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Advertisement

Advertisement
Advertisement
×