DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਆਪ’ ਉਮੀਦਵਾਰਾਂ ਦੇ ਵਿਰੋਧ ਦਾ ਐਲਾਨ

ਮਹਿੰਗਾੲੀ ਭੱਤੇ ਦੀ ਅਦਾਇਗੀ ਨਾ ਕਰਨ ਖ਼ਿਲਾਫ਼ ਰੋਸ ਜ਼ਾਹਰ ਕੀਤਾ

  • fb
  • twitter
  • whatsapp
  • whatsapp
featured-img featured-img
ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕਰਦੇ ਹੋਏ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰ।
Advertisement

ਸੇਵਾਮੁਕਤ ਸਰਕਾਰੀ ਕਰਮੀਆਂ ਨੇ ਨਗਰ ਕੌਂਸਲ ਚੋਣਾਂ ਦੌਰਾਨ ਵੋਟਾਂ ਮੰਗਣ ਆਉਣ ਵਾਲੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਸੁਨਾਮ ਦੀ ਹੰਗਾਮੀ ਮੀਟਿੰਗ ਵਿਚ ਲਿਆ ਗਿਆ। ਸਾਥੀ ਰਾਮ ਸਰੂਪ ਢੈਪਈ ਦੀ ਪ੍ਰਧਾਨਗੀ ਹੇਠ ਪੈਨਸ਼ਨ ਭਵਨ ਵਿਖੇ ਹੋਈ ਇਸ ਮੀਟਿੰਗ ਵਿਚ ਸੇਵਾਮੁਕਤ ਕਰਮੀਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫ਼ੈਸਲੇ ਨੂੰ ਨਾ ਮੰਨਦਿਆਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਦੀ ਬਕਾਏ ਦੀ ਅਦਾਇਗੀ, ਜੋ 30 ਜੂਨ ਤੱਕ ਕਰਨੀ ਸੀ, ਉਹ ਨਹੀਂ ਕੀਤੀ ਜਾ ਰਹੀ। ਇਸੇ ਰੋਸ ਵਜੋਂ ਜਥੇਬੰਦੀ ਵੱਲੋਂ ਨਗਰ ਕੌਂਸਲ ਦੀਆਂ ਚੋਣਾਂ ਲੜ ਰਹੇ ਉਮੀਦਵਾਰਾਂ ਦਾ ਵੋਟਾਂ ਮੰਗਣ ਆਉਣ ਤੇ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਕਾਰਕੁਨ ਆਪੋ-ਆਪਣੇ ਘਰਾਂ ’ਤੇ ਲਿਖ ਕੇ ਵੀ ਲਾਉਣਗੇ ਕਿ ‘ਆਮ ਆਦਮੀ ਦਾ ਉਮੀਦਵਾਰ ਸਾਡੇ ਘਰ ਵੋਟ ਮੰਗਣ ਨਾ ਆਵੇ’। ਮੀਟਿੰਗ ਨੂੰ ਜੀਤ ਸਿੰਘ ਬੰਗਾ ਜਰਨਲ ਸਕੱਤਰ, ਬਿਰਜ ਲਾਲ ਧੀਮਾਨ, ਭੁਪਿੰਦਰ ਸਿੰਘ ਛਾਜਲੀ, ਪਵਨ ਕੁਮਾਰ ਸ਼ਰਮਾ, ਭੁਪਿੰਦਰ ਸਿੰਘ ਛਾਜਲੀ, ਦਰਸ਼ਨ ਸਿੰਘ ਮੱਟੂ, ਵਿਸਵਕਾਂਤ ਸ਼ਰਮਾ, ਦਰਸ਼ਨ ਸਿੰਘ ਭਰਪੂਰ, ਗੁਰਜੰਟ ਸਿੰਘ ਨਮੋਲ, ਹਰਨੇਕ ਸਿੰਘ ਨੱਢੇ, ਪਦਮ ਕੁਮਾਰ ਸ਼ਰਮਾ, ਪ੍ਰਿਤਪਾਲ ਸਿੰਘ ਆਦਿ ਨੇ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਸਬੰਧੀ ਮਾਨਯੋਗ ਹਾਈਕੋਰਟ ਵਲੋਂ ਮਹਿੰਗਾਈ ਭੱਤੇ ਦੀ ਅਦਾਇਗੀ ਕਰਨ ਲਈ ਦਿੱਤੇ ਫੈਸਲੇ ਨੂੰ ਲਾਗੂ ਨਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।

Advertisement
Advertisement
×