ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

‘ਆਪ’ ਵੱਲੋਂ ਦੋ ਵਿੰਗਾਂ ਦੇ ਹਲਕਾ ਕੋਆਰਡੀਨੇਟਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਦੋ ਵਿੰਗਾਂ ਦੇ ਹਲਕਾ ਕੋਆਰਡੀਨੇਟਰਾਂ ਦੀ ਨਿਯੁਕਤੀ ਕਰਦਿਆਂ ਕਿਸਾਨ ਦਰਸ਼ਨ ਸਿੰਘ ਚਾਂਗਲੀ ਨੂੰ ਕਿਸਾਨ ਵਿੰਗ ਹਲਕਾ ਧੂਰੀ ਦਾ ਕੋਆਰਡੀਨੇਟਰ ਲਗਾਇਆ ਗਿਆ ਹੈ। ਇਸੇ ਤਰ੍ਹਾਂ ਪਾਰਟੀ ਵਿੱਚ...
Advertisement
ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਦੋ ਵਿੰਗਾਂ ਦੇ ਹਲਕਾ ਕੋਆਰਡੀਨੇਟਰਾਂ ਦੀ ਨਿਯੁਕਤੀ ਕਰਦਿਆਂ ਕਿਸਾਨ ਦਰਸ਼ਨ ਸਿੰਘ ਚਾਂਗਲੀ ਨੂੰ ਕਿਸਾਨ ਵਿੰਗ ਹਲਕਾ ਧੂਰੀ ਦਾ ਕੋਆਰਡੀਨੇਟਰ ਲਗਾਇਆ ਗਿਆ ਹੈ। ਇਸੇ ਤਰ੍ਹਾਂ ਪਾਰਟੀ ਵਿੱਚ ਸਖ਼ਤ ਮਿਹਨਤ ਕਰਦੇ ਆ ਰਹੇ ਪੁਸ਼ਪਿੰਦਰ ਸ਼ਰਮਾ ਨੂੰ ‘ਆਪ’ ਟਰੇਡ ਵਿੰਗ ਦਾ ਹਲਕਾ ਧੂਰੀ ਦਾ ਕੋਆਰਡੀਨੇਟਰ ਲਗਾਇਆ ਗਿਆ ਹੈ। ਕਿਸਾਨ ਵਿੰਗ ਹਲਕਾ ਧੂਰੀ ਦੇ ਨਵ-ਨਿਯੁਕਤ ਕੁਆਰਡੀਨੇਟਰ ਦਰਸ਼ਨ ਸਿੰਘ ਚਾਂਗਲੀ ਨੇ ਕਿਹਾ ਕਿ ਉਹ ਰਾਜਸਥਾਨ ਆਇਆ ਹੋਇਆ ਹੈ ਜਿੱਥੇ ਉਸ ਨੂੰ ਪਾਰਟੀ ਵੱਲੋਂ ਮਿਲੀ ਜ਼ਿੰਮੇਵਾਰੀ ਦਾ ਪਤਾ ਲੱਗਿਆ। ਉਨ੍ਹਾਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਇਸੇ ਤਰ੍ਹਾਂ ਪੁਸ਼ਪਿੰਦਰ ਸ਼ਰਮਾ ਨੇ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਸਖਤ ਮਿਹਨਤ ਤੇ ਤਨਦੇਹੀ ਨਾਲ ਨਿਭਾਉਣ ਦਾ ਦਾਅਵਾ ਤੇ ਵਾਅਦਾ ਕੀਤਾ। 

Advertisement
Advertisement
Show comments