AAP: ਭਾਜਪਾ ਨੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ: ਢਿੱਲੋਂ
‘ਆਪ’ ਦੇ ਲੋਕ ਸਭਾ ਹਲਕਾ ਪਟਿਆਲਾ ਦੇ ਇੰਚਾਰਜ ਅਤੇ ਸੂਬਾਈ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਹਾਲ ਹੀ ’ਚ ਵਪਾਰਕ ਗੈਸ ਸਿਲੰਡਰਾਂ ਦੀ ਕੀਮਤ ’ਚ ਕੀਤੇ ਤਕਰੀਬਨ ਹਜ਼ਾਰ ਰੁਪਏ ਦੇ ਵਾਧੇ ਦੀ ਨਿਖੇਧੀ...
‘ਆਪ’ ਦੇ ਲੋਕ ਸਭਾ ਹਲਕਾ ਪਟਿਆਲਾ ਦੇ ਇੰਚਾਰਜ ਅਤੇ ਸੂਬਾਈ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਹਾਲ ਹੀ ’ਚ ਵਪਾਰਕ ਗੈਸ ਸਿਲੰਡਰਾਂ ਦੀ ਕੀਮਤ ’ਚ ਕੀਤੇ ਤਕਰੀਬਨ ਹਜ਼ਾਰ ਰੁਪਏ ਦੇ ਵਾਧੇ ਦੀ ਨਿਖੇਧੀ ਕੀਤੀ ਹੈ। ਇੱਥੇ ਗੱਲਬਾਤ ਕਰਦਿਆਂ ਬਲਜਿੰਦਰ ਢਿੱੱਲੋਂ ਨੇ ਕਿਹਾ ਕਿ ਅਜਿਹਾ ਕਰ ਕੇ ਕੇਂਦਰ ਸਰਕਾਰ ਨੇ ਵਪਾਰਕ ਅਦਾਰਿਆਂ ’ਤੇ ਬੇਲੋੜਾ ਬੋਝ ਪਾਇਆ ਹੈ। ਇਸ ਦਾ ਖ਼ਮਿਆਜ਼ਾ ਕੇਂਦਰ ਨੂੰ ਭੁਗਤਣਾ ਪਵੇਗਾ। ਉਨ੍ਹਾਂ ਹੋਰ ਕਿਹਾ ਕਿ ਚੋਣਾਂ ਵੇਲ਼ੇ ਭਾਜਪਾ ਦੀ ਸੋਚ ਅਤੇ ਕਹਿਣੀ ਹੋਰ ਹੁੰਦੀ ਹੈ ਪਰ ਚੋਣਾਂ ਲੰਘਣ ਤੋਂ ਬਾਅਦ ਇਨ੍ਹਾਂ ਦੀ ਸੋਚ ’ਚ ਇਕਦਮ ਤਬਦੀਲੀ ਆ ਜਾਂਦੀ ਹੈ।
ਇੰਨਾ ਹੀ ਨਹੀਂ ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਨੇ ਦੋ ਵਾਰ ਸਿਲੰਡਰਾਂ ਦੀ ਕੀਮਤ ’ਚ ਵਾਧਾ ਕੀਤਾ ਹੈ ਪਰ ਹੁਣ ਤੀਜੀ ਵਾਰ ਤਾਂ ਅਜਿਹੇ ਵਾਧੇ ਨਾਲ ਭਾਜਪਾ ਸਰਕਾਰ ਨੇ ਸਾਰੀਆਂ ਹੱਦਾਂ ਹੀ ਪਾਰ ਕਰ ਦਿੱਤੀਆਂ ਹਨ। ‘ਆਮ’ ਆਗੂ ਨੇ ਕੇਂਦਰ ਸਰਕਾਰ ਨੂੰ ਗੈਸ ਸਿਲੰਡਰ ਦੀ ਕੀਮਤ ਵਿੱਚ ਕੀਤੇ ਵਾਧੇ ਸਬੰਧੀ ਫ਼ੈਸਲਾ ਮੁੜ ਵਿਚਾਰਨ ’ਤੇ ਵੀ ਜ਼ੋਰ ਦਿੱਤਾ।

