ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲੈਂਡ ਪੂਲਿੰਗ ਨੀਤੀ ਵਿਰੋਧ ਵਿੱਚ ‘ਆਪ’ ਬਲਾਕ ਪ੍ਰਧਾਨ ਵੱਲੋਂ ਅਸਤੀਫ਼ਾ

ਨੀਤੀ ਪੰਜਾਬ ਦੇ ਕਿਸਾਨਾਂ ਲਈ ਘਾਤਕ ਕਰਾਰ
ਲੈਂਡ ਪੋਲਿੰਗ ਦੇ ਵਿਰੋਧ ਵਿੱਚ ‘ਆਪ’ ਤੋਂ ਅਸਤੀਫਾ ਦੇਣ ਵਾਲੇ ਗੁਰੀ ਚਹਿਲ।
Advertisement

ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ ‘ਆਪ’ ਦੇ ਲਹਿਰਾਗਾਗਾ ਬਲਾਕ ਪ੍ਰਧਾਨ ਗੁਰਸੇਵਕ ਸਿੰਘ ਉਰਫ਼ ਗੁਰੀ ਚਹਿਲ ਨੇ ਆਪਣੇ ਅਹੁਦੇ ਦੇ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਗੁਰੀ ਚਹਿਲ ਨੇ ਕਿਹਾ ਕਿ ਲੈਂਡ ਪੂਲਿੰਗ ਨੀਤੀ ਪੰਜਾਬ ਦੇ ਕਿਸਾਨਾਂ ਲਈ ਘਾਤਕ ਹੈ। ਕਿਸਾਨ ਹੋਣ ਦੇ ਨਾਤੇ ਉਹ ਉਨ੍ਹਾਂ ਦਾ ਦਰਦ ਸਮਝਦੇ ਹਨ। ਇਸ ਦੇ ਦੇ ਰੋਸ ਵਜੋਂ ਉਨ੍ਹਾਂ ਪਾਰਟੀ ਤੋਂ ਅਸਤੀਫਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇਸ ਨੀਤੀ ਤਹਿਤ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਦੇਵੇਗੀ। ਇਸ ਨੀਤੀ ਤਹਿਤ ਕਿਸਾਨਾਂ ਦੀ ਜ਼ਮੀਨ ਵੀ ਜਾਵੇਗੀ ਤੇ ਉਨ੍ਹਾਂ ਨੁੂੰ ਪੈਸੇ ਵੀ ਨਹੀਂ ਮਿਲਣਗੇ। ਪੰਜਾਬ ਦਾ ਬੱਚਾ ਬੱਚਾ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰ ਰਿਹਾ ਹੈ ਜੋ ਲੋਕ ਲਹਿਰ ਵਿੱਚ ਬਦਲ ਜਾਵੇਗਾ।

Advertisement

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਨੀਤੀ ਬਾਰੇ ਮੁੜ ਵਿਚਾਰ ਕਰਨਾ ਚਾਹੀਦਾ ਹੈ ਅਤੇ ਇਸ ਨੁੂੰ ਵਾਪਸ ਲੈਣਾ ਚਾਹੀਦਾ ਹੈ। ਪੰਜਾਬ ਖੇਤੀ ਅਧਾਰਤ ਸੂਬਾ ਹੈ ਅਤੇ ਪੰਜਾਬ ਦੇ ਕਿਸਾਨ ਦੇਸ਼ ਦੇ ਅੰਨਦਾਤਾ ਕਹਾਉਂਦੇ ਹਨ ਪਰ ਦੂਜੇ ਪਾਸੇ ਸਰਕਾਰ ਲੈਂਡ ਪੂਲਿੰਗ ਜਿਹੀ ਨੀਤੀ ਲੈ ਕੇ ਅੰਨਦਾਤਾ ਕਹਾਉਣ ਵਾਲੇ ਕਿਸਾਨ ਨੂੰ ਬੇਜ਼ਮੀਨੇ ਕਰਨਾ ਚਾਹੁੰਦੀ ਹੈ।

 

 

Advertisement
Tags :
AAP block president resignsCM Bhagwant MannLANDLand Pooling Policy