ਭਵਾਨੀਗੜ੍ਹ/ਸੰਗਰੂਰ (ਮੇਜਰ ਸਿੰਘ ਮੱਟਰਾਂ/ਗੁਰਦੀਪ ਸਿੰਘ ਲਾਲੀ): ਆਮ ਆਦਮੀ ਪਾਰਟੀ ਦੀ ਹਲਕਾ ਸੰਗਰੂਰ ਤੋਂ ਉਮੀਦਵਾਰ ਨਰਿੰਦਰ ਕੌਰ ਭਰਾਜ ਵੱਲੋਂ ਆਪਣੀ ਚੋਣ ਮੁਹਿੰਮ ਨੂੰ ਸਿਖਰ ’ਤੇ ਪਹੁੰਚਾਉਂਦਿਆਂ ਇਲਾਕੇ ਦੇ ਦਰਜਨਾਂ ਪਿੰਡਾਂ ਅਤੇ ਭਵਾਨੀਗੜ੍ਹ ਸ਼ਹਿਰ ਵਿੱਚ ਮੋਟਰਸਾਈਕਲਾਂ, ਗੱਡੀਆਂ ਤੇ ਟਰੈਕਟਰਾਂ ਦੇ ਵੱਡੇ ਕਾਫਲੇ ਨਾਲ ਰੋਡ ਸ਼ੋਅ ਕੱਢਿਆ ਗਿਆ। ਇਸ ਦੌਰਾਨ ਥਾਂ ਥਾਂ ’ਤੇ ਲੋਕਾਂ ਨੇ ਖਾਸ ਕਰਕੇ ਔਰਤਾਂ ਨੇ ਨਰਿੰਦਰ ਕੌਰ ਭਰਾਜ ’ਤੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ। ਨਰਿੰਦਰ ਕੌਰ ਭਰਾਜ ਨੇ ਲੋਕਾਂ ਵੱਲੋਂ ਦਿੱਤੇ ਜਾ ਰਹੇ ਪਿਆਰ ਤੇ ਸਹਿਯੋਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰੇਗੀ।