DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਆਪ’ ਨੇ ਪੰਜਾਬ ’ਚ ਵਿੱਤੀ ਸੰਕਟ ਪੈਦਾ ਕੀਤਾ: ਹਰਦੀਪ ਦੌਲਤਪੁਰ

ਕਰਜ਼ੇ ਬਾਰੇ ਲੋਕਾਂ ਨੂੰ ਗੁਮਰਾਹ ਕਰਨ ਦੇ ਦੋਸ਼ ਲਾਏ
  • fb
  • twitter
  • whatsapp
  • whatsapp
Advertisement

ਨਿੱਜੀ ਪੱਤਰ ਪ੍ਰੇਰਕ

Advertisement

ਧੂਰੀ, 12 ਜੂਨ

ਪੰਜਾਬ ਕਾਂਗਰਸ ਕਿਸਾਨ ਵਿੰਗ ਦੇ ਸੂਬਾ ਜਨਰਲ ਸਕੱਤਰ ਅਤੇ ਹਲਕਾ ਧੂਰੀ ਤੋਂ ਆਗੂ ਹਰਦੀਪ ਸਿੰਘ ਦੌਲਤਪੁਰ ਨੇ ਵੱਖ ਵੱਖ ਪਿੰਡਾਂ ਵਿੱਚ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਤੋਂ ਬਾਅਦ ਧੂਰੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਪਰੈਲ ਅਤੇ ਮਈ ਵਿੱਚ 11,200 ਕਰੋੜ ਰੁਪਏ ਦਾ ਕਰਜ਼ਾ ਲੈਣ ’ਤੇ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਝੂਠਾ ਪ੍ਰਚਾਰ ਕਰ ਰਹੀ ਹੈ ਕਿ ਅਪਰੈਲ ਅਤੇ ਮਈ ਮਹੀਨੇ ਵਿਚ ਸਿਰਫ਼ 1000 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰ ਪਹਿਲਾਂ ਹੀ ‘ਆਪ’ ਸਰਕਾਰ ਵਿਰੁੱਧ ਡਟੇ ਹੋਏ ਹਨ ਕਿਉਂਕਿ ਉਨ੍ਹਾਂ ਦੀਆਂ ਤਨਖਾਹਾਂ ਅਤੇ ਪੈਨਸ਼ਨਾਂ ਵਿੱਚ ਕਈ ਮਹੀਨਿਆਂ ਦੀ ਦੇਰੀ ਹੋਈ ਹੈ। ਇੰਨੇ ਵੱਡੇ ਕਰਜ਼ੇ ਨੂੰ ਥੋੜ੍ਹੇ ਸਮੇਂ ਵਿੱਚ ਲੈਣ ਦਾ ਇੱਕ ਮੁੱਖ ਕਾਰਨ ਮੁਲਾਜ਼ਮਾਂ ਨੂੰ ਤਨਖਾਹਾਂ ਅਤੇ ਪੈਨਸ਼ਨਾਂ ਦੇਣਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ’ਚ ਵਿੱਤੀ ਸੰਕਟ ਪੈਦਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਅਨੁਸਾਰ ਮਾਲੀਆ ਜੁਟਾਉਣ ’ਚ ਅਸਫ਼ਲ ਰਹੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣਾ ਖਜ਼ਾਨਾ ਭਰਨ ਦੀ ਬਜਾਏ ਜ਼ਿਆਦਾ ਕਰਜ਼ਾ ਇਕੱਠਾ ਕਰ ਲਿਆ ਹੈ।

ਉਨ੍ਹਾਂ ਆਮ ਆਦਮੀ ਪਾਰਟੀ ਨੂੰ ਹਰ ਫਰੰਟ ਤੇ ਫੇਲ੍ਹ ਦੱਸਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਿਰਫ਼ ਤੇ ਸਿਰਫ਼ ਜ਼ਿਮਨੀ ਚੋਣਾਂ ਵਾਲੇ ਹਲਕਿਆ ਵਿੱਚ ਜਾ ਕੇ ਵਾਅਦੇ ਕਰਦੇ ਹਨ, ਜਿਹੜੇ ਹਲਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਇਆ, ਉਹ ਕਦੇ ਵੀ ਉਨ੍ਹਾਂ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੋਣਾ ਮੁਨਾਸਿਬ ਨਹੀਂ ਸਮਝਦੇ।

Advertisement
×