DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Minister Barinder Goyal: ‘ਆਪ’ ਨੇ ਹਰ ਵਾਅਦਾ ਪੂਰਾ ਕੀਤਾ: ਗੋਇਲ

ਹਲਕੇ ਦੇ ਪਿੰਡ ਅੜਕਵਾਸ ਦੇ ਸਰਪੰਚ ਪ੍ਰਗਟ ਸਿੰਘ ਨੇ ਪੰਚਾਇਤ ਮੈਂਬਰਾਂ ਸਣੇ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਵਿੱਚ ‘ਆਪ’ ਵਿੱਚ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਹੋਏ ਸਮਾਗਮ ’ਚ ਮੰਤਰੀ ਗੋਇਲ ਨੇ ਸਰਪੰਚ ਪ੍ਰਗਟ ਸਿੰਘ, ਪੰਚਾਇਤ ਮੈਂਬਰਾਂ ਦੁਲਰਾਜ ਸਿੰਘ, ਹਰਦੇਵ ਸਿੰਘ,...

  • fb
  • twitter
  • whatsapp
  • whatsapp
featured-img featured-img
ਪਾਰਟੀ ’ਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਮੰਤਰੀ ਬਰਿੰਦਰ ਗੋਇਲ।
Advertisement

ਹਲਕੇ ਦੇ ਪਿੰਡ ਅੜਕਵਾਸ ਦੇ ਸਰਪੰਚ ਪ੍ਰਗਟ ਸਿੰਘ ਨੇ ਪੰਚਾਇਤ ਮੈਂਬਰਾਂ ਸਣੇ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਵਿੱਚ ‘ਆਪ’ ਵਿੱਚ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਹੋਏ ਸਮਾਗਮ ’ਚ ਮੰਤਰੀ ਗੋਇਲ ਨੇ ਸਰਪੰਚ ਪ੍ਰਗਟ ਸਿੰਘ, ਪੰਚਾਇਤ ਮੈਂਬਰਾਂ ਦੁਲਰਾਜ ਸਿੰਘ, ਹਰਦੇਵ ਸਿੰਘ, ਸੁਰਜੀਤ ਕੌਰ, ਹਰਪਾਲ ਕੌਰ, ਬਲਵਿੰਦਰ ਕੌਰ, ਗੁਰਮੀਤ ਸਿੰਘ, ਸਾਬਕਾ ਸਰਪੰਚ ਗੁਰਦੇਵ ਸਿੰਘ, ਲਖਵੀਰ ਸਿੰਘ ਅਤੇ ਹੋਰਨਾਂ ਦਾ ਸਨਮਾਨ ਕੀਤਾ। ਮੰਤਰੀ ਗੋਇਲ ਨੇ ਕਿਹਾ ਕਿ ਪਾਰਟੀ ਵਿੱਚ ਹਰ ਵਿਅਕਤੀ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਪਿੰਡ ਦੇ ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਸ੍ਰੀ ਗੋਇਲ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ। ਮਹਿਲਾਵਾਂ ਦੇ ਖਾਤਿਆਂ ਵਿੱਚ ਪੈਸੇ ਆਉਣੇ ਸ਼ੁਰੂ ਹੋ ਗਏ ਹਨ, ਹਰ ਵਰਗ ਲਈ 600 ਯੂਨਿਟ ਬਿਜਲੀ ਮੁਆਫ਼ ਕਰਨ ਦੇ ਨਾਲ-ਨਾਲ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਪੰਜਾਬ ਸਰਕਾਰ ਦੇ ਇਤਿਹਾਸਿਕ ਕੰਮ ਹਨ।

Advertisement

ਦੂਜੇ ਪਾਸੇ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਸਰਪੰਚ ਪ੍ਰਗਟ ਸਿੰਘ ਸਣੇ ਹੋਰਾਂ ਨੇ ਕਿਹਾ ਕਿ ਮੰਤਰੀ ਗੋਇਲ ਵੱਲੋਂ ਹਲਕੇ ਅੰਦਰ ਕੀਤੇ ਜਾ ਰਹੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਉਹ ਪਾਰਟੀ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ਹਰਇੰਦਰ ਸਿੰਘ ਚੰਗਾਲੀਵਾਲਾ, ਐੱਸ ਡੀ ਓ ਸੁਖਬੀਰ ਸਿੰਘ, ਭਗਵੰਤ ਸਿੰਘ, ਜਗਬੀਰ ਸਿੰਘ, ਲੀਲਾ ਸਿੰਘ, ਓ ਐੱਸ ਡੀ ਰਕੇਸ਼ ਕੁਮਾਰ ਗੁਪਤਾ ਵਿੱਕੀ ਤੋਂ ਇਲਾਵਾ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਦਰਬਾਰਾ ਸਿੰਘ ਹੈਪੀ, ਯੂਥ ਆਗੂ ਅਜੇ ਕੁਮਾਰ ਠੋਲੀ, ਪ੍ਰਵੀਨ ਟਿੰਕਾ, ਟਰੇਡ ਵਿੰਗ ਦੇ ਰਕੇਸ਼ ਕੁਮਾਰ ਗਰਗ, ਗੁਰਜੀਤ ਸਿੰਘ ਬੋਖਰਾ ਕਲਾਂ ਆਦਿ ਹਾਜ਼ਰ ਸਨ।

Advertisement

Advertisement
×