Meeting with Traders: ‘ਆਪ’ ਸਰਕਾਰ ਸਭ ਤੋਂ ਭ੍ਰਿਸ਼ਟ: ਸ਼ਰਮਾ
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਇੰਡਸਟਰੀ ਤੇ ਵਪਾਰ ਸੈੱਲ ਦੇ ਚੇਅਰਮੈਨ ਐੱਨ ਕੇ ਸ਼ਰਮਾ ਨੇ ਸਮਾਣਾ ਵਿੱਚ ਵਪਾਰੀਆਂ ਨਾਲ ਮੀਟਿੰਗ ਦੌਰਾਨ ਮੌਜੂਦਾ ‘ਆਪ’ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਇਸ ਦੌਰਾਨ ਉਨ੍ਹਾਂ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਇਮਾਨਦਾਰੀ ਦੇ...
Advertisement
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਇੰਡਸਟਰੀ ਤੇ ਵਪਾਰ ਸੈੱਲ ਦੇ ਚੇਅਰਮੈਨ ਐੱਨ ਕੇ ਸ਼ਰਮਾ ਨੇ ਸਮਾਣਾ ਵਿੱਚ ਵਪਾਰੀਆਂ ਨਾਲ ਮੀਟਿੰਗ ਦੌਰਾਨ ਮੌਜੂਦਾ ‘ਆਪ’ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਇਸ ਦੌਰਾਨ ਉਨ੍ਹਾਂ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਇਮਾਨਦਾਰੀ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਹੁਣ ਤੱਕ ਦੀ ਸਭ ਤੋਂ ਭ੍ਰਿਸ਼ਟ ਸਰਕਾਰ ਸਾਬਤ ਹੋਈ ਹੈ ਅਤੇ ਜੇ ਸੀ ਬੀ ਆਈ ਦੀ ਜਾਂਚ ਬਿਨਾਂ ਕਿਸੇ ਦਬਾਅ ਦੇ ਪੂਰੀ ਹੋਈ, ਤਾਂ ਇਹ ਘੁਟਾਲਾ ਦਸ ਹਜ਼ਾਰ ਕਰੋੜ ਰੁਪਏ ਤੋਂ ਵੀ ਵੱਧ ਦਾ ਨਿਕਲੇਗਾ। ਇਸ ਮੌਕੇ ਹਲਕਾ ਮੁਖੀ ਜਗਮੀਤ ਸਿੰਘ ਹਰਿਆਉ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਐੱਨ ਕੇ ਸ਼ਰਮਾ ਨੇ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਅਕਾਲੀ ਦਲ ਦੀ ਸਰਕਾਰ ਆਉਂਦਿਆਂ ਹੀ ਵਪਾਰੀਆਂ ਉੱਤੇ ਚੱਲ ਰਿਹਾ ਕਥਿਤ ‘ਡੰਡਾ ਰਾਜ’ ਪਹਿਲੇ ਦਿਨ ਹੀ ਬੰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਜਗਤਾਰ ਸਿੰਘ ਮਣਕੂ ਨੂੰ ਪਾਰਟੀ ਦੇ ਵਪਾਰ ਵਿੰਗ ਦਾ ਮੀਤ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ।
Advertisement
Advertisement
×

