ਪੱਤਰ ਪ੍ਰੇਰਕ
ਸੰਦੌੜ, 4 ਜੂਨ
ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਦੇ ਸਮੇਂ ਵਿਚ ਪੰਜਾਬ ਦੇ ਨੌਜਵਾਨ ਦੇਸ਼ ਦੇ ਸਿਸਟਮ ਤੋਂ ਨਿਰਾਸ਼ ਹੋ ਕੇ ਵਿਦੇਸ਼ਾਂ ਵੱਲ ਭੱਜ ਰਹੀ ਹਨੇ ਪਰ ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਨੌਜਵਾਨਾਂ ਵਿੱਚ ਇਕ ਨਵੀਂ ਆਸ ਜਾਗੀ ਹੈ ਅਤੇ ਸੂਬੇ ਅੰਦਰ ਸਕੂਲਾਂ ਅਤੇ ਕਾਲਜਾਂ ਦੀ ਦਸ਼ਾ ਨੂੰ ਸੁਧਾਰਿਆ ਜਾਵੇਗਾ। ਵਿਧਾਇਕ ਪੰਡੋਰੀ ਨੇ ਇਹ ਪ੍ਰਗਟਾਵਾ ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਵਿੱਚ ਪ੍ਰਿੰਸੀਪਲ ਪ੍ਰੋ. ਰਾਜਿੰਦਰ ਕੁਮਾਰ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਰੋਹ ਮੌਕੇ ਕੀਤਾ। ਮੁੱਖ ਮਹਿਮਾਨ ਵਿਧਾਇਕ ਪੰਡੋਰੀ ਨੇ ਕਿਹਾ ਕਿ ਵਿਦਿਆ ਤੋਂ ਬਿਨ੍ਹਾਂ ਕੋਈ ਵੀ ਸ਼ਖਸ ਤਰੱਕੀ ਨਹੀਂ ਕਰ ਸਕਦਾ ਤੇ ‘ਆਪ’ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਹਰ ਯਤਨ ਕਰੇਗੀ। ਉਨ੍ਹਾਂ ਨੇ ਸੱਭਿਆਚਾਰਕ, ਖੇਡਾਂ ਤੇ ਵਿੱਦਿਅਕ, ਖੇਤਰ ਵਿੱਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ। ਜਨਰਲ ਸਕੱਤਰ ਸਤਵੰਤ ਸਿੰਘ ਨੇ ਵਿਧਾਇਕ ਨੂੰ ਕਾਲਜ ਦੀਆਂ ਮੰਗਾਂ ਸਬੰਧੀ ਜਾਣੂ ਕਰਵਾਇਆ।