AAP: ਹਡਾਣਾ ਦੀਆਂ ਲੋਕ ਮਿਲਣੀਆਂ ਨੂੰ ਭਰਵਾਂ ਹੁੰਗਾਰਾ
‘ਆਪ’ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਿੰਡ ਨੂਰਪੁਰ ਫਰਾਂਸਵਾਲਾ ਅਤੇ ਉਲਟਪੁਰ ਵਿੱਚ ਲੋਕ ਮਿਲਣੀਆਂ ਕੀਤੀਆਂ। ਇਸ ਦੌਰਾਨ ਇਲਾਕਾ ਵਾਸੀਆਂ ਦਾ ਭਰਵਾਂ ਹੁੰਗਾਰਾ ਦੇਖਣ ਨੂੰ ਮਿਲਿਆ। ਇਸ ਦੌਰਾਨ ਸ੍ਰੀ ਹਡਾਣਾ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਸ੍ਰੀ...
‘ਆਪ’ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਿੰਡ ਨੂਰਪੁਰ ਫਰਾਂਸਵਾਲਾ ਅਤੇ ਉਲਟਪੁਰ ਵਿੱਚ ਲੋਕ ਮਿਲਣੀਆਂ ਕੀਤੀਆਂ। ਇਸ ਦੌਰਾਨ ਇਲਾਕਾ ਵਾਸੀਆਂ ਦਾ ਭਰਵਾਂ ਹੁੰਗਾਰਾ ਦੇਖਣ ਨੂੰ ਮਿਲਿਆ। ਇਸ ਦੌਰਾਨ ਸ੍ਰੀ ਹਡਾਣਾ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ।
ਇਸ ਮੌਕੇ ਸ੍ਰੀ ਹਡਾਣਾ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਬਦੌਲਤ ਜਨਤਾ ਦਾ ‘ਆਪ’ ’ਤੇ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਰਾਤ ਦੇ ਸਮੇਂ ਵੀ ਲੋਕਾਂ ਵੱਲੋਂ ਮਿਲ ਰਿਹਾ ਇਹ ਪਿਆਰ ਅਤੇ ਵਿਸ਼ਵਾਸ ਹੀ ਸਭ ਤੋਂ ਵੱਡੀ ਤਾਕਤ ਹੈ।
ਸ੍ਰੀ ਹਡਾਣਾ ਨੇ ਆਖਿਆ ਕਿ ਸਰਕਾਰ ਦਾ ਮੁੱਖ ਮਨੋਰਥ ਪਿੰਡਾਂ ਦੀ ਨੁਹਾਰ ਬਦਲਣਾ ਅਤੇ ਹਰ ਨਾਗਰਿਕ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਲਾਕੇ ਦੀਆਂ ਸਾਰੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ’ਤੇ ਨਿਬੇੜਾ ਕੀਤਾ ਜਾਵੇਗਾ। ਇਸ ਮੌਕੇ ਮਨਿੰਦਰ ਸਿੰਘ ਫਰਾਂਸਵਾਲਾ, ਸਰਪੰਚ ਸਿਮਰਜੀਤ ਸਿੰਘ, ਨੰਬਰਦਾਰ ਲਖਵਿੰਦਰ ਸਿੰਘ, ਸੁਰਿੰਦਰਜੀਤ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।

