DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

aap protest:‘ਆਪ’ ਵੱਲੋਂ ਅਕਾਲੀ ਦਲ ਤੇ ਭਾਜਪਾ ਖ਼ਿਲਾਫ਼ ਮੁਜ਼ਾਹਰੇ

ਵੀਡੀਓ ਮਾਮਲੇ ’ਚ ਅਕਾਲੀ ਦਲ ’ਤੇ ਮੁੱਖ ਮੰਤਰੀ ਦਾ ਅਕਸ ਵਿਗਾਡ਼ਨ ਦਾ ਦੋਸ਼ ਲਾਇਆ; ਅਕਾਲੀ ਦਲ ਤੇ ਭਾਜਪਾ ਧਰਮ ਦੇ ਨਾਂ ’ਤੇ ਸਿਆਸਤ ਬੰਦ ਕਰਨ: ਰਹਿਮਾਨ

  • fb
  • twitter
  • whatsapp
  • whatsapp
featured-img featured-img
ਮਾਲੇਰਕੋਟਲਾ ’ਚ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ।
Advertisement

ਆਮ ਆਦਮੀ ਪਾਰਟੀ ਵੱਲੋਂ ਇਥੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਰੋਸ ਪ੍ਰਦਰਸ਼ਨ ਦੀ ਅਗਵਾਈ ਮਾਲੇਰਕੋਟਲਾ ਦੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਅਤੇ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣ ਮਾਜਰਾ ਨੇ ਕੀਤੀ।

ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨ ਅਤੇ ਧਰਮ ਦੇ ਨਾਂ ‘ਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਅਤੇ ਵਿਕਾਸ ਦੇ ਕੰਮਾਂ ਵਿੱਚ ਲੱਗੀ ਹੋਈ ਹੈ, ਪਰ ਵਿਰੋਧੀ ਧਿਰਾਂ ਨੂੰ ਸੂਬੇ ਦੀ ਤਰੱਕੀ ਨੂੰ ਹਜ਼ਮ ਨਹੀਂ ਹੋ ਰਹੀ ਅਤੇ ਲੋਕਾਂ ਦਾ ਧਿਆਨ ਭਟਕਾਉਣ ਲਈ ਬੇਬੁਨਿਆਦ ਮੁੱਦੇ ਖੜ੍ਹੇ ਕਰ ਰਹੀਆਂ ਹਨ। ਡਾ. ਰਹਿਮਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਪਿਆਰ, ਭਾਈਚਾਰੇ ਅਤੇ ਆਪਸੀ ਸਾਂਝ ਦੀ ਪ੍ਰਤੀਕ ਰਹੀ ਹੈ। ਸੂਬੇ ਦੇ ਲੋਕ ਕਿਸੇ ਵੀ ਅਜਿਹੀ ਸਿਆਸਤ ਨੂੰ ਕਬੂਲ ਨਹੀਂ ਕਰਨਗੇ ਜੋ ਨਫ਼ਰਤ ਅਤੇ ਵੰਡ ਦੀ ਭਾਵਨਾ ਨੂੰ ਉਤਸ਼ਾਹਿਤ ਕਰੇ। ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣ ਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਤਾਕਤਾਂ ਤੋਂ ਸੁਚੇਤ ਰਹਿਣ ਜੋ ਆਪਣੇ ਸਿਆਸੀ ਲਾਭ ਲਈ ਸਮਾਜ ਵਿੱਚ ਫੁੱਟ ਪਾਉਂਦੀਆਂ ਹਨ।

Advertisement

ਪਟਿਆਲਾ (ਖੇਤਰੀ ਪ੍ਰਤੀਨਿਧ): ‘ਆਪ’ ਵੱਲੋਂ ਸਥਾਨਕ ਅਰਨਾ-ਬਰਨਾ ਚੌਕ ’ਚ ਭਾਜਪਾ ਤੇ ਅਕਾਲੀ ਦਲ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ‘ਆਪ’ ਕਾਰਕੁਨਾਂ ਨੇ ਸੁਖਬੀਰ ਬਾਦਲ ਅਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ। ੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਕਿਹਾ ਕਿ ਇੱਕ ਫ਼ਰਜ਼ੀ ਵਾਇਰਲ ਵੀਡੀਓ ਦੇ ਹਵਾਲੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਧਰਮ ਦੀ ਆੜ ਵਿੱਚ ਕੀਤਾ ਜਾ ਰਿਹਾ ਭੰਡੀ ਪ੍ਰਚਾਰ ਵਿਰੋਧੀਆਂ ਦੀ ਹੋਛੀ ਸਿਆਸਤ ਦਾ ਹਿੱਸਾ ਹੈ।

Advertisement

ਵੀਡੀਓ ਮਾਮਲਾ: ਅਕਾਲੀ ਦਲ ’ਤੇ ਲਗਾਏ ਦੋਸ਼

ਸੰਗਰੂਰ (ਗੁਰਦੀਪ ਸਿੰਘ ਲਾਲੀ): ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਵੱਲੋਂ ਵਿਵਾਦਿਤ ਵੀਡੀਓ ਮਾਮਲੇ ਵਿੱਚ

ਸੰਗਰੂਰ ’ਚ ਸ਼੍ਰੋਮਣੀ ਅਕਾਲੀ ਦਲ ਖਿਲਾਫ਼ ਰੋਸ ਮਾਰਚ ਕਰਦੇ ਹੋਏ ‘ਆਪ’ ਵਰਕਰ।
ਸੰਗਰੂਰ ’ਚ ਸ਼੍ਰੋਮਣੀ ਅਕਾਲੀ ਦਲ ਖਿਲਾਫ਼ ਰੋਸ ਮਾਰਚ ਕਰਦੇ ਹੋਏ ‘ਆਪ’ ਵਰਕਰ।

ਅੱਜ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸਥਾਨਕ ਰੈਸਟ ਹਾਊਸ ਤੋਂ ਰੇਲਵੇ ਚੌਕ ਤੱਕ ਰੋਸ ਮਾਰਚ ਕੱਢਿਆ ਅਤੇ ਉੱਥੇ ਧਰਨਾ ਦੇ ਕੇ ਅਕਾਲੀ ਦਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ‘ਆਪ’ ਆਗੂਆਂ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਮੁੱਖ ਮੰਤਰੀ ਦੇ ਅਕਸ ਨੂੰ ਢਾਹ ਲਾਉਣ ਲਈ ਕੋਝੀ ਸਿਆਸਤ ਕਰ ਰਿਹਾ ਹੈ। ਰੋਸ ਪ੍ਰਦਰਸ਼ਨ ਨੂੰ ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਜ਼ਿਲ੍ਹਾ ਪ੍ਰਧਾਨ ਸ਼ਾਮ ਲਾਲ ਸਿੰਗਲਾ ਅਤੇ ਹੋਰਨਾਂ ਆਗੂਆਂ ਨੇ ਸੰਬੋਧਨ ਕੀਤਾ। ਚੇਅਰਮੈਨ ਡਾ. ਜਵੰਧਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਇਮਾਨਦਾਰ ਅਕਸ ਨੂੰ ਖ਼ਰਾਬ ਕਰਨ ਲਈ ਸੋਸ਼ਲ ਮੀਡੀਆ ’ਤੇ ਫ਼ਰਜ਼ੀ ਵੀਡੀਓ ਵਾਇਰਲ ਕੀਤੀ ਗਈ ਸੀ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਦੀਆਂ ਦੋ ਉੱਚ-ਪੱਧਰੀ ਸੁਤੰਤਰ ਫੋਰੈਂਸਿਕ ਲੈਬਾਰਟਰੀਆਂ ਦੀ ਜਾਂਚ ਰਿਪੋਰਟ ਅਤੇ 1,191 ਵਿਗਿਆਨਕ ਮਾਪਦੰਡਾਂ ਨੇ ਸਾਬਤ ਕਰ ਦਿੱਤਾ ਹੈ ਕਿ ਵੀਡੀਓ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਵਧਦੀ ਲੋਕਪ੍ਰਿਅਤਾ ਤੋਂ ਬੌਖਲਾ ਕੇ ਵਿਰੋਧੀ ਅਜਿਹੇ ਨੀਵੇਂ ਹੱਥਕੰਡਿਆਂ ‘ਤੇ ਉਤਰ ਆਏ ਹਨ। ‘ਆਪ’ ਆਗੂਆਂ ਨੇ ਮੰਗ ਕੀਤੀ ਕਿ ਇਸ ਡਿਜੀਟਲ ਫ਼ਰਜ਼ੀਵਾੜੇ ਦੇ ਅਸਲ ਮਾਸਟਰਮਾਈਂਡ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਬਦਕਲਾਮੀ ਲਈ ਮਲਹੋਤਰਾ ਦੇ ਨਾਲ ਕੇਵਲ ਢਿੱਲੋਂ ਵੀ ਜ਼ਿੰਮੇਵਾਰ: ਦੁੱਗਲ

ਪਟਿਆਲਾ (ਗੁਰਨਾਮ ਸਿੰਘ ਅਕੀਦਾ): ਪਟਿਆਲਾ ਦੀ ਕਾਂਗਰਸ ਕਮੇਟੀ ਨੇ ਅੱਜ ਇੱਥੇ ਭਾਜਪਾ ਦੇ ਚੰਡੀਗੜ੍ਹ ਪ੍ਰਧਾਨ ਜਤਿੰਦਰਪਾਲ ਮਲਹੋਤਰਾ ਦਾ ਪੁਤਲਾ ਸਾੜਿਆ। ਇੱਥੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਰੇਸ਼ ਦੁੱਗਲ ਨੇ ਕਿਹਾ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਦੇ ਦਫ਼ਤਰ ਆਰੀਆ ਸਮਾਜ ’ਚ ਚੰਡੀਗੜ੍ਹ ਦੇ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਵੱਲੋਂ ਪੰਜਾਬੀ ਭਾਈਚਾਰੇ ਪ੍ਰਤੀ ਕੀਤੀ ਗਈ ਕਥਿਤ ਅਪਮਾਨਜਨਕ ਟਿੱਪਣੀ ਦੇ ਵਿਰੋਧ ਵਿਚ ਪੁਤਲਾ ਸਾੜਿਆ ਗਿਆ। ਇਸ ਸਮੇਂ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਪੁਤਲਾ ਫੂਕਿਆ, ਕਿਉਂਕਿ ਅਜੇ ਤੱਕ ਢਿੱਲੋਂ ਵੀ ਜ਼ਿੰਮੇਵਾਰ ਹੈ।

ਭਾਜਪਾ ਦੇ ਚੰਡੀਗੜ੍ਹ ਪ੍ਰਧਾਨ ਜਤਿੰਦਰਪਾਲ ਮਲਹੋਤਰਾ ਤੇ ਕੇਵਲ ਢਿੱਲੋਂ ਦਾ ਪੁਤਲਾ ਸਾੜਦੇ ਹੋਏ ਕਾਂਗਰਸੀ।
ਭਾਜਪਾ ਦੇ ਚੰਡੀਗੜ੍ਹ ਪ੍ਰਧਾਨ ਜਤਿੰਦਰਪਾਲ ਮਲਹੋਤਰਾ ਤੇ ਕੇਵਲ ਢਿੱਲੋਂ ਦਾ ਪੁਤਲਾ ਸਾੜਦੇ ਹੋਏ ਕਾਂਗਰਸੀ।
Advertisement
×