‘ਆਪ’ ਆਗੂ ਭਰਾਜ ਵੱਲੋਂ ਨਗਰ ਸੁਧਾਰ ਟਰੱਸਟ ’ਚ ਘਪਲੇਬਾਜ਼ੀ ਦਾ ਦੋਸ਼

‘ਆਪ’ ਆਗੂ ਭਰਾਜ ਵੱਲੋਂ ਨਗਰ ਸੁਧਾਰ ਟਰੱਸਟ ’ਚ ਘਪਲੇਬਾਜ਼ੀ ਦਾ ਦੋਸ਼

ਆਪ’ ਆਗੂ ਨਰਿੰਦਰ ਕੌਰ ਭਰਾਜ ਮੀਡੀਆ ਅੱਗੇ ਘਪਲੇ ਦਾ ਖੁਲਾਸਾ ਕਰਦੇ ਹੋਏ।

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 1 ਦਸੰਬਰ

ਆਮ ਆਦਮੀ ਪਾਰਟੀ ਦੀ ਆਗੂ ਨਰਿੰਦਰ ਭਰਾਜ ਨੇ ਨਗਰ ਸੁਧਾਰ ਟਰੱਸਟ ਸੰਗਰੂਰ ਵਿੱਚ ਘਪਲੇਬਾਜ਼ੀ ਦਾ ਦੋਸ਼ ਲਾਇਆ ਹੈ। ਇਸ ਸਬੰਧੀ ਸੰਗਰੂਰ ਵਿੱਚ ਮੀਡੀਆ ਅੱਗੇ ਖੁਲਾਸੇ ਕਰਦਿਆਂ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਅਰੋੜਾ ਸੇਵਾ ਸਦਨ ਟਰੱਸਟ ਦੀ ਰਜਿਸਟਰੀ 16-11-2021 ਨੂੰ ਹੋਈ ਸੀ ਪਰ ਇਸ ਦਾ ਮਤਾ ਮਿਤੀ 3-11-2021 ਨੂੰ ਪਾ ਕੇ 49.29 ਲੱਖ ਰੁਪਏ ਜਾਰੀ ਕੀਤੇ ਜਾਂਦੇ ਹਨ ਅਤੇ ਉਸ ਤੋਂ ਬਾਅਦ ਦੁਬਾਰਾ 36.31 ਲੱਖ ਰੁਪਏ ਮਿਤੀ 18-11-2021 ਨੂੰ ਜਾਰੀ ਕੀਤੇ ਜਾਦੇ ਹਨ ਜਿਸ ਤੋਂ ਸਾਫ਼ ਤੌਰ ’ਤੇ ਜ਼ਾਹਰ ਹੁੰਦਾ ਹੈ ਕਿ ਵੱਡੀ ਮਿਲੀਭੁਗਤ ਰਾਹੀਂ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਫੰਡ ਜਾਰੀ ਕੀਤੇ ਗਏ ਹਨ। ਬੀਬੀ ਭਰਾਜ ਨੇ ਕਿਹਾ ਕਿ ਨਿਯਮਾਂ ਮੁਤਾਬਕ ਇਸ ਸੰਸਥਾ ਨੂੰ ਬਣਿਆਂ ਤਿੰਨ ਸਾਲ ਵੀ ਪੂਰੇ ਨਹੀਂ ਹੋਏ ਹਨ ਜਿਸ ਕਾਰਨ ਇਸ ਸੰਸਥਾ ਨੂੰ ਫੰਡ ਜਾਰੀ ਹੋ ਹੀ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਗਿਣਤੀ ਅਤੇ ਉਨ੍ਹਾਂ ਦੇ ਬੈਂਕ ਖਾਤਿਆਂ ਦਾ ਬਿਊਰਾ ਨਾ ਦਰਜ ਹੋਣ ਦੇ ਬਾਵਜੂਦ ਤਨਖਾਹਾਂ ਜਾਰੀ ਹੋਣੀਆਂ ਵੀ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਗਈ। ਇਸ ਮੌਕੇ ‘ਆਪ’ ਆਗੂ ਨਿਰਮਲ ਸਿੰਘ, ਅਮਰੀਕ ਸਿੰਘ, ਕਰਮਜੀਤ ਨਾਗੀ, ਹਰਪ੍ਰੀਤ ਚਹਿਲ, ਨਰਿੰਦਰ ਨਾਗੀ ਤੇ ਗਗਨ ਖ਼ਾਲਸਾ ਹਾਜ਼ਰ ਸਨ।

ਨਗਰ ਸੁਧਾਰ ਟਰਸਟ ਦੇ ਚੇਅਰਮੈਨ ਨਰੇਸ਼ ਗਾਭਾ ਨੇ ਦੋਸ਼ਾਂ ਨੂੰ ਮੂਲੋਂ ਨਕਾਰਦਿਆਂ ਕਿਹਾ ਕਿ ਟਰੱਸਟ ਵੱਲੋਂ ਕੀਤੇ ਜਾ ਰਹੇ ਕੰਮ ਨਿਯਮਾਂ ਅਨੁਸਾਰ ਹੋ ਰਹੇ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All