DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

AAP: ਘੜਾਮ ਦੇ ਕਈ ਪਰਿਵਾਰ ‘ਆਪ’ ਵਿੱਚ ਸ਼ਾਮਲ

‘ਆਪ’ ਦੇ ਹਲਕਾ ਸਨੌਰ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਅੱਜ ਪਿੰਡ ਘੜਾਮ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਚੇਅਰਮੈਨ ਬਲਦੇਵ ਸਿੰਘ ਦੇਵੀਗੜ੍ਹ ਦੀ ਅਗਵਾਈ ਵਿੱਚ ਦਰਜਨ ਤੋਂ ਵੱਧ ਪਰਿਵਾਰ ਵੱਖ ਵੱਖ ਪਾਰਟੀਆਂ ਨੂੰ ਅਲਵਿਦਾ ਆਖਦਿਆਂ ‘ਆਪ’ ਵਿੱਚ ਸ਼ਾਮਲ ਹੋ...

  • fb
  • twitter
  • whatsapp
  • whatsapp
featured-img featured-img
‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਰਣਜੋਧ ਸਿੰਘ ਹਡਾਣਾ।
Advertisement

‘ਆਪ’ ਦੇ ਹਲਕਾ ਸਨੌਰ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਅੱਜ ਪਿੰਡ ਘੜਾਮ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਚੇਅਰਮੈਨ ਬਲਦੇਵ ਸਿੰਘ ਦੇਵੀਗੜ੍ਹ ਦੀ ਅਗਵਾਈ ਵਿੱਚ ਦਰਜਨ ਤੋਂ ਵੱਧ ਪਰਿਵਾਰ ਵੱਖ ਵੱਖ ਪਾਰਟੀਆਂ ਨੂੰ ਅਲਵਿਦਾ ਆਖਦਿਆਂ ‘ਆਪ’ ਵਿੱਚ ਸ਼ਾਮਲ ਹੋ ਗਏ। ਸ੍ਰੀ ਹਡਾਣਾ ਨੇ ਨਵੇਂ ਸਾਥੀਆਂ ਦਾ ਸਵਾਗਤ ਕੀਤਾ ਅਤੇ ਪਾਰਟੀ ਵਿੱਚ ਮਾਣ-ਸਨਮਾਨ ਦੇਣ ਦਾ ਭਰੋਸਾ ਦਿਵਾਇਆ। ‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ’ਚ ਸਾਬਕਾ ਸਰਪੰਚ ਜਸਮੇਰ ਸਿੰਘ ਅਤੇ ਮੁਖਤਿਆਰ ਸਿੰਘ, ਗੁਰਬਖਸ਼ ਸਿੰਘ, ਗੁਰਤੇਜ ਸਿੰਘ, ਨਿੰਦਰ ਸਿੰਘ, ਟਹਿਲ ਸਿੰਘ, ਗੁਰਵਿੰਦਰ ਸਿੰਘ, ਯਾਦਵਿੰਦਰ ਸਿੰਘ ਆਦਿ ਸ਼ਾਮਲ ਸਨ।

ਸ੍ਰੀ ਹਡਾਣਾ ਨੇ ਆਖਿਆ ਕਿ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਹਰ ਪਿੰਡ ਦਾ ਸਰਵਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਲੋਕਾਂ ਦਾ ‘ਆਪ’ ਦੀਆਂ ਨੀਤੀਆਂ ’ਤੇ ਵਧ ਰਿਹਾ ਵਿਸ਼ਵਾਸ ਅਤੇ ਭਰੋਸਾ ਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ।

Advertisement

‘ਆਪ’ ਵਿੱਚ ਸ਼ਾਮਲ ਹੋਏ ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਰਣਜੋਧ ਸਿੰਘ ਹਡਾਣਾ ਦੇ ਮੋਢੇ ਨਾਲ ਮੋਢਾ ਜੋੜ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਕੰਮ ਕਰਨਗੇ।

Advertisement

Advertisement
×