ਪੱਤਰ ਪ੍ਰੇਰਕ
ਲਹਿਰਾਗਾਗਾ, 12 ਜੂਨ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਏ ਜਾ ਰਹੇ ਲੋਕ ਪੱਖੀ ਫੈਸਲਿਆ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਇਕ ਅਜਿਹੀ ਸਰਕਾਰ ਸਾਬਤ ਹੋਈ ਹੈ, ਜਿਸ ਨੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦਾ ਕੰਮ ਕੀਤਾ ਹੈ ਅਤੇ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੂਰੇ ਪੰਜਾਬ ਦੀ ਜਨਤਾ ਸੰਤੁਸ਼ਟ ਹੈ ਅਤੇ ਪੂਰੇ ਦੇਸ਼ ਦੇ ਲੋਕ ਆਮ ਆਦਮੀ ਪਾਰਟੀ ਨੂੰ ਚਾਹੁਣ ਲੱਗੇ ਹਨ। ਇਸ ਗੱਲ ਦਾ ਪ੍ਰਗਟਾਵਾ ਹਲਕਾ ਲਹਿਰਾਗਾਗਾ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਭੁਟਾਲ ਕਲਾਂ ਵਿੱਚ ਜ਼ਿਮਨੀ ਚੋਣ ਲਈ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਕੀਤਾ। ਉਨ੍ਹਾਂ ਕਿਹਾ ਸਰਪੰਚ ਗੁਰਮੇਲ ਸਿੰਘ ਘਰਾਚੋਂ ਲੋਕਾਂ ਅਤੇ ਹਲਕੇ ਦੇ ਮਸਲੇ ਸੰਸਦ ਵਿਚ ਉਠਾਉਣਗੇ। ਇਸੇ ਦੌਰਾਨ ਵਿਧਾਇਕ ਬਰਿੰਦਰ ਗੋਇਲ, ਵਿਧਾਇਕ ਚੇਤੰਨ ਸਿੰਘ ਗੁਲਾਲ ਘਨੌਰ ਤੇ ਸੀਨੀਅਰ ਆਗੂਆਂ ਨੇ ਬਾਜ਼ਾਰ ’ਚ ਦੁਕਾਨ ਦਰ ਦੁਕਾਨ ਜਾ ਕੇ ਲੋਕ ਸਭਾ ਲਈ ਗੁਰਮੇਲ ਘਰਾਂਚੋ ਨੂੰ ਵੋਟ ਪਾਉਣ ਦੀ ਅਪੀਲ ਕੀਤੀ।