DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਆਪ’ ਸੰਸਦ ਮੈਂਬਰ ਮੀਤ ਹੇਅਰ ਦਾ Raghav Chadha ਨੂੰ ਜਵਾਬ,  ‘ਕਿਸੇ ਡਰਾਵੇ ਅੱਗੇ ਨਹੀਂ ਝੁਕਾਂਗੇ’

ਭਾਜਪਾ ਨੇ ਬੰਗਾਲ ਚੋਣ ਜਿੱਤੀ ਨਹੀਂ, ‘ਲੁੱਟੀ’ ਹੈ: ਮੀਤ ਹੇਅਰ

  • fb
  • twitter
  • whatsapp
  • whatsapp
featured-img featured-img
ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਪ ਦੇ ਲੋਕ ਸਭਾ ਮੈਂਬਰ ਮੀਤ ਹੇਅਰ।
Advertisement

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਹੈ ਕਿ ਦੇਸ਼ ਵਿੱਚ ਲੋਕਤੰਤਰ ਅਤੇ ਸੰਵਿਧਾਨ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੰਗਾਲ ਚੋਣਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਉੱਥੇ ਜੋ ਕੁਝ ਹੋਇਆ, ਉਸ ਨੇ ਲੋਕਤੰਤਰ ਦਾ ਘਾਣ ਕੀਤਾ ਹੈ। ਉਨ੍ਹਾਂ ‘ਆਪ’ ਤੋਂ ਬਾਗੀ ਹੋ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਰਾਜ ਸਭਾ ਮੈਂਬਰ ਰਾਘਵ ਚੱਡਾ ਦੇ ਬਿਆਨ ’ਤੇ ਵੀ ਸਖਤ ਪ੍ਰਤੀਕਿਰਿਆ ਦਿੱਤੀ।

ਮੀਤ ਹੇਅਰ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਮਮਤਾ ਬੈਨਰਜੀ ਖ਼ਿਲਾਫ਼ ਪੂਰੀ ਸਰਕਾਰੀ ਮਸ਼ੀਨਰੀ ਝੋਕ ਦਿੱਤੀ ਗਈ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਕ ਸੂਬੇ ਵਿੱਚ ਤਕਰੀਬਨ 90 ਲੱਖ ਵੋਟਾਂ ਇਕ ਸਾਜ਼ਿਸ਼ ਤਹਿਤ ਕੱਟੀਆਂ ਗਈਆਂ। ਉਨ੍ਹਾਂ ਕਿਹਾ ਕਿ ਖ਼ਾਸ ਕਰਕੇ ਉਨ੍ਹਾਂ ਹਲਕਿਆਂ ਵਿੱਚ ਵੋਟਾਂ ਕੱਟੀਆਂ ਗਈਆਂ ਜਿੱਥੇ ਭਾਜਪਾ ਪਿਛਲੀ ਵਾਰ ਮਾਮੂਲੀ ਫਰਕ ਨਾਲ ਹਾਰੀ ਸੀ। ਜਿੱਥੇ 10-15 ਹਜ਼ਾਰ ਦਾ ਅੰਤਰ ਸੀ, ਉੱਥੇ 25 ਤੋਂ 50 ਹਜ਼ਾਰ ਵੋਟਾਂ ਕੱਟ ਦਿੱਤੀਆਂ ਗਈਆਂ ਤਾਂ ਜੋ ਚੋਣ ਨਤੀਜਿਆਂ ਨੂੰ ਪ੍ਰਭਾਵਿਤ ਕੀਤਾ ਜਾ ਸਕੇ।"

Advertisement

ਈ.ਡੀ. (ED) ਅਤੇ ਸੀ.ਬੀ.ਆਈ. (CBI) ਦੀ ਕਾਰਵਾਈ ’ਤੇ ਸਵਾਲ ਚੁੱਕਦਿਆਂ ਮੀਤ ਹੇਅਰ ਨੇ ਕਿਹਾ ਕਿ ਸਿਆਸੀ ਮੈਨੇਜਰਾਂ ਅਤੇ ਉਮੀਦਵਾਰਾਂ ਦੇ ਸਟਾਫ਼ ਨੂੰ ਗ੍ਰਿਫ਼ਤਾਰ ਕਰਨਾ ਸਿਰਫ਼ ਸਿਆਸੀ ਬਦਲਾਖੋਰੀ ਸੀ। ਉਨ੍ਹਾਂ ਕਿਹਾ ਕਿ ਜਾਂਚ ਏਜੰਸੀਆਂ ਨੇ ਚੋਣਾਂ ਦੌਰਾਨ ਗ੍ਰਿਫ਼ਤਾਰੀਆਂ ਕੀਤੀਆਂ ਅਤੇ ਚੋਣਾਂ ਖ਼ਤਮ ਹੁੰਦੇ ਹੀ ਅਦਾਲਤ ਵਿੱਚ ਕਹਿ ਦਿੱਤਾ ਕਿ ਹੁਣ ਉਨ੍ਹਾਂ ਨੂੰ ਪੁੱਛਗਿੱਛ ਦੀ ਲੋੜ ਨਹੀਂ ਹੈ, ਜਿਸ ਤੋਂ ਸਾਫ਼ ਹੈ ਕਿ ਇਹ ਸਭ ਸਿਰਫ਼ ਚੋਣਾਂ ਪ੍ਰਭਾਵਿਤ ਕਰਨ ਲਈ ਸੀ।

Advertisement

ਭਾਜਪਾ ਵਿੱਚ ਸ਼ਾਮਿਲ ਹੋਏ ਰਾਘਵ ਚੱਡਾ ਦੇ ਇੱਕ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਲਈ 90 ਫ਼ੀਸਦੀ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਸਖ਼ਤ ਲਹਿਜੇ ਵਿੱਚ ਕਿਹਾ ਕਿ ਜੇ ਕੋਈ ਇਹ ਸੋਚਦਾ ਹੈ ਕਿ ਪੰਜਾਬੀਆਂ ਨੂੰ ਪੁਲੀਸ, ਈ.ਡੀ. ਜਾਂ ਸੀ.ਬੀ.ਆਈ. ਰਾਹੀਂ ਡਰਾ ਲਿਆ ਜਾਵੇਗਾ, ਤਾਂ ਇਹ ਉਸ ਦੀ ਭੁੱਲ ਹੈ। ਪੰਜਾਬੀਆਂ ਦੇ ਖ਼ੂਨ ਵਿੱਚ ਗੁਲਾਮੀ ਸਹਿਣੀ ਨਹੀਂ ਹੈ। ਅਸੀਂ ਪਿਆਰ ਨਾਲ ਜਾਨ ਦੇ ਸਕਦੇ ਹਾਂ, ਪਰ ਡਰਾਵੇ ਅੱਗੇ ਨਹੀਂ ਝੁਕਾਂਗੇ।

Advertisement
×