DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

CBI Raids: ‘ਆਪ’ ਵੱਲੋਂ ਕੇਂਦਰੀ ਏਜੰਸੀਆਂ ਖ਼ਿਲਾਫ਼ ਪ੍ਰਦਰਸ਼ਨ

ਸਿਹਤ ਮੰਤਰੀ ਬਲਬੀਰ ਸਿੰਘ ਨੇ ਭਾਜਪਾ ਘੇਰੀ

  • fb
  • twitter
  • whatsapp
  • whatsapp
featured-img featured-img
ਛਾਪਿਆਂ ਖ਼ਿਲਾਫ਼ ਪਟਿਆਲਾ ਵਿੱਚ ਪ੍ਰਦਰਸ਼ਨ ਕਰਦੇ ਹੋਏ ‘ਆਪ’ ਆਗੂ। -ਫੋਟੋ: ਰਾਜੇਸ਼ ਸੱਚਰ
Advertisement

ਆਮ ਆਦਮੀ ਪਾਰਟੀ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਕਥਿਤ ਦੁਰਵਰਤੋਂ ਕਰਨ ਦੇ ਦੋਸ਼ ਲਾਉਂਦਿਆਂ ਪਟਿਆਲਾ ਦੇ ਫੁਹਾਰਾ ਚੌਕ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਮੇਅਰ ਕੁੰਦਨ ਗੋਗੀਆ, ਵਿਧਾਇਕ ਗੁਰਲਾਲ ਘਨੌਰ, ਪੀ ਆਰ ਟੀ ਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇਜਿੰਦਰ ਮਹਿਤਾ ਸਮੇਤ ਵੱਡੀ ਗਿਣਤੀ ਵਿੱਚ ‘ਆਪ’ ਆਗੂ ਤੇ ਵਰਕਰ ਸ਼ਾਮਲ ਹੋਏ। ਪ੍ਰਦਰਸ਼ਨ ਦੌਰਾਨ ‘ਆਪ’ ਆਗੂਆਂ ਨੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਪੰਜਾਬ ਦੀ ਲੋਕਾਂ ਵੱਲੋਂ ਚੁਣੀ ਹੋਈ ਸਰਕਾਰ ਨੂੰ ਕੇਂਦਰੀ ਏਜੰਸੀਆਂ ਈ ਡੀ ਅਤੇ ਸੀ ਬੀ ਆਈ ਦੇ ਜ਼ਰੀਏ ਦਬਾਅ ਹੇਠ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਵੀ ਚੋਣਾਂ ਨੇੜੇ ਆਉਂਦੀਆਂ ਹਨ, ਵਿਰੋਧੀਆਂ ਨੂੰ ਦਬਾਉਣ ਲਈ ਅਜਿਹੇ ਹਥਕੰਡੇ ਅਪਣਾਏ ਜਾਂਦੇ ਹਨ। ਸੁਰਜੀਤ ਸਿੰਘ ਰੱਖੜਾ ਨੇ ਵੀ ਮੋਦੀ ਸਰਕਾਰ ’ਤੇ ਸਿਆਸੀ ਬਦਲਾਖੋਰੀ ਦੇ ਗੰਭੀਰ ਦੋਸ਼ ਮੜ੍ਹਦਿਆਂ ਕਿਹਾ ਕਿ ਪੰਜਾਬੀ ਅਜਿਹੀਆਂ ਧੱਕੇਸ਼ਾਹੀਆਂ ਅੱਗੇ ਕਦੇ ਨਹੀਂ ਝੁਕਣਗੇ।

Advertisement

ਸੀ ਬੀ ਆਈ ਛਾਪੇ ਖ਼ਿਲਾਫ਼ ਨਾਅਰੇਬਾਜ਼ੀ

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਇੱਥੋਂ ਨੇੜਲੇ ਪਿੰਡ ਘਰਾਚੋਂ ਵਿੱਚ ਬੀਤੀ ਸ਼ਾਮ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐੱਸ ਡੀ ਰਾਜਵੀਰ ਸਿੰਘ ਘੁੰਮਣ ਦੇ ਘਰ ਵਿੱਚ ਸੀ ਬੀ ਆਈ ਦੇ ਛਾਪੇ ਖ਼ਿਲਾਫ਼ ਅੱਜ ਪਿੰਡ ਵਾਸੀਆਂ ਨੇ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜ਼ਿਲ੍ਹਾ ਯੋਜਲਾ ਬੋਰਡ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਬਲਾਕ ਸਮਿਤੀ ਮੈਂਬਰ ਰਾਜਿੰਦਰ ਸਿੰਘ ਘਰਾਚੋਂ, ਸਰਪੰਚ ਦਲਜੀਤ ਸਿੰਘ ਘੁਮਾਣ, ਸਾਬਕਾ ਬਲਾਕ ਸੰਮਤੀ ਮੈਂਬਰ ਗੁਰਵਿੰਦਰ ਸਿੰਘ, ਟਰੱਕ ਯੂਨੀਅਨ ਭਵਾਨੀਗੜ੍ਹ ਦੇ ਪ੍ਰਧਾਨ ਮਾਲਵਿੰਦਰ ਸਿੰਘ ਮਾਲਾ, ਨੰਬਰਦਾਰ ਰਘਵੀਰ ਸਿੰਘ ਅਤੇ ਨੰਬਰਦਾਰ ਹਰਦੀਪ ਸਿੰਘ ਨੇ ਕਿਹਾ ਕਿ ‘ਆਪ’ ਦੀ ਕਾਰਗੁਜ਼ਾਰੀ ਤੋਂ ਘਬਰਾ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ।

Advertisement

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਸੰਘੀ ਢਾਂਚੇ ਲਈ ਖ਼ਤਰਨਾਕ: ਰੱਖੜਾ

ਸਮਾਣਾ (ਅਸ਼ਵਨੀ ਗਰਗ): ਸਾਬਕਾ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਅਤੇ ‘ਆਪ’ ਆਗੂਆਂ ਦੇ ਘਰਾਂ ’ਤੇ ਸੀ ਬੀ ਆਈ ਛਾਪੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਸਭ ਕੁੱਝ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਦੀ ਕਥਿਤ ਦੁਰਵਰਤੋਂ ਪੰਜਾਬ ਦੀ ਮਾਨ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੈ, ਜੋ ਕਿ ਦੇਸ਼ ਦੇ ਸੰਘੀ ਢਾਂਚੇ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਉੱਤੇ ਸਿੱਧਾ ਹਮਲਾ ਹੈ।

Advertisement
×