ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 13 ਅਪਰੈਲ
ਕੈਪਟਨ ਸਰਕਾਰ ਵੱਲੋਂ ਪੰਜਾਬ ਵਿੱਚ ਬਿਜਲੀ ਦੀਆਂ ਮਹਿੰਗੀਆਂ ਦਰਾਂ ਖਿਲਾਫ਼ ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤੇ ਗਏ ਬਿਜਲੀ ਅੰਦੋਲਨ ਤਹਿਤ ਜ਼ਿਲ੍ਹਾ ਯੂਥ ਪ੍ਰਧਾਨ ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ਇਲਾਕੇ ਦੇ ਪਿੰਡ ਬਟੜਿਆਣਾ, ਘਰਾਚੋਂ, ਭੱਟੀਵਾਲ ਕਲਾਂ, ਫਤਿਹਗੜ੍ਹ ਭਾਦਸੋਂ, ਜੌਲੀਆਂ ਅਤੇ ਸਕਰੌਦੀ ਵਿਖੇ ਮਹਿੰਗੀ ਬਿਜਲੀ ਸਬੰਧੀ ਜਨਤਾ ਨੂੰ ਜਾਗਰੂਕ ਕਰਦਿਆਂ ਬਿਜਲੀ ਦੇ ਬਿੱਲ ਸਾੜੇ ਗਏ। ਇਸ ਮੌਕੇ ਨਰਿੰਦਰ ਕੌਰ ਭਰਾਜ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਿਜਲੀ ਬਿੱਲਾਂ ਨੇ ਆਮ ਲੋਕਾਂ ਦੀ ਜ਼ਿੰਦਗੀ ਬਰਬਾਦ ਕਰ ਕੇ ਰੱਖ ਦਿੱਤੀ ਹੈ । ਇਸ ਮੌਕੇ ਉਨ੍ਹਾਂ ਨਾਲ ਆਪ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਗੋਗੀ, ਐੱਸਸੀ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਵਤਾਰ ਸਿੰਘ ਤਾਰੀ, ਬਲਾਕ ਪ੍ਰਧਾਨ ਹਰਦੀਪ ਸਿੰਘ ਤੂਰ, ਸਰਕਲ ਇੰਚਾਰਜ ਗੁਰਮੇਲ ਸਿੰਘ ਬਟੜਿਆਣਾ, ਸਰਪੰਚ ਗੁਰਮੇਲ ਸਿੰਘ ਘਰਾਚੋਂ, ਜ਼ਿਲ੍ਹਾ ਸੈਕਟਰੀ ਯੂਥ ਵਿੰਗ ਦਲਜੀਤ ਸਿੰਘ,ਗੁਰਦੀਪ ਸਿੰਘ ਘਰਾਚੋਂ,ਗੁਰਵਿੰਦਰ ਘਰਾਚੋਂ ਅਤੇ ਹੋਰ ਆਗੂ ਹਾਜ਼ਰ ਸਨ ।
ਧੂਰੀ (ਹਰਦੀਪ ਸਿੰਘ ਸੋਢੀ): ਆਮ ਆਦਮੀ ਪਾਰਟੀ ਵੱਲੋਂ ਪੰਜਾਬ ਅੰਦਰ ਮਹਿੰਗੀ ਬਿਜਲੀ ਦਾ ਵਿਰੋਧ ਕਰਦਿਆਂ ਪਾਰਟੀ ਦੇ ਵਪਾਰ ਵਿੰਗ ਦੇ ਸੂਬਾ ਮੀਤ ਪ੍ਰਧਾਨ ਸੰਦੀਪ ਸਿੰਗਲਾ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਵਾਰਡਾਂ ਅੰਦਰ ਬਿਜਲੀ ਦੇ ਬਿਲ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਦੀਪ ਸਿੰਗਲਾ ਨੇ ਕਿਹਾ ਕਿ ਜਦੋਂ ਦਿੱਲੀ ਅੰਦਰ ਕੇਜਰੀਵਾਲ ਸਰਕਾਰ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾ ਸਕਦੀ ਹੈ ਤਾਂ ਪੰਜਾਬ ਅੰਦਰ ਕੈਪਟਨ ਸਰਕਾਰ ਲੋਕਾਂ ਨੂੰ ਸਸਤੀਆਂ ਦਰਾਂ ’ਤੇ ਬਿਜਲੀ ਮੁੱਹਈਆ ਕਿਉਂ ਨਹੀਂ ਕਰਵਾ ਸਕਦੀ, ਜਦੋਂ ਕਿ ਪੰਜਾਬ ਖੁਦ ਬਿਜਲੀ ਉਤਪਾਦਨ ਕਰਦਾ ਹੈ। ਉਨਾਂ ਕਿਹਾ ਕਿ ਕਾਂਗਰਸ ਵੱਲੋਂ ਸਸਤੀ ਬਿਜਲੀ ਦੇਣ ਦੀ ਬਜਾਏ ਸੱਤਾ ’ਚ ਆਉਣ ਤੋਂ ਬਾਅਦ 18 ਵਾਰ ਬਿਜਲੀ ਦੀਆਂ ਕੀਮਤਾਂ ’ਚ ਵਾਧਾ ਕਰ ਕੇ ਲੋਕਾਂ ਨੂੰ ਧੋਖਾ ਦਿੰਦਿਆਂ ਉਨਾਂ ’ਤੇ ਵਾਧੂ ਆਰਥਿਕ ਬੋਝ ਪਾਇਆ ਹੈ। ਇਸ ਮੌਕੇ ਹਰਭਜਨ ਸਿੰਘ ਨੰਬਰਦਾਰ, ਜਿੰਮੀ ਸਿੰਗਲਾ, ਜਸਪਾਲ ਭੁੱਲਰ, ਬੱਗਾ ਕੁੰਭੜਵਾਲ, ਨਰੇਸ਼ ਸਿੰਗਲਾ, ਰਮੇਸ਼ ਚੰਦ ਸ਼ਰਮਾ, ਸਰਬਜੀਤ ਸਿੰਘ, ਸੁਖਵੀਰ ਸਿੰਘ ਸੋਢੀ, ਗਗਨ ਸਿੰਗਲਾ, ਕੁਨਾਲ ਗੋਇਲ, ਸੁਰੇਸ਼ ਕੁਮਾਰ, ਨਰੇਸ਼ ਚੌਹਾਨ, ਦਰਸ਼ਨ ਸਿੰਘ, ਗੌਰਵ ਬਾਂਸਲ, ਨਿੱਕਾ ਧੂਰੀ ਪਿੰਡ ਤੇ ਰੋਹਿਤ ਵਰਮਾ ਵੀ ਹਾਜ਼ਰ ਸਨ।
ਸੰਦੌੜ (ਮੁਕੰਦ ਸਿੰਘ ਚੀਮਾ): ਕਸਬਾ ਸੰਦੌੜ ’ਚ ਅੱਜ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪਾਰਟੀ ਵੱਲੋਂ ਦਿੱਤੇ ਪ੍ਰੋਗਰਾਮ ਤਹਿਤ ਬਿਜਲੀ ਬਿਲ ਫੂਕ ਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਪਾਰਟੀ ਦੇ ਐੱਸ.ਸੀ ਵਿੰਗ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਰਣਜੀਤ ਝਨੇਰ ਨੇ ਕਿਹਾ ਕਿ ਮਹਿੰਗਾਈ ਦੇ ਦੌਰ ਵਿਚ ਹਰ ਘਰ ਦਾ ਬਜਟ ਮਹਿੰਗੀ ਬਿਜਲੀ ਰਾਹੀਂ ਹਿੱਲ ਗਿਆ ਹੈ।ਇਸ ਮੌਕੇ ਯੂਥ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਜੱਸੂ ਫਰਵਾਲੀ ਅਤੇ ਕਿਸਾਨ ਵਿੰਗ ਦੇ ਜਿਲਾ ਮੀਤ ਪ੍ਰਧਾਨ ਦਲਵੀਰ ਸਿੰਘ, ਹਰਜੀਤ ਸਿੰਘ ਕਲਿਆਣ, ਜੁਗਰਾਜ ਸਿੰਘ ਫੌਜੇਵਾਲ, ਸਤਿਗੁਰ ਸਿੰਘ ਕਲਿਆਣ, ਯਾਮੀਨ ਖੁਰਦ ਆਦਿ ਹਾਜ਼ਰ ਸਨ।