ਖੇਤਰੀ ਪ੍ਰਤੀਨਿਧ
ਧੂਰੀ 28 ਮਾਰਚ
ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਵਿਧਾਇਕ ਪ੍ਰਕਾਸ਼ ਚੰਦ ਗਰਗ ਨੇ ਕਿਹਾ ਕਿ ਕੇਂਦਰੀ ਮੰਤਰੀ ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਵਿੱਚ ਪੰਜਾਬ ਤੇ ਹਰਿਆਣਾ ਦੇ ਮੁਲਾਜ਼ਮਾਂ ਦੀਆਂ ਸੇਵਾ ਸ਼ਰਤਾਂ ਉੱਪਰ ਕੇਂਦਰ ਸਰਕਾਰ ਨਿਯਮ ਲਾਗੂ ਕਰਨਾ ਇਕ ਤਾਨਾਸ਼ਾਹੀ ਹੁਕਮ ਹੈ, ਜਿਸ ਤੋਂ ਜਾਪਦਾ ਹੈ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ’ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ‘ਆਪ’ ਦੇ ਨਵੇਂ ਚੁਣੇ ਰਾਜ ਸਭਾ ਮੈਂਬਰ ਕੇਂਦਰ ਦੇ ਹੱਥਾਂ ਦੀ ਕਠਪੁਤਲੀ ਬਣਨ ਦੀ ਥਾਂ ਪੰਜਾਬ ਦੇ ਹੱਕਾਂ ਲਈ ਰਾਜ ਸਭਾ ਵਿੱਚ ਅਪਣੀ ਆਵਾਜ਼ ਬੁਲੰਦ ਕਰਨ ਨਹੀਂ ਪੰਜਾਬ ਦੇ ਲੋਕ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ।