AAP slams Ravneet Bittu : ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਸੰਗਰੂਰ ਅਤੇ ਧੂਰੀ ਵਿੱਚ ਕੀਤੀ ਗੁੰਡਾਗਰਦੀ: ਅਮਨ ਅਰੋੜਾ
ਰਵਨੀਤ ਬਿੱਟੂ ਉੱਤੇ ਕਾਰਵਾਈ ਦਾ ਫ਼ੈਸਲਾ ਮੁੱਖ ਮੰਤਰੀ ਕਰਨਗੇ
Advertisement
ਆਮ ਆਦਮੀ ਪਾਰਟੀ ਪੰਜਾਬ ਨੇ ਲੰਘੇ ਦਿਨ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਸੰਗਰੂਰ ਅਤੇ ਧੂਰੀ ਵਿਖੇ ਕੀਤੀ ਗਈ ਧੱਕੇਸ਼ਾਹੀ ਦੀ ਨਿਖੇਧੀ ਕੀਤੀ ਹੈ ਅਤੇ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਕੀਤੀ ਗਈ ਧੱਕੇਸ਼ਾਹੀ ਨੂੰ ਗੁੰਡਾਗਰਦੀ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਓਂਕਾਰ ਸਿੰਘ ਪ੍ਰਚਾਰ ਬੰਦ ਹੋਣ ਤੋਂ ਬਾਅਦ ਪ੍ਰਚਾਰ ਕਰ ਰਹੇ ਸੀ, ਜਿਸ ਨੂੰ ਪੁਲੀਸ ਨੇ ਕਾਬੂ ਕੀਤਾ।
ਪਰ ਰਵਨੀਤ ਬਿੱਟੂ ਨੇ ਓਂਕਾਰ ਸਿੰਘ ਨੂੰ ਛੁਡਾਉਣ ਲਈ ਹੰਗਾਮਾ ਕੀਤਾ ਅਤੇ ਕਾਨੂੰਨ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਪੁਲੀਸ ਅਤੇ ਮਹਿਲਾਵਾਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਰਵਨੀਤ ਬਿੱਟੂ ਤੇ ਕਾਰਵਾਈ ਦਾ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੈਣਗੇ।
ਅਮਨ ਅਰੋੜਾ ਨੇ ਕਿਹਾ ਕਿ ਇੱਕ ਪਾਸੇ ਰਵਨੀਤ ਬਿੱਟੂ ਨੂੰ ਪੰਜਾਬ ਪੁਲੀਸ ਚੰਗੀ ਨਹੀਂ ਲੱਗਦੀ ਅਤੇ ਦੂਜੇ ਪਾਸੇ ਕਾਂਗਰਸ ਸਰਕਾਰ ਸਮੇਂ ਆਪਣੇ ਹੀ ਭਰਾ ਨੂੰ ਨਿਯਮਾਂ ਦੇ ਉਲਟ ਜਾ ਕੇ ਡੀਐੱਸਪੀ ਦੀ ਨੌਕਰੀ ਦਵਾਉਂਦੇ ਰਹੇ ਹਨ। ਅਮਨ ਅਰੋੜਾ ਨੇ ਭਾਜਪਾ ਤੇ ਹਮਲਾ ਕਰਦਿਆਂ ਕਿਹਾ ਕਿ ਭਾਜਪਾ ਦੇਸ਼ ਵਿੱਚ ਧਰਮ ਅਤੇ ਜਾਤਪਾਤੀ ਰਾਜਨੀਤੀ ਕਰਦੀ ਹੈ ਅਤੇ ਸੱਤਾ ਹਥਿਆਉਣ ਦੀ ਕੋਸ਼ਿਸ਼ ਕਰਤੀ ਹੈ ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਦੇਸ਼ ਵਿੱਚ ਚੱਲ ਰਹੇ ਐੱਸ ਆਈ ਆਰ ਬਾਰੇ ਕਿਹਾ ਕਿ ਐੱਸ ਆਈ ਆਰ ਨੂੰ ਸਹੀ ਢੰਗ ਨਾਲ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪਾਰਟੀ ਵਰਕਰਾਂ ਨੂੰ ਐੱਸ ਆਈ ਆਰ ਦੌਰਾਨ ਸੁਚੇਤ ਰਹਿਣ ਦੀ ਲੋੜ ਹੈ ਤਾਂ ਜੋ ਲੋਕਾਂ ਦੀਆਂ ਜਬਰੀ ਵੋਟਾਂ ਨਾ ਕੱਟੀਆਂ ਜਾ ਸਕਣ।
Advertisement
Advertisement
×

