DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਆਪ’ ਨੇ ਪੰਜਾਬ ਦੇ ਹਿੱਤ ਵੇਚੇ: ਢੀਂਡਸਾ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ‘ਆਪ’ ਦੇ ਰਾਜ ਸਭਾ ਮੈਂਬਰ ਭਾਜਪਾ ’ਚ ਜਾਣ ’ਤੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਹਿੱਤ ਵੇਚ ਦਿੱਤੇ ਹਨ। ਉਨ੍ਹਾਂ ਕਿਹਾ ਕਿ ਰਾਜ ਸਭਾ ’ਚ ਉਹ...

  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ‘ਆਪ’ ਦੇ ਰਾਜ ਸਭਾ ਮੈਂਬਰ ਭਾਜਪਾ ’ਚ ਜਾਣ ’ਤੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਹਿੱਤ ਵੇਚ ਦਿੱਤੇ ਹਨ। ਉਨ੍ਹਾਂ ਕਿਹਾ ਕਿ ਰਾਜ ਸਭਾ ’ਚ ਉਹ ਵਿਅਕਤੀ ਭੇਜੇ, ਜਿਨ੍ਹਾਂ ਦਾ ਪੰਜਾਬ ਦੇ ਹਿੱਤਾਂ ਨਾਲ ਕੋਈ ਸਰੋਕਾਰ ਨਹੀਂ। ਢੀਂਡਸਾ ਨੇ ਕਿਹਾ ਕਿ ਹੋ ਸਕਦਾ ਹੈ ਕਿ ਰਾਘਵ ਚੱਢਾ ਦੇ ਸੰਪਰਕ ਵਿੱਚ ਹੋਰ ਵਿਧਾਇਕ ਵੀ ਹੋਣ, ਜੋ ‘ਆਪ’ ਛੱਡ ਕੇ ਭਾਜਪਾ ’ਚ ਜਾਣ ਲਈ ਤਿਆਰ ਹੋਣ। ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਸੱਤ ਰਾਜ ਸਭਾ ਮੈਂਬਰ ਭਾਜਪਾ ਵਿੱਚ ਸ਼ਾਮਲ ਹੋਏ ਹਨ ਉਨ੍ਹਾਂ ’ਚੋਂ ਕੁਝ ਈ ਡੀ ਦੇ ਡਰ ਅਤੇ ਕੁਝ ਪਾਰਟੀ ਤੋਂ ਨਾਰਾਜ਼ ਹੋ ਕੇ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਹੁਣ ਰਾਸ਼ਟਰਪਤੀ ਤੋਂ ਪੰਜਾਬ ਦੇ ਰਾਜ ਸਭਾ ਮੈਂਬਰਾਂ ਦੀ ਮੈਂਬਰੀ ਰੱਦ ਕਰਨ ਲਈ ਸਮਾਂ ਮੰਗਿਆ ਹੈ ਉਹ ਇੱਕ ਡਰਾਮਾ ਹੈ। ਜਿਹੜੇ ਰਾਜ ਸਭਾ ਮੈਂਬਰ ਭਾਜਪਾ ਵਿੱਚ ਗਏ ਹਨ ਉਹ ਕਾਨੂੰਨ ਮੁਤਾਬਕ ਹੀ ਗਏ ਹਨ ਦੋ ਤਿਹਾਈ ਮੈਂਬਰ ਛੱਡ ਕੇ ਗਏ ਹਨ ਜੋ ਆਪਣਾ ਨਵਾਂ ਦਲ ਬਣਾ ਸਕਦੇ ਹਨ। ਪਰਮਿੰਦਰ ਸਿੰਘ ਢੀਂਡਸਾ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਾ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨਾਲ ਜੋ ਸਮਝੌਤਾ ਹੋਣਾ ਹੈ ਉਹ ਲਗਭਗ ਤੈਅ ਹੋ ਚੁੱਕਾ ਹੈ। ਸਿਰਫ ਪੰਜਾਬ ਦੇ ਏਜੰਡੇ ਦੀ ਗੱਲ ਚੱਲ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਵੀ ਸਮਝੌਤਾ ਸਿਰਫ ਇਸ ਗੱਲ ’ਤੇ ਹੋ ਸਕਦਾ ਹੈ ਕਿ ਉਹ ਅਕਾਲ ਤਖਤ ’ਤੇ ਜਾ ਕੇ 2 ਦਸੰਬਰ ਵਾਲਾ ਹੁਕਮਨਾਮਾ ਮੰਨ ਲੈਣ।

Advertisement
Advertisement
×