DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

NEET Paper Leak: ‘ਆਪ’ ਨੇ ਵਿਜੈ ਯਾਤਰਾ ਕੱਢੀ

ਪ੍ਰਧਾਨ ਦਾ ਅਸਤੀਫ਼ਾ ਵਿਦਿਆਰਥੀ ਸੰਘਰਸ਼ ਦੀ ਜਿੱਤ ਕਰਾਰ

  • fb
  • twitter
  • whatsapp
  • whatsapp
featured-img featured-img
ਵਿਜੈ ਯਾਤਰਾ ਵਿੱਚ ਸ਼ਿਰਕਤ ਕਰਦੇ ਹੋਏ ਸੁਰਜੀਤ ਸਿੰਘ ਰੱਖੜਾ, ਬਲਤੇਜ ਪੰਨੂ ਅਤੇ ਹੋਰ।
Advertisement

ਨੀਟ ਪੇਪਰ ਲੀਕ ਮਾਮਲੇ ਵਿੱਚ ਵਧਦੇ ਲੋਕ ਰੋਹ ਮਗਰੋਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਵੱਲੋਂ ਦਿੱਤੇ ਅਸਤੀਫ਼ੇ ਨੂੰ ਸੱਚ ਅਤੇ ਵਿਦਿਆਰਥੀ ਸੰਘਰਸ਼ ਦੀ ਜਿੱਤ ਗਰਦਾਨਦਿਆਂ ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਪਟਿਆਲਾ ਵਿੱਚ ਵਿਜੈ ਯਾਤਰਾ ਕੱਢੀ ਗਈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਸਤੀਫ਼ੇ ਦੀ ਮੰਗ ਵੀ ਜ਼ੋਰ-ਸ਼ੋਰ ਨਾਲ ਕੀਤੀ ਗਈ।

ਇਸ ਵਿਜੈ ਯਾਤਰਾ ਵਿੱਚ ਜ਼ਿਲ੍ਹਾ ਦਿਹਾਤੀ ਪ੍ਰਧਾਨ ਹਰਪਾਲ ਵਿਰਕ ਦਾ ਵੀ ਵਿਸ਼ੇਸ਼ ਸਹਿਯੋਗ ਰਿਹਾ। ਸ਼ਹਿਰ ਦੇ ਸੰਘਣੇ ਬਾਜ਼ਾਰ ਅਨਾਰ ਦਾਣਾ ਚੌਕ ਵਿੱਚ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ‘ਆਪ’ ਦੇ ਸੂਬਾਈ ਬੁਲਾਰੇ ਬਲਤੇਜ ਪਨੂੰ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਵਿਧਾਇਕ ਦੇਵ ਮਾਨ, ਸੂਬਾਈ ਚੇਅਰਮੈਨ ਹਰਪਾਲ ਜੁਨੇਜਾ, ਬਲਜਿੰਦਰ ਢਿੱਲੋਂ ਅਤੇ ਮੇਅਰ ਕੁੰਦਨ ਗੋਗੀਆ ਸਮੇਤ ਹੋਰ ਪ੍ਰਮੁੱਖ ਆਗੂਆਂ ਨੇ ਕਿਹਾ ਕਿ ਇਹ ਜਿੱਤ ਲੋਕਾਂ ਦੇ ਦ੍ਰਿੜ੍ਹ ਇਰਾਦੇ ਅਤੇ ਸੰਘਰਸ਼ ਦਾ ਨਤੀਜਾ ਹੈ। ਬੁਲਾਰਿਆਂ ਨੇ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਪ੍ਰਬੰਧਕ ਤੇਜਿੰਦਰ ਮਹਿਤਾ ਨੇ ਕਿਹਾ ਕਿ ਲੋਕ ਸ਼ਕਤੀ ਤੋਂ ਵੱਡੀ ਕੋਈ ਤਾਕਤ ਨਹੀਂ ਹੁੰਦੀ ਅਤੇ ਇਸੇ ਲੋਕ ਰੋਹ ਅੱਗੇ ਹਾਕਮਾਂ ਨੂੰ ਝੁਕਣਾ ਪਿਆ ਹੈ। ਇਸ ਮੌਕੇ ਹਰਿੰਦਰ ਕੋਹਲੀ, ਮਨਿੰਦਰ ਫਰਾਂਸਵਾਲਾ, ਜਗਦੀਪ ਜੱਗਾ, ਤ੍ਰਿਲੋਕ ਜੈਨ, ਮਹਿੰਗਾ ਬਰਾੜ, ਜੱਸੀ ਸੋਹੀਆਂ, ਵਿੱਕੀ ਘਨੌਰ, ਜਰਨੈਲ ਮੰਨੂ, ਗੁਰਦੇਵ ਟਿਵਾਣਾ, ਵੀਰਪਾਲ ਕੌਰ, ਨਵਲਦੀਪ ਸਿੰਘ, ਨਿਰਮਲ ਝਨੇੜੀ, ਧਰਮਪਾਲ ਨਾਹਰ, ਅਮਰ ਸੰਘੇੜਾ, ਅਮਿਤ ਡਾਬੀ, ਆਰਤੀ ਗੁਪਤਾ, ਪ੍ਰਿੰਸ ਲਾਂਬਾ ਅਤੇ ਮਨਜੀਤ ਢਿੱਲੋਂ ਸਮੇਤ ਵੱਡੀ ਗਿਣਤੀ ਵਿੱਚ ‘ਆਪ’ ਆਗੂ ਤੇ ਵਰਕਰ ਹਾਜ਼ਰ ਸਨ।

Advertisement

Advertisement

ਨੀਟ ਪੇਪਰ ਲੀਕ ਮਾਮਲੇ ’ਚ ਕੇਂਦਰ ਖ਼ਿਲਾਫ਼ ਮਾਰਚ

ਸੰਗਰੂਰ (ਗੁਰਦੀਪ ਸਿੰਘ ਲਾਲੀ): ਆਮ ਆਦਮੀ ਪਾਰਟੀ ਵੱਲੋਂ ਨੀਟ ਪੇਪਰ ਲੀਕ ਮਾਮਲੇ ਲਈ ਕੇਂਦਰ ਸਰਕਾਰ ਖਿਲਾਫ਼ ਸ਼ਹਿਰ ਵਿਚ ਮਾਰਚ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੇਪਰ ਲੀਕ ਮਾਮਲੇ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ‘ਆਪ’ ਦੇ ਵਰਕਰ ਜ਼ਿਲ੍ਹਾ ਪ੍ਰਧਾਨ ਸ਼ਾਮ ਸਿੰਗਲਾ ਦੀ ਅਗਵਾਈ ਹੇਠ ਸਥਾਨਕ ਸ਼ਹਿਰ ਦੇ ਵਿਜੈ ਚੌਂਕ ਵਿਚ ਇਕੱਠੇ ਹੋਏ ਜਿਥੋਂ ਸ਼ਹਿਰ ਦੇ ਬਾਜ਼ਾਰਾਂ ਵਿਚ ਰੋਸ ਮਾਰਚ ਕੱਢਿਆ ਅਤੇ ਸਬਜ਼ੀ ਮੰਡੀ ਨੇੜੇ ਪੁੱਜ ਕੇ ਸਮਾਪਤ ਹੋਇਆ। ਰੋਸ ਮਾਰਚ ਦੌਰਾਨ ‘ਆਪ’ ਵਰਕਰਾਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਨੀਟ ਪੇਪਰ ਲੀਕ ਹੋਣ ਕਾਰਨ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋਇਆ ਹੈ। ਪੇਪਰ ਲੀਕ ਵਰਗੀਆਂ ਘਟਨਾਵਾਂ ਨੇ ਦੇਸ਼ ਦੀ ਆਜ਼ਾਦ ਪ੍ਰੀਖਿਆ ਪ੍ਰਣਾਲੀ ਉਪਰ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ ਅਤੇ ਕੇਂਦਰ ਸਰਕਾਰ ਇਸ ਮਾਮਲੇ ਵਿਚ ਆਪਣੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੀ। ਉਨ੍ਹਾਂ ਮੰਗ ਕੀਤੀ ਕਿ ਕੇਂਦਰੀ ਸਿੱਖਿਆ ਮੰਤਰੀ ਸਮੇਤ ਹਰ ਜ਼ਿੰਮੇਵਾਰ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮਾਰਚ ਵਿਚ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਜ਼ਿਲ੍ਹਾ ਯੂਥ ਵਿੰਗ ਪ੍ਰਧਾਨ ਦਲਜੀਤ ਸਿੰਘ ਘਰਾਚੋਂ, ਜ਼ਿਲ੍ਹਾ ਪਰਿਸ਼ਦ ਸੰਗਰੂਰਾ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰ, ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਚੰਨੀ, ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਜਸਵੀਰ ਕੌਰ ਸ਼ੇਰਗਿੱਲ, ਰਣਵੀਰ ਸਿੰਘ ਢੀਂਡਸਾ, ਹਰਜਿੰਦਰ ਸਿੰਘ ਕਾਂਝਲਾ, ਸੁਖਵਿੰਦਰ ਸਿੰਘ ਸੁੱਖਾ, ਨਗਰ ਕੌਂਸਲ ਪ੍ਰਧਾਨ ਭੁਪਿੰਦਰ ਸਿੰਘ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਪ੍ਰਦੀਪ ਸਿੰਘ ਮਿੱਤਲ ਚੇਅਰਮੈਨ ਮਾਰਕੀਟ ਕਮੇਟੀ ਭਵਾਨੀਗੜ੍ਹ, ਬਲਾਕ ਪ੍ਰਧਾਨ ਸੋਨੂੰ ਸਿੰਘ, ਬਲਵਿੰਦਰ ਸਿੰਘ ਆਦਿ ਸ਼ਾਮਲ ਸਨ।

ਕੇਂਦਰੀ ਮੰਤਰੀ ਦਾ ਅਸਤੀਫ਼ਾ ਵਿਦਿਆਰਥੀਆਂ ਦੀ ਜਿੱਤ: ਵਿਰਕ

ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਸੀਨੀਅਰ ਆਗੂ ਰਾਜਿੰਦਰ ਸਿੰਘ ਵਿਰਕ ਨੇ ਦੇਵੀਗੜ੍ਹ ਵਿੱਚ ਕਿਹਾ ਕਿ ਨੀਟ ਪੇਪਰ ਲੀਕ ਮਾਮਲੇ ਲਈ ਵਿਦਿਆਰਥੀਆਂ ਦੇ ਸੰਘਰਸ਼ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀ ਲੰਮੇ ਸਮੇਂ ਤੋਂ ਨੀਟ ਪ੍ਰੀਖਿਆ ਦੀ ਨਿਰਪੱਖ ਜਾਂਚ ਅਤੇ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਸਨ ਕਿਉਂਕਿ ਪੇਪਰ ਲੀਕ ਹੋਣ ਕਾਰਨ ਲੱਖਾਂ ਮਿਹਨਤੀ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋਇਆ ਸੀ। ਵਿਰਕ ਨੇ ਕਿਹਾ ਕਿ ਇਹ ਅਸਤੀਫ਼ਾ ਸਿਰਫ਼ ਅਹੁਦੇ ਦਾ ਤਿਆਗ ਨਹੀਂ ਸਗੋਂ ਲੱਖਾਂ ਵਿਦਿਆਰਥੀਆਂ ਦੀ ਆਵਾਜ਼ ਅਤੇ ਉਨ੍ਹਾਂ ਦੇ ਸੰਘਰਸ਼ ਦੀ ਵੱਡੀ ਜਿੱਤ ਹੈ।

Advertisement
×