‘ਆਪ’ ਨੂੰ ਧੱਕੇਸ਼ਾਹੀ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ: ਚੰਦੂਮਾਜਰਾ
ਸ਼੍ਰੋਮਣੀ ਅਕਾਲੀ ਦਲ ‘ਪੁਨਰ ਸੁਰਜੀਤ’ ਦੇ ਹਲਕਾ ਸਨੌਰ ਤੋਂ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਅੱਜ ਜ਼ਿਲ੍ਹਾ ਪਰਿਸ਼ਦ ਜ਼ੋਨ ਚੌਰਾ ਤੋਂ ਬੀਬੀ ਸਰਬਜੀਤ ਕੌਰ ਅਤੇ ਪੰਚਾਇਤ ਸਮਿਤੀ ਜ਼ੋਨ ਪੰਜੋਲਾ ਤੋਂ ਆਜ਼ਾਦ ਉਮੀਦਵਾਰ ਬਲਜਿੰਦਰ ਸਿੰਘ ਪੱਪੀ ਦੇ ਹੱਕ ਵਿੱਚ ਪੰਜੋਲਾ ਅਤੇ...
Advertisement
ਸ਼੍ਰੋਮਣੀ ਅਕਾਲੀ ਦਲ ‘ਪੁਨਰ ਸੁਰਜੀਤ’ ਦੇ ਹਲਕਾ ਸਨੌਰ ਤੋਂ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਅੱਜ ਜ਼ਿਲ੍ਹਾ ਪਰਿਸ਼ਦ ਜ਼ੋਨ ਚੌਰਾ ਤੋਂ ਬੀਬੀ ਸਰਬਜੀਤ ਕੌਰ ਅਤੇ ਪੰਚਾਇਤ ਸਮਿਤੀ ਜ਼ੋਨ ਪੰਜੋਲਾ ਤੋਂ ਆਜ਼ਾਦ ਉਮੀਦਵਾਰ ਬਲਜਿੰਦਰ ਸਿੰਘ ਪੱਪੀ ਦੇ ਹੱਕ ਵਿੱਚ ਪੰਜੋਲਾ ਅਤੇ ਮਰਦਾਹੇੜੀ ਵਿੱਚ ਭਰਵੀਆਂ ਚੋਣ ਮੀਟਿੰਗਾਂ ਕੀਤੀਆਂ। ਉਨ੍ਹਾਂ ਆਜ਼ਾਦ ਉਮੀਦਵਾਰ ਬਲਜਿੰਦਰ ਸਿੰਘ ਪੱਪੀ ਦੇ ਹੱਕ ’ਚ ਵੀ ਚੋਣ ਪ੍ਰਚਾਰ ਕੀਤਾ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ‘ਆਪ’ ਨੂੰ ਚੋਣਾਂ ਵਿੱਚ ਧੱਕੇਸ਼ਾਹੀ ਦਾ ਖ਼ਮਿਆਜ਼ਾ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। ਉਨ੍ਹਾਂ ਆਖਿਆ ਕਿ ਸਰਕਾਰ ਵੱਲੋਂ ਉਮੀਦਵਾਰ ਦੇ ਧੱਕੇ ਨਾਲ ਕਾਗਜ਼ ਰੱਦ ਕਰਵਾਏ ਗਏ। ਇਸ ਮੌਕੇ ਐੱਸ ਜੀ ਪੀ ਸੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਹਾਜ਼ਰ ਸਨ।
Advertisement
Advertisement
Advertisement
×

