DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

‘ਆਪ’ ਨੇ ਟਾਸ ਨਾਲ ਚੋਣ ਜਿੱਤੀ

ਸੰਤੋਖ ਸਿੰਘ ਪੰਚਾਇਤ ਸਮਿਤੀ ਮਾਲੇਰਕੋਟਲਾ ਦੇ ਚੇਅਰਮੈਨ ਬਣੇ; ਸ਼ੈਦਾ ਪਰਵੀਨ ਨੂੰ ਉਪ ਚੇਅਰਪਰਸਨ ਚੁਣਿਆ ਗਿਆ

  • fb
  • twitter
  • whatsapp
  • whatsapp
featured-img featured-img
ਪੰਚਾਇਤ ਸਮਿਤੀ ਮਾਲੇਰਕੋਟਲਾ ਦੇ ਨਵੇਂ ਚੁਣੇ ਚੇਅਰਮੈਨ ਸੰਤੋਖ ਸਿੰਘ ਦਸੌਂਧਾ ਸਿੰਘ ਵਾਲਾ ਅਤੇ ਉਪ ਚੇਅਰਪਰਸਨ ਬੀਬੀ ਸ਼ੈਦਾ ਪਰਵੀਨ।
Advertisement

ਪੰਚਾਇਤ ਸਮਿਤੀ ਮਾਲੇਰਕੋਟਲਾ (ਹੈੱਡਕੁਆਰਟਰ) ਦੇ ਚੇਅਰਮੈਨ ਅਤੇ ਉਪ ਚੇਅਰਪਰਸਨ ਦੀ ਅੱਜ ਹੋਈ ਚੋਣ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਦੋਵੇਂ ਅਹੁਦਿਆਂ ’ਤੇ ਕਬਜ਼ਾ ਕਰ ਲਿਆ। ਚੋਣ ਅਧਿਕਾਰੀ ਐੱਸ ਡੀ ਐੱਮ ਮਾਲੇਰਕੋਟਲਾ ਕਨੂੰ ਗਰਗ ਦੀ ਨਿਗਰਾਨੀ ਹੇਠ ਚੋਣ ਵਿਚ ‘ਆਪ’ ਦੇ ਉਮੀਦਵਾਰ ਸੰਤੋਖ ਸਿੰਘ ਦਸੌਂਧਾ ਸਿੰਘ ਵਾਲਾ ਨੂੰ ਪੰਚਾਇਤ ਸਮਿਤੀ ਮਾਲੇਰਕੋਟਲਾ ਦਾ ਚੇਅਰਮੈਨ ਅਤੇ ਬੀਬੀ ਸ਼ੈਦਾ ਪਰਵੀਨ ਨੂੰ ਉਪ ਚੇਅਰਪਰਸ਼ਨ ਚੁਣਿਆ ਗਿਆ। ਪੰਚਾਇਤ ਸਮਿਤੀ ਦੇ ਕੁੱਲ 15 ਮੈਂਬਰੀ ਹਾਊਸ ਵਿੱਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ ਦੇ ਛੇ, ‘ਆਪ’ ਦੇ ਪੰਜ ਅਤੇ ਕਾਂਗਰਸ ਦੇ ਚਾਰ ਮੈਂਬਰਾਂ ਤੋਂ ਇਲਾਵਾ ਹਲਕਾ ਵਿਧਾਇਕ ਡਾ. ਜਮੀਲ ਉਰ ਰਹਿਮਾਨ ਵੀ ਮੌਜੂਦ ਸਨ। ਦੋਵਾਂ ਅਹੁਦਿਆਂ ਦੀ ਚੋਣ ਲਈ ‘ਆਪ’ ਵੱਲੋਂ ਸੰਤੋਖ ਸਿੰਘ ਦਸੌਂਧਾ ਸਿੰਘ ਵਾਲਾ ਤੇ ਬੀਬੀ ਸ਼ੈਦਾ ਪਰਵੀਨ, ਅਕਾਲੀ ਦਲ ਵੱਲੋਂ ਮਨਪਰੀਤ ਸਿੰਘ ਭੂਦਨ ਤੇ ਸਹਿਨਾਜ਼ ਬਾਨੋ, ਕਾਂਗਰਸ ਵੱਲੋਂ ਸੁਖਪਾਲ ਕੌਰ ਹਥਨ ਅਤੇ ਗੁਰਮੀਤ ਕੌਰ ਮਾਨਾਂ ਨੂੰ ਚੋਣ ਮੈਦਾਨ ’ਚ ਉਤਾਰਿਆ ਸੀ। ਵੋਟਿੰਗ ਦੌਰਾਨ ‘ਆਪ’ ਅਤੇ ਅਕਾਲੀ ਦਲ ਦੇ ਉਮੀਦਵਾਰ ਛੇ-ਛੇ ਵੋਟਾਂ ਨਾਲ ਬਰਾਬਰ ਰਹੇ। ਮੈਂਬਰਾਂ ਦੀ ਸਹਿਮਤੀ ਨਾਲ ਟਾਸ ਦੌਰਾਨ ‘ਆਪ’ ਦੋਵੇਂ ਅਹੁਦਿਆਂ ’ਤੇ ਕਬਜ਼ਾ ਕਰਨ ਵਿਚ ਕਾਮਯਾਬ ਰਹੀ।

ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਵਿਧਾਇਕ ਡਾ. ਮੁਹੰਮਦ ਜ਼ਮੀਲ ਉਰ ਰਹਿਮਾਨ ਨੇ ਪੰਚਾਇਤ ਸਮਿਤੀ ਮਾਲੇਰਕੋਟਲਾ ਦੇ ਨਵ-ਨਿਯੁਕਤ ਚੇਅਰਮੈਨ ਸੰਤੋਖ ਸਿੰਘ ਦਸੌਂਧਾ ਸਿੰਘ ਵਾਲਾ ਅਤੇ ਵਾਈਸ ਚੇਅਰਪਰਸਨ ਸ਼ੈਦਾ ਪਰਵੀਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਜੋ ਭਰੋਸਾ ਕਰਕੇ ਉਨ੍ਹਾਂ ਨੂੰ ਪੰਚਾਇਤ ਸਮਿਤੀ ਚੋਣਾਂ ਵਿੱਚ ਜਿਤਾਇਆ ਗਿਆ ਹੈ, ਉਹ ਲੋਕਾਂ ਦੇ ਭਰੋਸੇ ’ਤੇ ਖਰ੍ਹੇ ਉਤਰਨ ਅਤੇ ਹਰ ਲੋਕ ਭਲਾਈ ਤੇ ਵਿਕਾਸ ਕਾਰਜ ਬਿਨਾਂ ਪੱਖਪਾਤ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਰਨ। ਵਿਧਾਇਕ ਰਹਿਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਭਲਾਈ ਚਲਾਈ ਜਾ ਰਹੀਆਂ ਸਕੀਮਾਂ ਤੇ ਯੋਜਨਾਵਾਂ ਪ੍ਰਤੀ ਵਚਨਬੱਧ ਹੈ। ਸੰਤੋਖ ਸਿੰਘ ਅਤੇ ਸ਼ੈਦਾ ਪਰਵੀਨ ਨੇ ਪੰਜਾਬ ਸਰਕਾਰ ਅਤੇ ਸਮੂਹ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸਾਕਿਬ ਅਲੀ ਰਾਜਾ, ਚੇਅਰਮੈਨ ਮਾਰਕੀਟ ਕਮੇਟੀ ਜਾਫ਼ਰ ਅਲੀ, ਵਿਧਾਇਕ ਮਾਲੇਰਕੋਟਲਾ ਦੇ ਪਤਨੀ ਫਰਿਆਲ ਰਹਿਮਾਨ ਆਦਿ ਮੌਜੂਦ ਸਨ।

Advertisement

Advertisement

ਅਕਾਲੀ ਦਲ ਵੱਲੋਂ ਚੋਣ ਨੂੰ ਹਾਈ ਕੋਰਟ ’ਚ ਚੁਣੌਤੀ ਦੇਣ ਦਾ ਐਲਾਨ

ਪੰਚਾਇਤ ਸਮਿਤੀ ਮਾਲੇਰਕੋਟਲਾ ਦੇ ਚੇਅਰਮੈਨ ਅਤੇ ਉਪ ਚੇਅਰਪਰਸਨ ਦੀ ਹੋਈ ਚੋਣ ਨੂੰ ਆਮ ਆਦਮੀ ਪਾਰਟੀ ਵੱਲੋਂ ਕਥਿਤ ਲੁੱਟ ਲੈਣ ਦਾ ਦੋਸ਼ ਲਾਉਂਦਿਆਂ ਅਕਾਲੀ ਦਲ ਦੀ ਹਲਕਾ ਇੰਚਾਰਜ ਜਾਹਿਦਾ ਸੁਲੇਮਾਨ ਨੇ ਕਿਹਾ ਕਿ ਪੰਚਾਇਤ ਐਕਟ ਮੁਤਾਬਕ ਪੰਚਾਇਤ ਸਮਿਤੀ ਚੇਅਰਮੈਨ ਦੀ ਚੋਣ ਵਿਚ ਵਿਧਾਇਕ ਨੂੰ ਵੋਟ ਪਾਉਣ ਦਾ ਕੋਈ ਅਧਿਕਾਰ ਨਹੀਂ ਹੈ ਪਰ ਇਥੇ ਵਿਧਾਇਕ ਵੱਲੋਂ ਵੋਟ ਪਾ ਕੇ ਸ਼ਰੇਆਮ ਕਾਨੂੰਨ ਦੀ ਉਲੰਘਣਾ ਕੀਤੀ ਗਈ। ਉਨ੍ਹਾਂ ਐਲਾਨ ਕੀਤਾ ਕਿ ਅਕਾਲੀ ਦਲ ਇਸ ਕਥਿਤ ਧੱਕੇਸ਼ਾਹੀ ਖ਼ਿਲ਼ਾਫ ਹਾਈ ਕੋਰਟ ਦਾ ਦਰਵਾਜਾ ਖੜਕਾਵੇਗਾ। ਚੇਅਰਮੈਨ ਦੀ ਚੋਣ ਤੋਂ ਪਹਿਲਾਂ ਬੀ ਡੀ ਪੀ ਓ ਦਫ਼ਤਰ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਅਕਾਲੀ ਦਲ ਅਤੇ ‘ਆਪ’ ਵਰਕਰਾਂ ਦਰਮਿਆਨ ਧੱਕਾ-ਮੁੱਕੀ ਹੋਈ, ਜਿਸ ਮਗਰੋਂ ਪੁਲੀਸ ਨੂੰ ਦਖ਼ਲ ਦੇਣਾ ਪਿਆ। ਇਸ ਦੌਰਾਨ ਦੋਵਾਂ ਧਿਰਾਂ ਦੇ ਵਰਕਰ ਆਪਸ ਵਿਚ ਖਹਿਬੜਦੇ ਨਜ਼ਰ ਆਏ।

ਬਲਜਿੰਦਰ ਸਿੰਘ ਬਲਾਕ ਸਮਿਤੀ ਭਵਾਨੀਗੜ੍ਹ ਦੇ ਚੇਅਰਮੈਨ ਬਣੇ

ਜੇਤੂ, ਵਿਧਾਇਕ ਨਰਿੰਦਰ ਕੌਰ ਭਰਾਜ ਨਾਲ ਜਿੱਤ ਦਾ ਨਿਸ਼ਾਨ ਬਣਾਉਂਦੇ ਹੋਏ।
ਜੇਤੂ, ਵਿਧਾਇਕ ਨਰਿੰਦਰ ਕੌਰ ਭਰਾਜ ਨਾਲ ਜਿੱਤ ਦਾ ਨਿਸ਼ਾਨ ਬਣਾਉਂਦੇ ਹੋਏ।

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਇੱਥੇ ਐੱਸ ਡੀ ਐੱਮ ਮਨਜੀਤ ਕੌਰ ਦੀ ਨਿਗਰਾਨੀ ਹੇਠ ਬਲਾਕ ਸਮਿਤੀ ਭਵਾਨੀਗੜ੍ਹ ਦੇ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਦੀ ਚੋਣ ਮੀਟਿੰਗ ਕੀਤੀ ਗਈ। ਇਸ ਵਿੱਚ ਆਮ ਆਦਮੀ ਪਾਰਟੀ ਨਾਲ ਸਬੰਧਤ ਬਲਜਿੰਦਰ ਸਿੰਘ ਚੇਅਰਮੈਨ ਅਤੇ ਕੁਲਦੀਪ ਕੌਰ ਵਾਇਸ ਚੇਅਰਪਰਸਨ ਚੁਣੇ ਗਏ। ਮੀਟਿੰਗ ਵਿੱਚ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਮੌਜੂਦ ਸਨ। ਮੀਟਿੰਗ ਵਿੱਚ ਕੁੱਲ 15 ਬਲਾਕ ਸਮਿਤੀ ਮੈਂਬਰਾਂ ਵਿੱਚੋਂ ਵਿਧਾਇਕ ਭਰਾਜ ਅਤੇ ਬਲਾਕ ਸਮਿਤੀ ਮੈਂਬਰ ਨਿਰਭੈ ਸਿੰਘ, ਕੁਲਦੀਪ ਕੌਰ, ਰਜਿੰਦਰ ਸਿੰਘ ਰਾਜੀ, ਬਲਜਿੰਦਰ ਸਿੰਘ,ਵਿਕਰਮ ਸਿੰਘ ਨਕਟੇ, ਕੁਲਵੀਰ ਸਿੰਘ,‌ ਮਾਲਵਿੰਦਰ ਸਿੰਘ ਮਾਲਾ, ਸੁਖਜਿੰਦਰ ਸਿੰਘ ਦੀਆਂ ਨੌਂ ਵੋਟਾਂ ਨਾਲ ਉਕਤ ਅਹੁਦੇਦਾਰ ਚੁਣੇ ਗਏ। ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਨੇ ਜੇਤੂਆਂ ਨੂੰ ਵਧਾਈ ਦਿੱਤੀ।

Advertisement
×