Samana 'ਚ AAP ਦੀ Clean Sweep: 21 'ਚੋਂ 13 ਸੀਟਾਂ ਜਿੱਤ ਕੇ ਹਾਸਲ ਕੀਤਾ Clear Majority ਦਾ ਅੰਕੜਾ
ਸਮਾਣਾ ਨਗਰ ਕੌਂਸਲ ਚੋਣਾਂ ਦੇ ਐਲਾਨੇ ਗਏ ਨਤੀਜਿਆਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਥਾਨਕ ਰਾਜਨੀਤੀ ਵਿੱਚ ਆਪਣੀ ਪਕੜ ਹੋਰ ਮਜ਼ਬੂਤ ਕਰ ਲਈ ਹੈ। ਕੌਂਸਲ ਦੀਆਂ ਕੁੱਲ 21 ਸੀਟਾਂ ਵਿੱਚੋਂ ਸੱਤਾਧਾਰੀ ਧਿਰ ਨੇ 13 ਸੀਟਾਂ ’ਤੇ ਵੱਡੀ...
ਸਮਾਣਾ ਨਗਰ ਕੌਂਸਲ ਚੋਣਾਂ ਦੇ ਐਲਾਨੇ ਗਏ ਨਤੀਜਿਆਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਥਾਨਕ ਰਾਜਨੀਤੀ ਵਿੱਚ ਆਪਣੀ ਪਕੜ ਹੋਰ ਮਜ਼ਬੂਤ ਕਰ ਲਈ ਹੈ। ਕੌਂਸਲ ਦੀਆਂ ਕੁੱਲ 21 ਸੀਟਾਂ ਵਿੱਚੋਂ ਸੱਤਾਧਾਰੀ ਧਿਰ ਨੇ 13 ਸੀਟਾਂ ’ਤੇ ਵੱਡੀ ਜਿੱਤ ਹਾਸਲ ਕਰ ਕੇ ਸਪੱਸ਼ਟ ਬਹੁਮਤ ਪ੍ਰਾਪਤ ਕਰ ਲਿਆ ਹੈ। ਇਸ ਸਫਲਤਾ ਨਾਲ ਨਗਰ ਕੌਂਸਲ ਦੀ ਕਮਾਨ ਹੁਣ ਸੱਤਾਧਾਰੀ ਪਾਰਟੀ ਦੇ ਹੱਥ ਵਿੱਚ ਰਹਿਣੀ ਤੈਅ ਹੋ ਗਈ ਹੈ ਅਤੇ ਕਮੇਟੀ ਦਾ ਅਗਲਾ ਪ੍ਰਧਾਨ ਵੀ ਇਸੇ ਪਾਰਟੀ ਦਾ ਹੀ ਬਣੇਗਾ।
ਇਨ੍ਹਾਂ ਚੋਣਾਂ ਵਿੱਚ ਵਿਰੋਧੀ ਧਿਰਾਂ ਦਾ ਪ੍ਰਦਰਸ਼ਨ ਕਾਫ਼ੀ ਨਿਰਾਸ਼ਾਜਨਕ ਰਿਹਾ। ਸ਼੍ਰੋਮਣੀ ਅਕਾਲੀ ਦਲ ਸਿਰਫ਼ 3 ਸੀਟਾਂ ਜਿੱਤਣ ਵਿੱਚ ਕਾਮਯਾਬ ਹੋ ਸਕਿਆ, ਜਦਕਿ ਭਾਜਪਾ ਅਤੇ ਕਾਂਗਰਸ ਨੂੰ 2-2 ਸੀਟਾਂ ਨਾਲ ਹੀ ਸਬਰ ਕਰਨਾ ਪਿਆ। ਇਸ ਤੋਂ ਇਲਾਵਾ ਇੱਕ ਸੀਟ ਆਜ਼ਾਦ ਉਮੀਦਵਾਰ ਦੇ ਖਾਤੇ ਵਿੱਚ ਗਈ ਹੈ।
ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਸ਼ਹਿਰ ਦੇ ਤਕਰੀਬਨ ਹਰ ਹਿੱਸੇ ਵਿੱਚ ਮਜ਼ਬੂਤ ਸਥਿਤੀ ਦਿਖਾਉਂਦਿਆਂ ਵੱਡੇ ਫ਼ਰਕ ਨਾਲ ਜਿੱਤਾਂ ਦਰਜ ਕੀਤੀਆਂ ਹਨ। ਵਾਰਡ ਨੰਬਰ 4 ਤੋਂ ‘ਆਪ’ ਦੇ ਉਮੀਦਵਾਰ ਗੋਪਾਲ ਕ੍ਰਿਸ਼ਨ ਗਰਗ ਨੇ ਸਭ ਤੋਂ ਵੱਡੀ 885 ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕੀਤੀ। ਇਸੇ ਤਰ੍ਹਾਂ ਵਾਰਡ ਨੰਬਰ 6 ਤੋਂ ਕਪੂਰ ਚੰਦ ਨੇ 791 ਵੋਟਾਂ ਅਤੇ ਵਾਰਡ ਨੰਬਰ 15 ਤੋਂ ਮਧੂ ਬਾਲਾ ਨੇ 567 ਵੋਟਾਂ ਦੇ ਫ਼ਰਕ ਨਾਲ ਆਪਣੇ ਵਿਰੋਧੀਆਂ ਨੂੰ ਮਾਤ ਦਿੱਤੀ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਵਾਰਡ ਨੰਬਰ 18 ਤੋਂ ਕੋਮਲ ਮਹੰਤ ਨੇ 505 ਵੋਟਾਂ ਨਾਲ ਜਿੱਤ ਹਾਸਲ ਕੀਤੀ। ਮੁਕਾਬਲੇ ਵਿੱਚ ਵਾਰਡ ਨੰਬਰ 7 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੀ ਅਮਨਦੀਪ ਕੌਰ ਨੇ 285 ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕਰ ਕੇ ਸਿਆਸੀ ਮੈਦਾਨ ਵਿੱਚ ਆਪਣੀ ਮਜ਼ਬੂਤ ਮੌਜੂਦਗੀ ਦਰਜ ਕਰਵਾਈ ਹੈ।

