ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਵੱਲੋਂ ਮੰਡੀ ਦਾ ਦੌਰਾ
ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਨੇ ਅੱਜ ਧੂਰੀ ਦੀ ਅਨਾਜ ਮੰਡੀ ਦਾ ਅਚਾਨਕ ਦੌਰਾ ਕਰਕੇ ਮੰਡੀ ਵਿੱਚ ਆ ਰਹੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਤੇ ਮੌਕੇ ’ਤੇ ਹੀ ਹਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸੇ...
Advertisement
ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਨੇ ਅੱਜ ਧੂਰੀ ਦੀ ਅਨਾਜ ਮੰਡੀ ਦਾ ਅਚਾਨਕ ਦੌਰਾ ਕਰਕੇ ਮੰਡੀ ਵਿੱਚ ਆ ਰਹੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਤੇ ਮੌਕੇ ’ਤੇ ਹੀ ਹਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਮੰਡੀ ਵਿੱਚ ਰੁਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਨੇ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਨਾਲ ਸਹੀ ਵਿਹਾਰ ਕੀਤਾ ਜਾਵੇ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦਿੰਦੇ ਹੋਏ ਹੱਲ ਕੀਤਾ ਜਾਵੇ। ਇਸ ਦੌਰਾਨ ਆੜ੍ਹਤੀਆ ਐਸੋਸੀਏਸ਼ਨ ਧੂਰੀ ਦੇ ਪ੍ਰਧਾਨ ਜਤਿੰਦਰ ਸਿੰਘ ਮੰਡੇਰ ਨੂੰ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ।
Advertisement
Advertisement