ਆਸਰਾ ਫਾਊਂਡੇਸ਼ਨ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ
ਆਸਰਾ ਵੈੱਲਫੇਅਰ ਫਾਊਂਡੇਸ਼ਨ ਧੂਰੀ ਵੱਲੋਂ ਪ੍ਰਧਾਨ ਪ੍ਰਿਤਪਾਲ ਸਿੰਘ ਪ੍ਰੀਤ ਢੀਂਡਸਾ ਦੀ ਅਗਵਾਈ ਹੇਠ ਹੜ੍ਹ ਪੀੜਤਾਂ ਲਈ ਅਜਨਾਲਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਰਾਸ਼ਣ, ਪਾਣੀ ਅਤੇ ਮੱਝਾਂ ਲਈ ਆਚਾਰ ਦੀਆਂ ਗੱਠਾਂ ਦੀਆਂ 2 ਟਰਾਲੀਆਂ ਭੇਜੀਆਂ ਗਈਆਂ। ਆਸਰਾ ਵੈੱਲਫੇਅਰ ਫਾਊਂਡੇਸ਼ਨ ਦੇ ਪ੍ਰਧਾਨ...
Advertisement
ਆਸਰਾ ਵੈੱਲਫੇਅਰ ਫਾਊਂਡੇਸ਼ਨ ਧੂਰੀ ਵੱਲੋਂ ਪ੍ਰਧਾਨ ਪ੍ਰਿਤਪਾਲ ਸਿੰਘ ਪ੍ਰੀਤ ਢੀਂਡਸਾ ਦੀ ਅਗਵਾਈ ਹੇਠ ਹੜ੍ਹ ਪੀੜਤਾਂ ਲਈ ਅਜਨਾਲਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਰਾਸ਼ਣ, ਪਾਣੀ ਅਤੇ ਮੱਝਾਂ ਲਈ ਆਚਾਰ ਦੀਆਂ ਗੱਠਾਂ ਦੀਆਂ 2 ਟਰਾਲੀਆਂ ਭੇਜੀਆਂ ਗਈਆਂ। ਆਸਰਾ ਵੈੱਲਫੇਅਰ ਫਾਊਂਡੇਸ਼ਨ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਪ੍ਰੀਤ ਢੀਂਡਸਾ ਨੇ ਕਿਹਾ ਕਿ ਹਰ ਇਨਸਾਨ ਦਾ ਫਰਜ਼ ਬਣਦਾ ਹੈ ਕਿ ਇਸ ਦੁੱਖ ਦੀ ਘੜੀ ਵਿੱਚ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਹਾਲਾਤ ਬਹੁਤ ਗੰਭੀਰ ਹਨ। ਇਸ ਮੌਕੇ ਉਨ੍ਹਾਂ ਨਾਲ ਆਸਰਾ ਵੈੱਲਫੇਅਰ ਫਾਊਂਡੇਸ਼ਨ ਧੂਰੀ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।
Advertisement
Advertisement