ਮਾਲੇਰਕੋਟਲਾ ਤੋਂ ਅਬਦੁੱਲ ਸੱਤਾਰ ਸੀਪੀਐੱਮ ਦੇ ਉਮੀਦਵਾਰ

ਮਾਲੇਰਕੋਟਲਾ ਤੋਂ ਅਬਦੁੱਲ ਸੱਤਾਰ ਸੀਪੀਐੱਮ ਦੇ ਉਮੀਦਵਾਰ

ਸੀਪੀਆਈ (ਐੱਮ) ਦੇ ਸੂਬਾਈ ਸਕੱਤਰ ਸੁਖਵਿੰਦਰ ਸਿੰਘ ਸੇਖੋਂ, ਮਾਲੇਰਕੋਟਲਾ ਤੋਂ ਪਾਰਟੀ ਉਮੀਦਵਾਰ ਦਾ ਐਲਾਨ ਕਰਦੇ ਹੋਏ।

ਹੁਸ਼ਿਆਰ ਸਿੰਘ ਰਾਣੂੰ

ਮਾਲੇਰਕੋਟਲਾ, 21 ਜਨਵਰੀ

ਸੀਪੀਆਈ (ਐੱਮ) ਦੇ ਸੂਬਾਈ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਨੇ ਅੱਜ ਇੱਥੇ ਪਾਰਟੀ ਦਫ਼ਤਰ ਵਿੱਚ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਅਤੇ ਮਾਲੇਰਕੋਟਲਾ ਜ਼ਿਲ੍ਹੇ ਦੇ ਕਨਵੀਨਰ ਅਬਦੁੱਲ ਸੱਤਾਰ ਨੂੰ ਮਾਲੇਰਕੋਟਲਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ। ਸੇਖੋਂ ਨੇ ਕਿਹਾ ਕਿ ਸੀਪੀਆਈ (ਐੱਮ) ਪੰਜਾਬ ਅੰਦਰ 18 ਸੀਟਾਂ ’ਤੇ ਇਕੱਲਿਆਂ ਆਪਣੇ ਦਮ ’ਤੇ ਚੋਣਾਂ ਲੜ ਰਹੀ ਹੈ, ਜਿਨ੍ਹਾਂ ’ਚ ਮਾਲੇਰਕੋਟਲਾ ਸੀਟ ਵੀ ਸ਼ਾਮਲ ਹੈ, ਬਾਕੀ ਸੀਟਾਂ ਬਾਰੇ ਹਮਖਿਆਲੀ ਪਾਰਟੀਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸ ਸਬੰਧੀ ਜਲਦੀ ਫ਼ੈਸਲਾ ਲੈ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖਿਆ/ ਸਿਹਤ ਸਹੂਲਤਾਂ, ਮਹਿੰਗਾਈ, ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਨਸ਼ਾਖੋਰੀ, ਖਣਨ ਮਾਫ਼ੀਆ ਅਤੇ ਫ਼ਿਰਕਾਪ੍ਰਸਤੀ ਵਰਗੇ ਪੰਜਾਬ ਦੇ ਭਖ਼ਦੇ ਲੋਕ ਮੁੱਦਿਆਂ ਨੂੰ ਛਿੱਕੇ ਟੰਗ ਕੇ ਮੁੱਖ ਮੰਤਰੀ ਚਿਹਰਿਆਂ ਨੂੰ ਅੱਗੇ ਰੱਖਦਿਆਂ ਚੋਣਾਂ ਲੜਨਾ ਜਮਹੂਰੀਅਤ ਅਤੇ ਸੰਵਿਧਾਨ ਨਾਲ ਖਿਲਵਾੜ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੁਣਨਾ ਕਿਸੇ ਸਿਆਸੀ ਪਾਰਟੀ ਦੇ ਬਹੁਗਿਣਤੀ ਜਿੱਤੇ ਹੋਏ ਵਿਧਾਇਕਾਂ ਦਾ ਕੰਮ ਹੈ। ਉਨ੍ਹਾਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਸੰਵਿਧਾਨ ਦੇ ਉਲਟ ਮੁੱਖ ਮੰਤਰੀ ਦਾ ਚਿਹਰਾ ਐਲਾਨ ਕੇ ਚੋਣਾਂ ਲੜਨ ਵਾਲੀਆਂ ਸਿਆਸੀ ਪਾਰਟੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਪੰਜਾਬ ਬਜਟ 2022-23 ਦੀ ਪੁਣ-ਛਾਣ

ਪੰਜਾਬ ਬਜਟ 2022-23 ਦੀ ਪੁਣ-ਛਾਣ

ਰੁਪਏ ਦੀ ਕੀਮਤ ਵਿਚ ਨਿਘਾਰ ਦਾ ਦੂਜਾ ਪਾਸਾ

ਰੁਪਏ ਦੀ ਕੀਮਤ ਵਿਚ ਨਿਘਾਰ ਦਾ ਦੂਜਾ ਪਾਸਾ

ਪੰਜਾਬ ਸਰਕਾਰ ਦੇ ਬਜਟ ਦਾ ਲੇਖਾ-ਜੋਖਾ

ਪੰਜਾਬ ਸਰਕਾਰ ਦੇ ਬਜਟ ਦਾ ਲੇਖਾ-ਜੋਖਾ

ਪੰਜਾਬ ਦਾ ਬਜਟ ਅਤੇ ਖੇਤੀ ਸੈਕਟਰ

ਪੰਜਾਬ ਦਾ ਬਜਟ ਅਤੇ ਖੇਤੀ ਸੈਕਟਰ

ਸ਼ਹਿਰ

View All