ਕੇਂਦਰ ’ਤੇ ਮਗਨਰੇਗਾ ਯੋਜਨਾ ਨੂੰ ਖ਼ਤਮ ਕਰਨ ਦਾ ਦੋਸ਼
ਨਿੱਜੀ ਪੱਤਰ ਪ੍ਰੇਰਕ ਸੰਗਰੂਰ, 14 ਜੁਲਾਈ ਮਗਨਰੇਗਾ ਸਕੀਮ ਤਹਿਤ ਮਜ਼ਦੂਰਾਂ ਨੂੰ ਮਿਲਦੇ ਕਈ ਕੰਮ ਕੇਂਦਰ ਸਰਕਾਰ ਵੱਲੋਂ ਬੰਦ ਕਰਨ ਦਾ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਗੰਭੀਰ ਨੋਟਿਸ ਲਿਆ ਹੈ ਅਤੇ ਇਸ ਨੂੰ ਗਰੀਬ ਮਜ਼ਦੂਰਾਂ ਨਾਲ ਬੇਇਨਸਾਫ਼ੀ ਕਰਾਰ ਦਿੱਤਾ। ਕ੍ਰਾਂਤੀਕਾਰੀ...
Advertisement
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 14 ਜੁਲਾਈ
Advertisement
ਮਗਨਰੇਗਾ ਸਕੀਮ ਤਹਿਤ ਮਜ਼ਦੂਰਾਂ ਨੂੰ ਮਿਲਦੇ ਕਈ ਕੰਮ ਕੇਂਦਰ ਸਰਕਾਰ ਵੱਲੋਂ ਬੰਦ ਕਰਨ ਦਾ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਗੰਭੀਰ ਨੋਟਿਸ ਲਿਆ ਹੈ ਅਤੇ ਇਸ ਨੂੰ ਗਰੀਬ ਮਜ਼ਦੂਰਾਂ ਨਾਲ ਬੇਇਨਸਾਫ਼ੀ ਕਰਾਰ ਦਿੱਤਾ। ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ ਅਤੇ ਸੂਬਾ ਆਗੂ ਬਲਜੀਤ ਸਿੰਘ ਨੇ ਕਿਹਾ ਕਿ ਮਗਨਰੇਗਾ ਐਕਟ ਤਹਿਤ ਕੰਮ ਨਾ ਦੇਣ ਦੀ ਸੂਰਤ ਵਿੱਚ ਮਗਨਰੇਗਾ ਕਾਮਿਆਂ ਨੂੰ ਬੇਰੁਜ਼ਗਾਰੀ ਭੱਤਾ ਮਿਲਣਾ ਯਕੀਨੀ ਹੈ ਪਰ ਮਗਨਰੇਗਾ ਮਜ਼ਦੂਰਾਂ ਨੂੰ ਨਾ ਹੀ 100 ਦਿਨ ਕੰਮ ਅਤੇ ਨਾ ਹੀ ਬੇਰੁਜ਼ਗਾਰੀ ਭੱਤਾ ਮਿਲਦਾ ਹੈ। ਪਿੰਡਾਂ ਅੰਦਰ ਛੱਪੜਾਂ ਦੀ ਸਫਾਈ ਦੇ ਨਾਂ ਹੇਠ ਵੱਡੇ ਪੱਧਰ ’ਤੇ ਘਪਲੇਬਾਜ਼ੀ ਬਰਕਰਾਰ ਹੈ। ਆਗੂਆਂ ਨੇ ਕਿਹਾ ਕਿ ਮਗਨਰੇਗਾ ਸਕੀਮ ਨੂੰ ਕੇਂਦਰ ਸਰਕਾਰ ਅਤੇ ਵੱਖ-ਵੱਖ ਸੂਬੇ ਦੀਆਂ ਸਰਕਾਰਾਂ ਵੱਲੋਂ ਖਤਮ ਕਰਨ ਦੀਆਂ ਸਾਜ਼ਿਸ਼ਾਂ ਖਿਲਾਫ ਜਥੇਬੰਦੀ ਵੱਲੋਂ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ।
Advertisement
×