ਧੂਰੀ: ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਹੈਰੋਇਨ ਤੇ ਚੋਰੀ ਦੇ ਮੋਟਰਸਾਈਕਲ ਸਣੇ ਕਾਬੂ ਕੀਤਾ ਹੈ। ਡੀਐੱਸਪੀ ਧੂਰੀ ਕਰਨ ਸਿੰਘ ਸੰਧੂ ਨੇ ਦੱਸਿਆ ਕਿ ਖੁਸ਼ਿਵੰਦਰ ਸਿੰਘ, ਬਲਵਿੰਦਰ ਸਿੰਘ ਵਾਸੀਆਨ ਕੱਟੂ ਜ਼ਿਲ੍ਹਾ ਬਰਨਾਲਾ ਅਤੇ ਰੇਖਾ ਰਾਣੀ ਪਤਨੀ ਜੱਗੀ ਸਿੰਘ ਵਾਸੀ ਖਲੀਲ ਪੱਤੀ ਸ਼ੇਰਪੁਰ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 5 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਥਾਣਾ ਸ਼ੇਰਪੁਰ ਵਿੱਚ ਬਲਵੀਰ ਕੌਰ ਉਰਫ ਵੀਰੋ ਪਤਨੀ ਭੋਲਾ ਸਿੰਘ ਵਾਸੀ ਖਲੀਲ ਪੱਤੀ ਸ਼ੇਰਪੁਰ ਨੂੰ ਕਾਬੂ ਕਰ ਕੇ ਉਸ ਪਾਸੋਂ 15 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸੇ ਤਹਿਤ ਸ਼ੇਰਪੁਰ ਪੁਲੀਸ ਵੱਲੋਂ ਮੱਖਣ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਫਤਿਹਗੜ੍ਹ ਪੰਜਗਰਾਈਆਂ ਜਿਲਾ ਸੰਗਰੂਰ ਅਤੇ ਹਰਵਿੰਦਰ ਸਿੰਘ ਉਰਫ ਬੋਨੀ ਵਾਸੀ ਸੰਗਰੂਰ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ