ਸਿੱਖਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ : The Tribune India

ਸਿੱਖਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਦਾ ਦੋਸ਼

ਸਿੱਖਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਦਾ ਦੋਸ਼

ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਦੇਣ ਮਗਰੋਂ ਜਾਣਕਾਰੀ ਦਿੰਦੇ ਹੋੲੇ ਆਗੂ।

ਗੁਰਦੀਪ ਸਿੰਘ ਲਾਲੀ

ਸੰਗਰੂਰ, 21 ਮਾਰਚ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਅੱਜ ਇੱਥੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਨਾਂ ਮੰਗ ਪੱਤਰ ਸੌਂਪਿਆ ਅਤੇ ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਸਿੱਖ ਆਗੂਆਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਇਸ ਮੌਕੇ ਸਿੱਖ ਸੰਗਤ ਦੀ ਅਗਵਾਈ ਪਾਰਟੀ ਦੇ ਜਥੇਬੰਦਕ ਸਕੱਤਰ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ, ਪੀਏਸੀ ਮੈਂਬਰ ਬਹਾਦਰ ਸਿੰਘ ਭਸੌੜ, ਜ਼ਿਲ੍ਹਾ ਪ੍ਰਧਾਨ ਜਥੇਦਾਰ ਹਰਜੀਤ ਸਿੰਘ ਸੰਜੂਮਾ ਅਤੇ ਸ਼ਾਹਬਾਜ਼ ਸਿੰਘ ਡਸਕਾ ਕਰ ਰਹੇ ਸਨ। ਇਸ ਮੌਕੇ ਦਰਬਾਰ-ਏ-ਖਾਲਸਾ ਵੱਲੋਂ ਸਿੱਖ ਕੌਮ ਦੇ ਪ੍ਰਚਾਰਕ ਭਾਈ ਹਰਜਿੰਦਰ ਸਿੰਘ ਮਾਝੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ ਅਤੇ ਭਾਈ ਹਰਜਿੰਦਰ ਸਿੰਘ ਮਾਝੀ ਨੇ ਦੋਸ਼ ਲਾਇਆ ਕਿ ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਮਿਲ ਕੇ ਸਿੱਖਾਂ ਨੂੰ ਬਦਨਾਮ ਕਰਨ ਦੀਆਂ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ ਅਤੇ ਪੰਜਾਬ ਵਿੱਚ ਵਾਪਰਨ ਵਾਲੀਆਂ ਛੋਟੀਆਂ-ਛੋਟੀਆਂ ਘਟਨਾਵਾਂ ਨੂੰ ਹਊਆ ਬਣਾ ਕੇ ਪੇਸ਼ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸਰਕਾਰਾਂ ਵੱਲੋਂ ਸਿੱਖ ਕੌਮ ਨੂੰ ਬੇਅਦਬੀਆਂ ਅਤੇ ਬੰਦੀ ਸਿੰਘਾਂ ਦੇ ਰਿਹਾਈ ਮਾਮਲੇ ਵਿੱਚ ਇਨਸਾਫ਼ ਦੇਣ ਦੀ ਬਜਾਏ ਸਿੱਖ ਕੌਮ ਨੂੰ ਕੌਮਾਂਤਰੀ ਪੱਧਰ ’ਤੇ ਬਦਨਾਮ ਕਰਕੇ ਕੌਮ ’ਤੇ 1984 ਵਾਂਗ ਤਸ਼ੱਦਦ ਕਰਨ ਦੀ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਵਾਰਿਸ ਪੰਜਾਬ ਦੇ’ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ 78 ਸਾਥੀਆਂ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੀਨੀਅਰ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਗੈਰਕਾਨੂੰਨੀ ਢੰਗ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ ਜਾਂ ਫਿਰ ਪਿਛਲੇ ਤਿੰਨ ਦਿਨਾਂ ਤੋਂ ਘਰਾਂ ਵਿੱਚ ਹੀ ਨਜ਼ਰਬੰਦ ਰੱਖਿਆ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੁਲੀਸ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੋਇਆ ਹੈ ਜਦੋਂ ਕਿ ਫਰਾਰ ਹੋਣ ਸਬੰਧੀ ਗੁੰਮਰਾਹਕੁਨ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਗ੍ਰਿਫ਼ਤਾਰ ਕੀਤੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਉਨ੍ਹਾਂ ’ਤੇ ਦਰਜ ਝੂਠੇ ਕੇਸ ਰੱਦ ਕੀਤੇ ਜਾਣ।

ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ (ਅ) ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਦੇ ਇੱਕ ਵਫ਼ਦ ਨੇ ਡੀਸੀ ਰਾਹੀਂ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿੱਚ 80ਵਿਆਂ ਵਰਗੇ ਹਾਲਾਤ ਪੈਦਾ ਹੋਣ ਨੂੰ ਤੁਰੰਤ ਰੋਕਿਆ ਜਾਵੇ। ਸੂਬੇ ਦੇ ਬਹੁਤੇ ਜ਼ਿਲ੍ਹਿਆਂ ਵਿੱਚ ਦਫ਼ਾ 144 ਲਾ ਕੇ, ਇੰਟਰਨੈੱਟ ਸੇਵਾਵਾਂ ਬੰਦ ਕਰਕੇ ਤੇ ਪੁਲੀਸ ਅਤੇ ਸੁਰੱਖਿਆ ਦਸਤਿਆਂ ਵੱਲੋਂ ਫਲੈਗ ਮਾਰਚ ਕਰਕੇ ਸੂਬੇ ’ਚ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਇਸ ਮੌਕੇ ਹਰਦੇਵ ਸਿੰਘ ਕਲਿਆਣ, ਨਗਾਈਆ ਸਿੰਘ, ਬਿੱਕਰ ਸਿੰਘ, ਬਲਜਿੰਦਰ ਪਾਲ ਸਿੰਘ, ਛੱਜੂ ਸਿੰਘ ਸੇਹਕੇ, ਗੁਰਚਰਨ ਸਿਮਘ, ਸੁਖਦੇਵ ਸਿੰਘ, ਮਨਪ੍ਰੀਤ ਕੌਰ ਆਦਿ ਹਾਜ਼ਰ ਸਨ।

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੇ ਭਾਈ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖ਼ਿਲਾਫ਼ ਵਿੱਢੀ ਮੁਹਿੰਮ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਗੁਰਦੀਪ ਸਿੰਘ ਕਾਲਾਝਾੜ, ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਬਲਿਆਲ, ਅਵਤਾਰ ਸਿੰਘ ਬਾਸੀਅਰਖ ਆਦਿ ਮੌਜੂਦ ਸਨ। 

ਆਈਜੀ ਨੂੰ ਮਿਲੇ ਪ੍ਰੇਮ ਸਿੰਘ ਚੰਦੂਮਾਜਰਾ

ਪਟਿਆਲਾ (ਗੁਰਨਾਮ ਸਿੰਘ ਅਕੀਦਾ): ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੰਮ੍ਰਿਤਪਾਲ ਸਿੰਘ ਦਾ ਸਮਰਥਨ ਕਰਦਿਆਂ ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਲਈ ਅੱਜ ਆਈਜੀ ਮੁਖਵਿੰਦਰ ਸਿੰਘ ਛੀਨਾ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਸਮਰਥਨ ਵਿੱਚ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਸਤਨਾਮ ਸਿੰਘ ਅਤੇ ਗੁਰਮੀਤ ਸਿੰਘ ਬੇਕਸੂਰ ਹਨ। ਦੋਵਾਂ ਨੌਜਵਾਨਾਂ ਦੇ ਪਰਿਵਾਰ ਵਾਲਿਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਦੇ ਲੜਕਿਆਂ ਦੀ ਗ੍ਰਿਫ਼ਤਾਰੀ ਬਿਲਕੁਲ ਹੀ ਗ਼ਲਤ ਹੈ। ਚੰਦੂਮਾਜਰਾ ਨੇ ਆਈ ਜੀ ਦਫ਼ਤਰ ਤੇ ਬਾਹਰ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਤਾਂ ਤੈਅ ਹੈ ਕਿ ਉਹ ਅੰਮ੍ਰਿਤਪਾਲ ਸਿੰਘ ਰਾਹੀਂ ਅੰਮ੍ਰਿਤਧਾਰੀ ਬਣੇ ਸਨ ਪਰ ਉਸ ਦਾ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ ਨਾਲ ਕੋਈ ਸਬੰਧ ਨਹੀਂ ਹੈ। ਚੰਦੂਮਾਜਰਾ ਨੇ ਕਿਹਾ ਕਿ ‘ਆਪ’ ਸਰਕਾਰ ਨੌਜਵਾਨਾਂ ਖ਼ਿਲਾਫ਼ ਬੇਲੋੜੇ ਕੇਸ ਦਰਜ ਨਾ ਕਰੇ। ਆਈ ਜੀ ਮੁਖਵਿੰਦਰ ਸਿੰਘ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਕਿਸੇ ਵੀ ਬੇਕਸੂਰ ਖ਼ਿਲਾਫ਼ ਕੋਈ ਕੇਸ ਦਰਜ ਨਹੀਂ ਕੀਤਾ ਜਾਵੇਗਾ। ਇਸ ਮੌਕੇ ਹਰਦੇਵ ਸਿੰਘ ਸਿਆਲੂ ਵੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਸ਼ਹਿਰ

View All