ਕੋਰਮ ਪੂਰਾ ਨਾ ਹੋਣ ਦੇ ਬਾਵਜੂਦ ਗ੍ਰਾਮ ਸਭਾ ਇਜਲਾਸ ਕਰਾਉਣ ਦਾ ਦੋਸ਼

ਕੋਰਮ ਪੂਰਾ ਨਾ ਹੋਣ ਦੇ ਬਾਵਜੂਦ ਗ੍ਰਾਮ ਸਭਾ ਇਜਲਾਸ ਕਰਾਉਣ ਦਾ ਦੋਸ਼

ਨਾਭਾ ਦੇ ਬੀਡੀਪੀਓ ਨੂੰ ਸ਼ਿਕਾਇਤ ਦੇਣ ਪਹੁੰਚੇ ਰਾਮਗੜ੍ਹ ਵਾਸੀ।

ਜੈਸਮੀਨ ਭਾਰਦਵਾਜ

ਨਾਭਾ, 24 ਜੂਨ

ਨਾਭਾ ਦੇ ਪਿੰਡ ਰਾਮਗੜ੍ਹ ਬੌੜਾਂ ਦੇ ਵਸਨੀਕਾਂ ਨੇ ਅੱਜ ਬੀਡੀਪੀਓ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਵੀਰਵਾਰ ਨੂੰ ਉਨ੍ਹਾਂ ਦੇ ਪਿੰਡ ਗ੍ਰਾਮ ਸਭਾ ਦੇ ਇਜਲਾਸ ਵਿੱਚ 20 ਫ਼ੀਸਦ ਕੋਰਮ ਪੂਰਾ ਨਾ ਹੋਣ ਦੇ ਬਾਵਜੂਦ ਪੰਚਾਇਤ ਸਕੱਤਰ ਨੇ ਇਜਲਾਸ ਮੁਲਤਵੀ ਨਹੀਂ ਕੀਤਾ ਸਗੋਂ ਕਥਿਤ ਤੌਰ ’ਤੇ ਜਾਅਲੀ ਤਰੀਕੇ ਨਾਲ ਇਜਲਾਸ ਦੀ ਕਾਰਵਾਈ ਪੂਰੀ ਕੀਤੀ ਗਈ।

ਪਿੰਡ ਵਾਸੀ ਕੁਲਵਿੰਦਰ ਕੌਰ ਨੇ 80 ਪਿੰਡ ਵਾਸੀਆਂ ਵੱਲੋਂ ਤਸਦੀਕ ਕੀਤੇ ਸ਼ਿਕਾਇਤ ਪੱਤਰ ਅਤੇ ਕਥਿਤ ਵੀਰਵਾਰ ਦੇ ਗ੍ਰਾਮ ਸਭਾ ਦੀ ਵੀਡੀਓ ਦਿਖਾਉਂਦਿਆਂ ਦੱਸਿਆ ਕਿ ਪੰਚਾਇਤ ਵਿਭਾਗ ਵੱਲੋਂ ਗ੍ਰਾਮ ਸਭਾ ਵਾਲੇ ਦਿਨ ਹੀ ਸਪੀਕਰ ’ਚ ਐਲਾਨ ਕਰਵਾਇਆ ਗਿਆ ਤੇ ਪਹਿਲਾਂ ਇਸ ਦੀ ਕੋਈ ਮੁਨਾਦੀ ਨਾ ਕਰਵਾਈ ਗਈ। ਇਸ ਕਰਕੇ ਲੋਕ ਆਪੋ-ਆਪਣੇ ਕੰਮਾਂ-ਕਾਰਾਂ ’ਤੇ ਚਲੇ ਗਏ ਸਨ ਤੇ ਗ੍ਰਾਮ ਸਭਾ ’ਚ ਹਾਜ਼ਰ ਨਾ ਹੋ ਸਕੇ। ਜ਼ਿਕਰਯੋਗ ਹੈ ਕਿ ਦਸ ਦਿਨ ਪਹਿਲਾਂ ਨਾਭਾ ਦੇ ਵੀਹ ਪਿੰਡਾਂ ਵੱਲੋਂ ਗ੍ਰਾਮ ਸਭਾ ਇਜਲਾਸ ਸਬੰਧੀ ਜਾਣਕਾਰੀ ਨਾ ਮਿਲਣ ’ਤੇ ਧਰਨਾ ਵੀ ਲਗਾਇਆ ਗਿਆ ਸੀ।

ਪਿੰਡ ਵਾਸੀ ਚਰਨਜੀਤ ਕੌਰ ਨੇ ਦੱਸਿਆ ਕਿ ਮੁਲਾਜ਼ਮਾਂ ਵੱਲੋਂ ਕਾਰਵਾਈ ਰਜਿਸਟਰ ’ਚ ਜੋ ਵੀ ਮਤੇ ਪਾਏ ਗਏ, ਉਹ ਵੀ ਲੋਕਾਂ ਨਾਲ ਸਾਂਝੇ ਨਹੀਂ ਕੀਤੇ ਗਏ ਤੇ ਕੋਰਮ ਸਬੰਧੀ ਇਤਰਾਜ਼ ਜਤਾਉਣ ਦੇ ਬਾਵਜੂਦ ਉਨ੍ਹਾਂ ਨੇ ਗ੍ਰਾਮ ਸਭਾ ਇਕ ਰਸਮ ਦੀ ਤਰ੍ਹਾਂ ਨੇਪਰੇ ਚਾੜ੍ਹ ਦਿੱਤੀ। ਇਸ ਮੌਕੇ ਨਾਭਾ ਬੀਡੀਪੀਓ ਵਰਿੰਦਰ ਕੁਮਾਰ ਨਾਲ ਸੰਪਰਕ ਤਾਂ ਨਹੀਂ ਹੋ ਸਕਿਆ ਪਰ ਸ਼ਿਕਾਇਤ ਲੈ ਕੇ ਆਏ ਪਿੰਡ ਵਾਸੀਆਂ ਨੇ ਦੱਸਿਆ ਕਿ ਬੀਡੀਪੀਓ ਨੇ ਸਰਪੰਚ ਨੂੰ ਰਿਕਾਰਡ ਸਮੇਤ ਸੋਮਵਾਰ ਨੂੰ ਪੇਸ਼ ਹੋਣ ਨੂੰ ਕਿਹਾ ਹੈ ਤੇ ਉਨ੍ਹਾਂ ਨੂੰ ਇਨਸਾਫ ਦਾ ਭਰੋਸਾ ਦਿੱਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਫਾਈਨਲ ਵਿੱਚ ਆਸਟਰੇਲੀਆ ਨੇ 7-0 ਨਾਲ ਹਰਾਇਆ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All