ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 20 ਅਕਤੂਬਰ
ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਦੋ ਰੋਜ਼ਾ ਅੰਤਰ-ਕਾਲਜ ਰਗਬੀ ਮੁਕਾਬਲੇ ਕਾਲਜ ਪ੍ਰਿੰਸੀਪਲ ਡਾ. ਗੀਤਾ ਠਾਕਰ ਦੀ ਨਿਗਰਾਨੀ ਹੇਠ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਲੜਕੇ ਅਤੇ ਲੜਕੀਆਂ ਦੀਆਂ 18 ਟੀਮਾਂ ਨੇ ਭਾਗ ਲਿਆ। ਅੰਤਰ- ਕਾਲਜ ਰਗਬੀ ਚੈਂਪੀਅਨਸ਼ਿਪ ਦੌਰਾਨ ਏਸੀਪੀਈ ਮਸਤੂਆਣਾ ਦੇ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਨੇ ਪਹਿਲਾ-ਪਹਿਲਾ ਸਥਾਨ ਪ੍ਰਾਪਤ ਕਰਕੇ ਓਵਰਆਲ ਚੈਂਪੀਅਨਸ਼ਿਪ ’ਤੇ ਕਬਜ਼ਾ ਕੀਤਾ। ਜ਼ਿਕਰਯੋਗ ਹੈ ਕਿ ਚੈਂਪੀਅਨਸ਼ਿਪ ਦਾ ਉਦਘਾਟਨ ਪੰਜਾਬ ਮਾਸਟਰ ਅਥਲੈਟਿਕ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਕੈਪਟਨ ਡਾ. ਭੁਪਿੰਦਰ ਸਿੰਘ ਪੂਨੀਆਂ ਨੇ ਕੀਤਾ ਤੇ ਇਨਾਮਾਂ ਦੀ ਵੰਡ ਡਾ. ਗੁਰਦੀਪ ਕੌਰ ਵੱਲੋਂ ਕੀਤੀ ਗਈ। ਮੁਕਾਬਲਿਆਂ ਦੌਰਾਨ ਲੜਕਿਆਂ ਵਿੱਚ ਏਸੀਪੀਈ ਮਸਤੂਆਣਾ ਸਾਹਿਬ ਨੇ ਪਹਿਲਾ ਸਥਾਨ, ਮੋਦੀ ਕਾਲਜ ਪਟਿਆਲਾ ਨੇ ਦੂਜਾ, ਪੰਜਾਬੀ ਯੂਨੀਵਰਸਿਟੀ ਪਟਿਆਲਾ ਕੈਂਪਸ ਨੇ ਤੀਸਰਾ ਅਤੇ ਜੀਸੀਪੀਈ ਪਟਿਆਲਾ ਨੇ ਚੌਥਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੜਕੀਆਂ ਦੇ ਹੋਏ ਮੁਕਾਬਲਿਆਂ ਦੌਰਾਨ ਏਸੀਪੀਈ ਮਸਤੂਆਣਾ ਸਾਹਿਬ ਨੇ ਪਹਿਲਾ, ਪੰਜਾਬੀ ਯੂਨੀਵਰਸਿਟੀ ਪਟਿਆਲਾ ਕੈਂਪਸ ਨੇ ਦੂਸਰਾ, ਗੁਰੂ ਨਾਨਕ ਕਾਲਜ ਬੁਢਲਾਡਾ ਨੇ ਤੀਸਰਾ ਅਤੇ ਜੀਸੀਪੀਈ ਪਟਿਆਲਾ ਨੇ ਚੌਥਾ ਸਥਾਨ ਹਾਸਲ ਕੀਤਾ। ਇਨ੍ਹਾਂ ਜੇਤੂ ਟੀਮਾਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਪੋਰਟਸ ਡਾਇਰੈਕਟਰ ਡਾ. ਗੁਰਦੀਪ ਕੌਰ ਵੱਲੋਂ ਇਨਾਮਾਂ ਦੀ ਵੰਡ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਪ੍ਰਿੰਸੀਪਲ ਡਾ. ਗੀਤਾ ਠਾਕੁਰ ਤੋਂ ਇਲਾਵਾ ਕੈਪਟਨ ਡਾ. ਭੁਪਿੰਦਰ ਸਿੰਘ ਪੂਨੀਆਂ, ਜ਼ਿਲ੍ਹਾ ਖੇਡ ਅਫਸਰ ਰਣਵੀਰ ਸਿੰਘ ਭੰਗੂ ਅਤੇ ਕਾਲਜ ਦਾ ਸਟਾਫ ਮੌਜੂਦ ਸੀ। ਸਟੇਜ ਸੰਚਾਲਨ ਦੀ ਭੁੂਮਿਕਾ ਪ੍ਰੋ. ਸੋਹਨਦੀਪ ਸਿੰਘ ਵੱਲੋਂ ਬਾਖੂਬੀ ਨਿਭਾਈ ਗਈ।