ਵਕਫ਼ ਬੋਰਡ ਦੇ ਮੈਂਬਰ ਅਨਵਰ ਭਸੌੜ ਵੱਲੋਂ ਸਰਗਰਮੀਆਂ ਤੇਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਭਰੋਸੇਯੋਗ ਆਗੂ ਅਤੇ ਪੰਜਾਬ ਵਕਫ਼ ਬੋਰਡ ਦੇ ਮੈਂਬਰ ਅਨਵਰ ਭਸੌੜ ਦੀਆਂ ਹਲਕਾ ਮਾਲੇਰਕੋਟਲਾ ਅੰਦਰ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਉਨ੍ਹਾਂ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਅਨਵਰ ਭਸੌੜ, ਜਿਨ੍ਹਾਂ ਕੋਲ ਮੁੱਖ ਮੰਤਰੀ ਦੇ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਭਰੋਸੇਯੋਗ ਆਗੂ ਅਤੇ ਪੰਜਾਬ ਵਕਫ਼ ਬੋਰਡ ਦੇ ਮੈਂਬਰ ਅਨਵਰ ਭਸੌੜ ਦੀਆਂ ਹਲਕਾ ਮਾਲੇਰਕੋਟਲਾ ਅੰਦਰ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਉਨ੍ਹਾਂ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਅਨਵਰ ਭਸੌੜ, ਜਿਨ੍ਹਾਂ ਕੋਲ ਮੁੱਖ ਮੰਤਰੀ ਦੇ ਧੂਰੀ ਸਥਿਤ ਦਫ਼ਤਰ ਦਾ ਵਾਧੂ ਚਾਰਜ ਵੀ ਹੈ, ਜਿੱਥੇ ਉਹ ਸ਼ੁੱਕਰਵਾਰ ਤੇ ਸ਼ਨਿਚਰਵਾਰ ਨੂੰ ਲੋਕਾਂ ਦੀਆ ਮੁਸ਼ਕਲਾਂ ਸੁਣ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕਰਦੇ ਹਨ। ਸ੍ਰੀ ਭਸੌੜ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਪ੍ਰਤੀ ਵਫ਼ਾਦਾਰੀ ਮੱਦੇਨਜ਼ਰ ਪਾਰਟੀ ਉਨ੍ਹਾਂ ਨੂੰ ਵਿਧਾਨ ਸਭਾ ਚੋਣ ਲੜਾਉਣ ਦੀ ਇੱਛੁਕ ਹੈ। ਉਂਜ ਪਿਛਲੇ ਕੁਝ ਅਰਸੇ ਤੋਂ ਅਨਵਰ ਭਸੌੜ ਨੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਅੰਦਰ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ। ਅਨਵਰ ਭਸੌੜ ਦੇ ਸਮਰਥਕਾਂ ਦਾ ਦਾਅਵਾ ਹੈ ਕਿ ਜੇਕਰ ਪਾਰਟੀ ਮਾਲੇਰਕੋਟਲਾ ਹਲਕੇ ਤੋਂ ਉਨ੍ਹਾਂ ਨੂੰ ਚੋਣ ਮੈਦਾਨ ’ਚ ਉਤਾਰਦੀ ਹੈ ਤਾਂ ਮਾਲੇਰਕੋਟਲਾ ਵਿਧਾਨ ਸਭਾ ਦਾ ਨਤੀਜਾ ਸਾਰਥਕ ਹੋਵੇਗਾ। ਅਨਵਰ ਭਸੌੜ ਨੂੰ ਹਲਕਾ ਮਾਲੇਰਕੋਟਲਾ ਤੋਂ ਚੋਣ ਲੜਨ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਵਫ਼ਾਦਾਰ ਆਗੂ ਹਨ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹਰ ਹੁਕਮ ਦੀ ਪਾਲਣਾ ਕਰਦੇ ਹਨ ਅਤੇ ਕਰਦੇ ਰਹਿਣਗੇ। ਇਸ ਸਬੰਧੀ ਪਾਰਟੀ ਜੋ ਵੀ ਫ਼ੈਸਲਾ ਕਰੇਗੀ ਉਹ ਫ਼ੈਸਲਾ ਉਨ੍ਹਾਂ ਨੂੰ ਮਨਜ਼ੂਰ ਹੋਵੇਗਾ।

