DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਵੱਲੋਂ ਕਲਮ ਛੱਡੋ ਹੜਤਾਲ ਦੀ ਚਿਤਾਵਨੀ

ਆਦਰਸ਼ ਸਕੂਲ ਟੀਚਿੰਗ ਅਤੇ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ ਪੰਜਾਬ ਨੇ ਚਿਤਾਵਨੀ ਦਿੱਤੀ ਕਿ ਜੇ 2 ਅਪਰੈਲ ਦੀ ਕੈਬਨਿਟ ਸਬ-ਕਮੇਟੀ ਨਾਲ ਹੋਣ ਵਾਲੀ ਮੀਟਿੰਗ ਵਿੱਚ ਆਦਰਸ਼ ਸਕੂਲ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵਾਧਾ ਨਾ ਕੀਤਾ ਗਿਆ ਤਾਂ ਆਦਰਸ਼ ਸਕੂਲਾਂ ਵਿੱਚ ਕਲਮ ਛੱਡੋ ਹੜਤਾਲ...

  • fb
  • twitter
  • whatsapp
  • whatsapp
Advertisement

ਆਦਰਸ਼ ਸਕੂਲ ਟੀਚਿੰਗ ਅਤੇ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ ਪੰਜਾਬ ਨੇ ਚਿਤਾਵਨੀ ਦਿੱਤੀ ਕਿ ਜੇ 2 ਅਪਰੈਲ ਦੀ ਕੈਬਨਿਟ ਸਬ-ਕਮੇਟੀ ਨਾਲ ਹੋਣ ਵਾਲੀ ਮੀਟਿੰਗ ਵਿੱਚ ਆਦਰਸ਼ ਸਕੂਲ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵਾਧਾ ਨਾ ਕੀਤਾ ਗਿਆ ਤਾਂ ਆਦਰਸ਼ ਸਕੂਲਾਂ ਵਿੱਚ ਕਲਮ ਛੱਡੋ ਹੜਤਾਲ ਕਰ ਕੇ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਪੱਕਾ ਮੋਰਚਾ ਲਗਾਇਆ ਜਾਵੇਗਾ। ਇੱਥੇ ਇੱਕ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਆਦਰਸ਼ ਸਕੂਲ ਟੀਚਿੰਗ ਨਾਨ ਟੀਚਿੰਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ ਅਤੇ ਸੂਬਾ ਸਕੱਤਰ ਸੁਖਦੀਪ ਕੌਰ ਸਰਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਕੈਬਨਿਟ ਸਬ-ਕਮੇਟੀ ਅਤੇ ਵਿਭਾਗ ਵੱਲੋਂ ਤਨਖਾਹਾਂ ਸਬੰਧੀ ਜਿਹੜੀ ਸਹਿਮਤੀ ਬਣਾਈ ਗਈ, ਉਨ੍ਹਾਂ ਤਨਖਾਹਾਂ ਨੂੰ ਹੀ ਯੂਨੀਅਨ ਵਲੋਂ ਸਵੀਕਾਰਿਆ ਗਿਆ ਪਰ ਹਾਲੇ ਤੱਕ ਆਦਰਸ਼ ਸਕੂਲ ਮੁਲਾਜ਼ਮਾਂ ਦੇ ਹੱਥ ਖਾਲੀ ਹਨ।

ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਈ ਮੀਟਿੰਗਾਂ ਵਿੱਚ ਭਰੋਸਾ ਦਿਵਾਇਆ ਗਿਆ ਕਿ ਜਲਦ ਹੀ ਆਦਰਸ਼ ਸਕੂਲਾਂ ਦਾ ਮਸਲਾ ਸਰਕਾਰ ਵੱਲੋਂ ਹੱਲ ਕੀਤਾ ਜਾਣਾ ਹੈ, ਪਰ ਪਰਨਾਲਾ ਉੱਥੇ ਦਾ ਉੱਥੇ ਹੈ। ਉਨ੍ਹਾਂ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਸਿੱਖਿਆ ਮੰਤਰੀ ਦੇ ਕਹਿਣ ਤੋਂ ਬਾਅਦ ਵੀ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ। ਇਸ ਮੌਕੇ ਯੂਨੀਅਨ ਮੀਤ ਪ੍ਰਧਾਨ ਮੀਨੂੰ ਬਾਲਾ, ਓਮਾ ਮਾਧਵੀ, ਹਰਪ੍ਰੀਤ ਕੌਰ, ਪਵਨ ਕੁਮਾਰ, ਗੁਰਚਰਨ ਸਿੰਘ, ਗੁਰਿੰਦਰ ਸਿੰਘ, ਹਰਦੀਪ ਕੌਰ, ਜਸਵੀਰ ਕੌਰ,ਅਮਰਜੋਤ ਜੋਸ਼ੀ, ਸੁਰਿੰਦਰ ਕੌਰ, ਭੁਪਿੰਦਰ ਕੌਰ, ਅਮਨਦੀਪ ਕੌਰ ਰਸ਼ਪਾਲ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement
×