ਏਡੀਸੀ ਵਲੋਂ ਝੋਨੇ ਦੀ ਖਰੀਦ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਅਮਿਤ ਬੈਂਬੀ ਨੇ ਦੱਸਿਆ ਕਿ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਝੋਨੇ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਿਰਵਿਘਨ ਖਰੀਦ ਯਕੀਨੀ ਬਣਾਏ ਜਾਣ ਲਈ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ।
ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਫ਼ਸਲ ਤੈਅ ਸਮੇਂ ਵਿੱਚ ਖਰੀਦੀ ਜਾਵੇ ਤੇ ਨਾਲ-ਨਾਲ ਫ਼ਸਲ ਦੀ ਅਦਾਇਗੀ ਤੇ ਲਿਫਟਿੰਗ ਵੀ ਹੁੰਦੀ ਰਹੇ। ਵੱਖ-ਵੱਖ ਅਧਿਕਾਰੀਆਂ ਤੋਂ ਵੱਖ-ਵੱਖ ਮੰਡੀਆਂ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ ਗਈ ਤੇ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਸਬਸਿਡੀ ’ਤੇ ਖੇਤੀ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਨ੍ਹਿਾਂ ਦੀ ਵਰਤੋਂ ਕਰ ਕੇ ਕਿਸਾਨ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰ ਸਕਦੇ ਹਨ। ਅਮਿਤ ਬੈਂਬੀ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ ਸ਼ਾਮ 6:00 ਵਜੇ ਤੋਂ ਅਗਲੇ ਦਿਨ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਵੀ ਲਗਾਈ ਹੈ।