ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕਾਊਟਿੰਗ ਸੈਂਟਰ ਵਿਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਵੱਲੋਂ ਸਰਕਾਰੀ ਕਾਲਜ ਮਾਲੇਰਕੋਟਲਾ ਦਾ ਦੌਰਾ ਕਰਕੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਲਈ ਤਿਆਰ ਕੀਤੇ ਗਏ ਸਟਰਾਂਗ ਰੂਮ ਅਤੇ ਕਾਊਂਟਿੰਗ ਸੈਂਟਰ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ 13 ਦਸੰਬਰ...
Advertisement
ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਵੱਲੋਂ ਸਰਕਾਰੀ ਕਾਲਜ ਮਾਲੇਰਕੋਟਲਾ ਦਾ ਦੌਰਾ ਕਰਕੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਲਈ ਤਿਆਰ ਕੀਤੇ ਗਏ ਸਟਰਾਂਗ ਰੂਮ ਅਤੇ ਕਾਊਂਟਿੰਗ ਸੈਂਟਰ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ 13 ਦਸੰਬਰ ਨੂੰ ਪੋਲਿੰਗ ਅਮਲੇ ਦੀ ਰਵਾਨਗੀ ਅਤੇ 17 ਦਸੰਬਰ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਕੀਤੀਆਂ ਤਿਆਰੀਆਂ ਦੀ ਵੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਧਿਕਾਰੀ–ਕਮ–ਰਿਟਰਨਿੰਗ ਅਫ਼ਸਰ, ਪੰਚਾਇਤ ਸਮਿਤੀ ਮਾਲੇਰਕੋਟਲਾ ਮੁਕਲ ਬਾਵਾ, ਐਸ.ਡੀ.ਓ. ਇੰਜੀਨੀਅਰ ਅਮਨਦੀਪ ਕੁਮਾਰ, ਜੇ.ਈ. ਇੰਜੀਨੀਅਰ ਮਨਪ੍ਰੀਤ ਸਿੰਘ, ਚੋਣ ਸ਼ਾਖਾ ਤੋਂ ਮਨਪ੍ਰੀਤ ਸਿੰਘ, ਮਨਦੀਪ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਨੇ ਸਟਰਾਂਗ ਰੂਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।
Advertisement
Advertisement
