ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪ੍ਰਸ਼ਾਸਨ ਵੱਲੋਂ ਜਮ੍ਹਾਂਖੋਰੀ ’ਤੇ ਪਾਬੰਦੀ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਮ੍ਹਾਂਖੋਰੀ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ ਜਿਨ੍ਹਾਂ ਤਹਿਤ ਕਿਸੇ ਵੀ ਵਿਅਕਤੀ, ਵਪਾਰੀ, ਫਰਮ ਜਾਂ ਇਕਾਈ ਨੂੰ ਜ਼ਰੂਰੀ ਵਸਤਾਂ ਦਾ ਭੰਡਾਰ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।...
Advertisement
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਮ੍ਹਾਂਖੋਰੀ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ ਜਿਨ੍ਹਾਂ ਤਹਿਤ ਕਿਸੇ ਵੀ ਵਿਅਕਤੀ, ਵਪਾਰੀ, ਫਰਮ ਜਾਂ ਇਕਾਈ ਨੂੰ ਜ਼ਰੂਰੀ ਵਸਤਾਂ ਦਾ ਭੰਡਾਰ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਬੈਂਬੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਇਹ ਧਿਆਨ ਵਿੱਚ ਆਇਆ ਹੈ ਕਿ ਕੁਝ ਸਟਾਕਿਸਟ ਜ਼ਰੂਰੀ ਵਸਤਾਂ ਜਿਵੇਂ ਕਿ ਖਾਣ-ਪੀਣ ਦੀਆਂ ਵਸਤਾਂ, ਪੈਟਰੋਲ, ਡੀਜ਼ਲ, ਚਾਰਾ ਅਤੇ ਹੋਰ ਰੋਜ਼ਾਨਾ ਲੋੜਾਂ ਦੀ ਜਮ੍ਹਾਂਖੋਰੀ ਵਿੱਚ ਸ਼ਾਮਲ ਹਨ। ਇਹ ਅਨੈਤਿਕ ਅਭਿਆਸ ਨਕਲੀ ਕੀਮਤਾਂ ਵਿੱਚ ਵਾਧੇ, ਕਾਲਾਬਾਜ਼ਾਰੀ ਅਤੇ ਸਪਲਾਈ ਦੀ ਘਾਟ ਵੱਲ ਲੈ ਜਾ ਰਿਹਾ ਹੈ, ਜਿਸ ਨਾਲ ਆਮ ਜਨਤਾ, ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਇਸ ਲਈ, ਜਨਤਕ ਹਿੱਤਾਂ ਦੀ ਰਾਖੀ ਅਤੇ ਜ਼ਰੂਰੀ ਵਸਤਾਂ ਦੀ ਸੁਚਾਰੂ ਉਪਲਬਧਤਾ ਬਣਾਈ ਰੱਖਣ ਲਈ ਜਮ੍ਹਾਂਖੋਰੀ ’ਤੇ ਸਖ਼ਤ ਪਾਬੰਦੀ ਦੇ ਹੁਕਮ ਦਿੱਤੇ ਹਨ। ਇਸ ਅਨਾਜ, ਚਾਰਾ, ਦੁੱਧ ਅਤੇ ਡੇਅਰੀ ਉਤਪਾਦ, ਪੈਟਰੋਲ ਅਤੇ ਹੋਰ ਬਾਲਣ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਜਮ੍ਹਾਂਖੋਰੀ ਕਰਦਾ ਹੈ ਤਾਂ ਉਸ ਦੀ ਸੂਚਨਾ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਗੁਰਪ੍ਰੀਤ ਸਿੰਘ ਕੰਗ ਨੂੰ 97813-30180, ਏਐੱਫਐੱਸਓ ਮੁਕੇਸ਼ ਗਰਗ ਨੂੰ 94172-23481 ’ਤੇ ਕੀਤੀ ਜਾਵੇ।

 

Advertisement

Advertisement
Show comments