ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੈਨਸ਼ਨਰਾਂ ਦੇ ਮਾਣ-ਸਨਮਾਨ ਲਈ ਪ੍ਰਸ਼ਾਸਨ ਵਚਨਬੱਧ: ਡੀਸੀ

ਨਿੱਜੀ ਪੱਤਰ ਪ੍ਰੇਰਕ ਸੰਗਰੂਰ, 13 ਜੁਲਾਈ ਆਲ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਸੰਗਰੂਰ ਦਾ ਵਿਸ਼ੇਸ਼ ਸਮਾਗਮ ਸਰਪ੍ਰਸਤ ਜਗਦੀਸ਼ ਸ਼ਰਮਾ, ਪ੍ਰਧਾਨ ਸੁਰਿੰਦਰ ਬਾਲੀਆਂ ਅਤੇ ਜਨਰਲ ਸਕੱਤਰ ਬਲਵੰਤ ਢਿੱਲੋਂ ਦੀ ਅਗਵਾਈ ਵਿੱਚ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਹੋਇਆ ਜਿਸ ਵਿਚ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ...
Advertisement

ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 13 ਜੁਲਾਈ

Advertisement

ਆਲ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਸੰਗਰੂਰ ਦਾ ਵਿਸ਼ੇਸ਼ ਸਮਾਗਮ ਸਰਪ੍ਰਸਤ ਜਗਦੀਸ਼ ਸ਼ਰਮਾ, ਪ੍ਰਧਾਨ ਸੁਰਿੰਦਰ ਬਾਲੀਆਂ ਅਤੇ ਜਨਰਲ ਸਕੱਤਰ ਬਲਵੰਤ ਢਿੱਲੋਂ ਦੀ ਅਗਵਾਈ ਵਿੱਚ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਹੋਇਆ ਜਿਸ ਵਿਚ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਪੈਨਸ਼ਨਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਪੈਨਸ਼ਨਰ ਸਮਾਜ ਦਾ ਸਰਮਾਇਆ ਹੁੰਦੇ ਹਨ। ਇਨ੍ਹਾਂ ਦੀ ਸੁਰੱਖਿਆ ਅਤੇ ਸਾਂਭ ਸੰਭਾਲ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਅਤੇ ਪ੍ਰਸ਼ਾਸਨ ਪੈਨਸ਼ਨਰਾਂ ਦੇ ਮਾਣ ਸਤਿਕਾਰ ਲਈ ਹਮੇਸ਼ਾ ਵਚਨਬੱਧ ਰਹੇਗਾ। ਐਸੋਸੀਏਸ਼ਨ ਦੇ ਸਰਪ੍ਰਸਤ ਜਗਦੀਸ਼ ਸ਼ਰਮਾ ਅਤੇ ਪ੍ਰਧਾਨ ਸੁਰਿੰਦਰ ਬਾਲੀਆਂ ਨੇ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਪੈਨਸ਼ਨਰਾਂ ਨੂੰ ਬੈਂਕਾਂ, ਹਸਪਤਾਲਾਂ, ਖਜ਼ਾਨਾ ਅਤੇ ਸਰਕਾਰੀ ਅਦਾਰਿਆਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੂਰਨ ਸਤਿਕਾਰ ਨਹੀਂ ਦਿੱਤਾ ਜਾਂਦਾ ਜਿਸ ਬਾਰੇ ਡਿਪਟੀ ਕਮਿਸ਼ਨਰ ਵੱਲੋਂ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਲਿਖ ਕੇ ਪੂਰਨ ਸਤਿਕਾ ਅਤੇ ਕੰਮ ਨੂੰ ਪਹਿਲ ਦੇ ਆਧਾਰ ਤੇ ਕਰਨ ਲਈ ਹਦਾਇਤਾਂ ਜਾਰੀ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਮੇਲਾ ਸਿੰਘ, ਪ੍ਰਿਤਪਾਲ ਸਿੰਘ, ਹਰਦੀਪ ਸਿੰਘ, ਬਾਲ ਕਿਸ਼ਨ ਚੌਹਾਨ ਨੇ ਵੀ ਸੰਬੋਧਨ ਕੀਤਾ।

Advertisement