ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪ੍ਰਸ਼ਾਸਨ ਵੱਲੋਂ ਰਾਜਪੁਰਾ ਦੇ ਘੱਗਰ ਨੇੜਲੇ ਪਿੰਡਾਂ ਲਈ ਐਡਵਾਈਜ਼ਰੀ ਜਾਰੀ

ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ
Advertisement

ਚੰਡੀਗੜ੍ਹ, ਮੁਹਾਲੀ ਅਤੇ ਘੱਗਰ ਨਦੀ ਦੇ ਕੈਚਮੈਂਟ ਖੇਤਰ ਵਿੱਚ ਪਏ ਭਾਰੀ ਮੀਂਹ ਅਤੇ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ ਜਾਣ ਕਾਰਨ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਜਪੁਰਾ ਸਬ ਡਵੀਜ਼ਨ ਦੇ ਘੱਗਰ ਨੇੜੇ ਪੈਂਦੇ ਕੁਝ ਪਿੰਡਾਂ ਦੇ ਵਸਨੀਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਗਈ ਹੈ।

ਰਾਜਪੁਰਾ ਦੇ ਐੱਸਡੀਐੱਮ ਅਵਿਕੇਸ਼ ਗੁਪਤਾ ਨੇ ਐਡਵਾਈਜ਼ਰੀ ਜਾਰੀ ਕਰਦਿਆਂ ਪਿੰਡ ਊਂਟਸਰ, ਨਨਹੇੜੀ, ਸੰਜਰਪੁਰ, ਲਾਛੜੂ, ਕਮਾਲਪੁਰ, ਰਾਮਪੁਰ, ਸੌਂਟਾ, ਮਾੜੂ ਅਤੇ ਚਮਾਰੂ ਸਮੇਤ ਨੇੜਲੇ ਇਲਾਕਿਆਂ ਦੇ ਵਸਨੀਕਾਂ ਨੂੰ ਸੁਚੇਤ ਰਹਿਣ ਤੇ ਘੱਗਰ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਕਿਸੇ ਸੂਚਨਾ ਲਈ ਰਾਜਪੁਰਾ ਦੇ ਫਲੱਡ ਕੰਟਰੋਲ ਰੂਮ ਨੰਬਰ 01762-224132 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Advertisement

ਦੂਜੇ ਪਾਸੇ ਦੂਧਨ ਸਾਧਾਂ ਦੇ ਐਸਡੀਐਮ ਕਿਰਪਾਲਵੀਰ ਸਿੰਘ ਨੇ ਪਿੰਡ ਭਸਮੜਾ ਅਤੇ ਜਲਾਹਖੇੜੀ ਰਾਜੂ ਖੇੜੀ ਦੇ ਵਸਨੀਕਾਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਪਟਿਆਲਾ ਸਬ ਡਵੀਜ਼ਨ ਦੇ ਐਸਡੀਐਮ ਹਰਜੋਤ ਕੌਰ ਮਾਵੀ ਨੇ ਪਿੰਡ ਹਡਾਣਾਪੁਰ ਅਤੇ ਸਿਰਕੱਪੜਾ ਆਦਿ ਦੇ ਵਸਨੀਕਾਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾ ਪਾਣੀ ਆਉਣ ਦੀ ਕੋਈ ਸੂਚਨਾ ਹੋਵੇ ਤਾਂ ਤੁਰੰਤ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੰਟਰੋਲ ਰੂਮ ਨੰਬਰ 0175-2350550 ਤੇ 2358550 ਉਪਰ ਸੂਚਿਤ ਕੀਤਾ ਜਾਵੇ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਲੋਕਾਂ ਨੂੰ ਅਫ਼ਵਾਹਾਂ ਤੋਂ ਸੁਚੇਤ ਰਹਿਣ ਲਈ ਕਿਹਾ ਹੈ।

Advertisement
Tags :
Flood situationPunjab flood situationਘੱਗਰ ਦਰਿਆਪੰਜਾਬ ਹੜ੍ਹਪੰਜਾਬੀ ਖ਼ਬਰਾਂਰਾਜਪੁਰਾ
Show comments